ਹੁਸ਼ਿਆਰਪੁਰ, (ਜ.ਬ.)- ਥਾਣਾ ਮੇਹਟੀਆਣਾ ਦੇ ਅਧੀਨ ਆਉਂਦੇ ਪਿੰਡ ਲਹਿਲੀ ਕਲਾਂ ਦੇ ਰਹਿਣ ਵਾਲੇ 60 ਸਾਲਾ ਲਖਵੀਰ ਸਿੰਘ ਪੁੱਤਰ ਸਰਵਣ ਸਿੰਘ ਦੀ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਜਾਣ ਨਾਲ ਇਲਾਜ ਦੌਰਾਨ ਨਿੱਜੀ ਹਸਪਤਾਲ 'ਚ ਮੌਤ ਹੋ ਗਈ। ਮੇਹਟੀਆਣਾ ਪੁਲਸ ਨੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿਖੇ ਪਹੁੰਚਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਸਿਵਲ ਹਸਪਤਾਲ ਵਿਖੇ ਥਾਣਾ ਮੇਹਟੀਆਣਾ ਵਿਖੇ ਤਾਇਨਾਤ ਹੈੱਡ ਕਾਂਸਟੇਬਲ ਬਲਵੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਲਖਵੀਰ ਸਿੰਘ ਦੇ ਲੱਕ 'ਚ ਦਰਦ ਦੀ ਸਮੱਸਿਆ ਸੀ ਤੇ ਉਹ ਆਪਣੇ ਮੋਟਰਸਾਈਕਲ 'ਤੇ ਫਗਵਾੜਾ ਵਿਖੇ ਦਵਾਈ ਲੈਣ ਲਈ ਨਿੱਕਲਿਆ ਸੀ। ਬੀਤੇ ਦਿਨ ਮੋਨਾ ਕਲਾਂ ਦੇ ਕੋਲ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆ ਕੇ ਉਹ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ।
ਆਸ-ਪਾਸ ਦੇ ਲੋਕਾਂ ਨੇ ਉਸਨੂੰ ਚੰਡੀਗੜ੍ਹ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ, ਜਿਥੇ ਅੱਜ ਜ਼ੇਰੇ ਇਲਾਜ ਉਸਦੀ ਮੌਤ ਹੋ ਗਈ। ਪੁਲਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਅਣਪਛਾਤੇ ਵਾਹਨ ਚਾਲਕ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ
ਕੋਲਕਾਤਾ ਕੋਲੋਂ ਮਿਲੀ ਹਾਰ ਤੋਂ ਬਾਅਦ ਰਹਾਨੇ ਨੇ ਦਿੱਤਾ ਇਹ ਵੱਡਾ ਬਿਆਨ
NEXT STORY