ਵਲਟੋਹਾ (ਬਲਜੀਤ ਸਿੰਘ) : ਜ਼ਿਲਾ ਤਰਨਤਾਰਨ ਤੋਂ ਆਮ ਆਦਮ ਪਾਰਟੀ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਲੋਂ ਯੂਥ ਵਿੰਗ ਦਾ ਪੰਜਾਬ ਪ੍ਰਧਾਨ ਬਣਾਉਣ 'ਤੇ ਤਰਨਤਾਰਨ ਦੇ ਪਾਰਟੀ ਵਰਕਰਾਂ 'ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਹਲਕਾ ਖੇਮਕਰਨ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਜਨਰਲ ਸੈਕਟਰੀ ਗੁਰਦੇਵ ਸਿੰਘ ਲਾਖਣਾ ਨੇ ਮਨਜਿੰਦਰ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਅਸੀਂ ਧੰਨਵਾਦ ਹਾਂ ਪਾਰਟੀ ਹਾਈ ਕਮਾਨ ਦਾ ਜਿਨ੍ਹਾਂ ਨੇ ਜ਼ਿਲਾ ਤਰਨਤਾਰਨ ਦੇ ਨੌਜਵਾਨ ਅਤੇ ਸਿਰਕੱਢ ਆਗੂ ਮਨਜਿੰਦਰ ਸਿੰਘ ਸਿੱਧੂ ਨੂੰ
ਯੂਥ ਵਿੰਗ ਦਾ ਪੰਜਾਬ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮਨਜਿੰਦਰ ਸਿੰਘ ਸਿੱਧੂ ਪ੍ਰਧਾਨ ਬਣਨ ਨਾਲ ਪੰਜਾਬ ਅੰਦਰ ਪਾਰਟੀ ਹੋਰ ਮਜ਼ਬੂਤ ਹੋਵੇਗੀ ਕਿਉਂਕਿ ਸਿੱਧੂ ਲੰਬੇ ਸਮੇਂ ਤੋਂ ਪਾਰਟੀ ਲਈ ਇਮਾਨਦਾਰੀ ਨਾਲ ਕੰਮ ਕਰ ਰਹੇ ਹਨ। ਇਸ ਮੌਕੇ ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਵਲਟੋਹਾ ਬਲਜੀਤ ਸਿੰਘ ਖਹਿਰਾ ਆਦਿ ਹਾਜ਼ਰ ਸਨ।
ਕੁੰਵਰਦੀਪ ਸਿੰਘ ਦੀ ਜ਼ੋਨ-ਏ ਟੀਮ 'ਚ ਹੋਈ ਚੌਣ
NEXT STORY