ਪਟਿਆਲਾ, (ਬਲਜਿੰਦਰ)- ਥਾਣਾ ਲਾਹੌਰੀ ਗੇਟ ਦੀ ਪੁਲਸ ਨੇ ਵੱਖ-ਵੱਖ ਹੋਟਲਾਂ ਵਿਚ ਲਿਜਾ ਕੇ ਜਬਰ-ਜ਼ਨਾਹ ਕਰਨ ਦੇ ਦੋਸ਼ ਵਿਚ ਗੁਰਵਿੰਦਰ ਸਿੰਘ ਵਾਸੀ ਵਾਰਡ ਨੰਬਰ 2 ਟਿੱਬਾ ਫਾਰਮ ਵਿਹਾਰ ਪਿਹੋਵਾ ਜ਼ਿਲਾ ਕੁਰੂਕਸ਼ੇਤਰ (ਹਰਿਆਣਾ) ਖਿਲਾਫ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪਿੰਡ ਚੌਰਾ ਦੀ ਰਹਿਣ ਵਾਲੀ ਲੜਕੀ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਕਤ ਵਿਅਕਤੀ ਨੇ ਉਸ ਨਾਲ ਵੱਖ-ਵੱਖ ਹੋਟਲਾਂ ਵਿਚ ਲਿਜਾ ਕੇ ਜਬਰ-ਜ਼ਨਾਹ ਕੀਤਾ ਅਤੇ ਕਿਸੇ ਨੂੰ ਦੱਸਣ ਦੀ ਸੂਰਤ ਵਿਚ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਪੁਲਸ ਨੇ ਪੜਤਾਲ ਤੋਂ ਬਾਅਦ ਗੁਰਵਿੰਦਰ ਸਿੰਘ ਖਿਲਾਫ 376, 506 ਆਈ. ਪੀ. ਸੀ. ਤਹਿਤ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਬਹੁ-ਕਰੋੜੀ ਸ਼ਾਮਲਾਟ ਜ਼ਮੀਨ 'ਤੇ ਨਾਜਾਇਜ਼ ਕਬਜ਼ਿਆਂ ਵਿਰੁੱਧ ਪ੍ਰਸ਼ਾਸਨ ਦੀ ਕਾਰਵਾਈ
NEXT STORY