ਬਟਾਲਾ, (ਬੇਰੀ)- ਦੋ ਧਿਰਾਂ 'ਚ ਹੋਈ ਲੜਾਈ ਦੌਰਾਨ ਦੋ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਅਮਨਪ੍ਰੀਤ ਸਿੰਘ ਦੇ ਭਰਾ ਬਲਜੀਤ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਢਡਿਆਲਾ ਨੱਤ ਨੇ ਦੱਸਿਆ ਕਿ ਉਹ ਖੇਤਾਂ 'ਚ ਆਪਣੇ ਭਰਾ ਅਮਨਪ੍ਰੀਤ ਸਿੰਘ ਨਾਲ ਜਾ ਰਿਹਾ ਸੀ ਕਿ ਪਿੰਡ ਦੇ ਹੀ ਜਗਦੇਵ ਸਿੰਘ ਪੁੱਤਰ ਮੇਜਰ ਸਿੰਘ ਨੇ ਰਸਤਾ ਰੋਕ ਕੇ ਸਾਡੇ ਨਾਲ ਗਾਲੀ-ਗਲੋਚ ਕਰਨਾ ਸ਼ੁਰੂ ਕਰ ਦਿੱਤਾ ਜਦੋਂ ਅਸੀਂ ਉਕਤ ਨੌਜਵਾਨ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਇੰਨੇ 'ਚ ਜਗਦੇਵ ਸਿੰਘ ਦੇ ਚਚੇਰੇ ਭਰਾ ਜਗਦੇਵ ਸਿੰਘ ਪੁੱਤਰ ਸੁਖਵਿੰਦਰ ਸਿੰਘ ਨੇ ਆ ਕੇ ਸਾਡੇ 'ਤੇ ਕਾਪੇ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਮੇਰਾ ਭਰਾ ਅਮਨਪ੍ਰੀਤ ਸਿੰਘ ਜ਼ਖਮੀ ਹੋ ਗਿਆ, ਉਸ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਬਟਾਲਾ ਭਰਤੀ ਕਰਵਾਇਆ ਗਿਆ।
ਉਧਰ ਦੂਸਰੀ ਧਿਰ ਦੇ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਨੌਜਵਾਨ ਜਗਦੇਵ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਢਡਿਆਲਾ ਨੱਤ ਦੇ ਚਚੇਰੇ ਭਰਾ ਜਗਦੇਵ ਸਿੰਘ ਪੁੱਤਰ ਮੇਜਰ ਸਿੰਘ ਨੇ ਦੱਸਿਆ ਕਿ ਉਹ ਆਪਣੇ ਖੇਤਾਂ 'ਚ ਆਪਣੇ ਤਾਏ ਦੇ ਲੜਕੇ ਜਗਦੇਵ ਸਿੰਘ ਨਾਲ ਚਾਰਾ ਕੱਟਣ ਲਈ ਗਿਆ ਹੋਇਆ ਸੀ ਤਾਂ ਮੈਨੂੰ ਪਿਆਸ ਲੱਗੀ, ਜਿਸ ਕਾਰਨ ਮੈਂ ਪਾਣੀ ਪੀਣ ਲਈ ਜਾ ਰਿਹਾ ਸੀ ਕਿ ਉਕਤ ਧਿਰ ਦੇ ਨੌਜਵਾਨ ਅਮਨਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਜੋ ਕਿ ਮੋਟਰਸਾਈਕਲ 'ਤੇ ਆ ਰਿਹਾ ਸੀ, ਨੇ ਮੇਰੇ ਨਾਲ ਝਗੜਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਜਦੋਂ ਮੇਰਾ ਚਚੇਰਾ ਭਰਾ ਜਗਦੇਵ ਸਿੰਘ ਮੈਨੂੰ ਛੁਡਾਉਣ ਲਈ ਆਇਆ ਤਾਂ ਅਮਨਪ੍ਰੀਤ ਕੌਰ ਅਤੇ ਉਸਦੇ ਭਰਾ ਬਲਜੀਤ ਸਿੰਘ ਜੋ ਕੁਝ ਦੂਰੀ 'ਤੇ ਖੜ੍ਹੇ ਸਨ, ਨੇ ਆ ਕੇ ਖੇਤਾਂ 'ਚ ਪਏ ਕਾਪੇ ਨਾਲ ਸਾਡੇ 'ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਜਗਦੇਵ ਸਿੰਘ ਜ਼ਖਮੀ ਹੋ ਗਿਆ। ਲੋਕਾਂ ਨੇ ਉਸ ਨੂੰ ਚੁੱਕ ਕੇ ਸਿਵਲ ਹਸਪਤਾਲ ਦਾਖਲ ਕਰਵਾਇਆ।
ਲੱਖਾਂ ਦੀ ਠੱਗੀ ਦੇ ਦੋਸ਼ 'ਚ ਭਗੌੜਾ ਗ੍ਰਿਫਤਾਰ
NEXT STORY