ਨਵੀਂ ਦਿੱਲੀ—ਕਾਂਗਰਸ ਪਾਰਟੀ ਇਸ ਸਮੇਂ ਵਿੱਤੀ ਸੰਕਟ ਨਾਲ ਜੂਝ ਰਹੀ ਹੈ। ਇਸ ਕਾਰਨ 2019 ਦੀਆਂ ਲੋਕ ਸਭਾ ਚੋਣਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਤਾ ਤੋਂ ਬਾਹਰ ਕਰਨ ਦੀ ਉਸਦੀ ਸਮਰੱਥਾ 'ਤੇ ਅਸਰ ਪੈ ਸਕਦਾ ਹੈ। ਬਲੂਮਬਰਗ ਦੀ ਇਕ ਰਿਪੋਰਟ ਵਿਚ ਦੱਸਿਆ ਗਿਆ ਹੈ ਕਿ ਫੰਡ ਦੀ ਇੰਨੀ ਮੁਸ਼ਕਲ ਹੋ ਗਈ ਹੈ ਕਿ ਪਿਛਲੇ 5 ਮਹੀਨਿਆਂ ਤੋਂ ਕਾਂਗਰਸ ਦੀ ਲੀਡਰਸ਼ਿਪ ਨੇ ਕਈ ਸੂਬਿਆਂ ਵਿਚ ਪਾਰਟੀ ਦਫਤਰਾਂ ਨੂੰ ਚਲਾਉਣ ਲਈ ਜ਼ਰੂਰੀ ਪੈਸਾ ਵੀ ਰੋਕ ਦਿੱਤਾ ਹੈ। ਇਸ ਦੀ ਜਾਣਕਾਰੀ ਰੱਖਣ ਵਾਲੇ ਪਾਰਟੀ ਆਗੂਆਂ ਨੇ ਦੱਸਿਆ ਕਿ ਸੰਕਟ ਵਿਚੋਂ ਨਿਕਲਣ ਲਈ ਪਾਰਟੀ ਦੇ ਮੈਂਬਰਾਂ ਨੂੰ ਯੋਗਦਾਨ ਪਾਉਣ ਦੀ ਬੇਨਤੀ ਕੀਤੀ ਗਈ ਹੈ। ਇਸ ਦੇ ਨਾਲ ਹੀ ਅਹੁਦੇਦਾਰਾਂ ਨੂੰ ਖਰਚਿਆਂ ਵਿਚ ਕਟੌਤੀ ਕਰਨ ਲਈ ਵੀ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਇਕ ਰਿਪੋਰਟ ਵਿਚ ਦੱਸਿਆ ਗਿਆ ਸੀ ਕਿ ਸਿਆਸੀ ਚੰਦਾ ਹਾਸਲ ਕਰਨ ਸਬੰਧੀ ਭਾਜਪਾ ਨੇ ਰਿਕਾਰਡਤੋੜ ਲੀਡ ਹਾਸਲ ਕੀਤੀ ਹੈ।
ਚੋਰ ਗੁਨਾਹ ਮੰਨੀ ਜਾਵੇ, ਪੁਲਸ ਕਹੇ ਛੱਡ ਯਾਰ, ਐਸ਼ ਕਰ!
NEXT STORY