ਤਰਨਤਾਰਨ, (ਰਾਜੂ)- ਥਾਣਾ ਸਿਟੀ ਪੱਟੀ ਦੀ ਪੁਲਸ ਨੇ ਰੰਜਿਸ਼ ਤਹਿਤ ਸੱਟਾਂ ਮਾਰਨ ਦੇ ਦੋਸ਼ ਹੇਠ 5 ਨਾਮਜ਼ਦ ਅਤੇ 4 ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਮੁੱਦਈ ਧੀਰਾ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਵਾਰਡ ਨੰਬਰ-7 ਸਰਹਾਲੀ ਰੋਡ ਪੱਟੀ ਨੇ ਆਪਣੇ ਬਿਆਨ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਕੁੱਝ ਦਿਨ ਪਹਿਲਾਂ ਉਸ ਦਾ ਕਰਮਜੀਤ ਸਿੰਘ ਪੁੱਤਰ ਸੁਖਵੰਤ ਸਿੰਘ ਨਾਲ ਮਾਮੂਲੀ ਤਕਰਾਰ ਹੋਇਆ ਸੀ, ਜਿਸ ਕਾਰਨ ਉਸ ਨੇ ਕਰਮਜੀਤ ਸਿੰਘ ਦੇ ਚਪੇੜ ਮਾਰ ਦਿੱਤੀ ਸੀ। ਬੀਤੇ ਦਿਨੀਂ ਉਹ ਅਤੇ ਉਸ ਦੇ ਚਾਚੇ ਦਾ ਲੜਕਾ ਕੰਮ ਤੋਂ ਵਿਹਲੇ ਹੋ ਕੇ ਜਦੋਂ ਨਾਨਕਪੁਰੀ ਗੁਰਦੁਆਰੇ ਦੇ ਪਿਛਲੇ ਗੇਟ ਲਾਗੇ ਪੁੱਜੇ ਤਾਂ ਕਰਮਜੀਤ ਸਿੰਘ, ਗੁਲਸ਼ੇਰ ਸਿੰਘ ਪੁੱਤਰ ਸੁਖਵੰਤ ਸਿੰਘ, ਕਿਸ਼ਨ ਸਿੰਘ ਉਰਫ ਕਿੱਛੂ ਪੁੱਤਰ ਲਖਵਿੰਦਰ ਸਿੰਘ, ਸੰਦੀਪ ਸਿੰਘ ਪੁੱਤਰ ਗੁਲਜ਼ਾਰ ਸਿੰਘ ਤੇ ਗੁਰਜੰਟ ਸਿੰਘ ਪੁੱਤਰ ਜੈਮਲ ਸਿੰਘ ਨੇ ਆਪਣੇ 4 ਅਣਪਛਾਤੇ ਵਿਅਕਤੀਆਂ ਨਾਲ ਉਸ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਤੇ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ, ਜਿਸ 'ਤੇ ਉਸ ਨੂੰ ਕੇ. ਡੀ. ਹਸਪਤਾਲ ਅੰਮ੍ਰਿਤਸਰ ਦਾਖਲ ਕਰਵਾਇਆ ਗਿਆ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਖੜ ਨੇ ਬਾਦਲ ਨੂੰ ਮੋਗਾ ਦੀਆਂ ਉਪ-ਚੋਣਾਂ 'ਚ ਵੋਟਰਾਂ ਨੂੰ ਧਮਕਾਉਣ ਦੀ ਗੱਲ ਯਾਦ ਕਰਵਾਈ
NEXT STORY