ਵਲਟੋਹਾ/ਅਮਰਕੋਟ (ਗੁਰਮੀਤ ਸਿੰਘ/ਅਮਰਗੋਰ) : ਵਿਧਾਨ ਸਭਾ ਹਲਕਾ ਸ਼ਾਹਕੋਟ ਦੀ ਜ਼ਿਮਨੀ ਚੋਣ 'ਚ ਲੋਕਾਂ ਵਲੋਂ ਕਾਂਗਰਸ ਪਾਰਟੀ ਦੇ ਹੱਕ 'ਚ ਸ਼ਾਨਦਾਰ ਫਤਵਾ ਦਿੰਦਿਆਂ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਨੂੰ 38 ਹਜ਼ਾਰ ਤੋਂ ਵੱਧ ਵੋਟਾਂ ਨਾਲ ਜਿਤਾ ਕੇ ਜਿੱਥੇ ਕਾਂਗਰਸ ਪਾਰਟੀ ਦੀਆਂ ਜੜਾਂ ਨੂੰ ਹੋਰ ਮਜ਼ਬੂਤ ਕੀਤਾ ਹੈ ਉਥੇ ਹੀ 2019 'ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਦੇ ਨਤੀਜਿਆਂ ਦੀ ਰੂਪ ਰੇਖਾ ਵੀ ਸਪੱਸ਼ਟ ਕੀਤੀ ਹੈ। ਇਸ ਚੋਣ 'ਚ ਕਾਂਗਰਸ ਨੇ ਹਜ਼ਾਰਾਂ ਦੀ ਲੀਡ ਪ੍ਰਾਪਤ ਕਰਕੇ ਵਿਰੋਧੀਆਂ ਦੇ ਮੂੰਹ ਉਪਰ ਕਰਾਰੀ ਚਪੇੜ ਮਾਰਦਿਆਂ ਉਨ੍ਹਾਂ ਨੂੰ ਅਸਲੀ ਹਕੀਕਤ ਤੋਂ ਜਾਣੂ ਕਰਵਾਇਆ ਹੈ। ਇਹ ਪ੍ਰਗਟਾਵਾ ਯੂਥ ਕਾਂਗਰਸੀ ਆਗੂ ਬਲਤੇਜ ਸਿੰਘ ਦਰਿਆ ਨੇ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ ਤੇ ਸ਼ਾਹਕੋਟ ਜ਼ਿਮਨੀ ਚੋਣ 'ਚ ਆਏ ਨਤੀਜਿਆਂ ਨੇ ਵਿਰੋਧੀ ਪਾਰਟੀਆਂ ਨੂੰ ਧੂਲ ਚਟਾ ਕੇ ਰੱਖ ਦਿੱਤੀ ਹੈ। ਦਰਿਆ ਨੇ ਕਿਹਾ ਕਿ ਮਹਿੰਗਾਈ ਕਾਰਨ ਲੋਕ ਮੋਦੀ ਸਰਕਾਰ ਤੋਂ ਤੰਗ ਆ ਚੁੱਕੇ ਹਨ ਤੇ ਜਿਸ ਤਰ੍ਹਾਂ ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸ ਪਾਰਟੀ ਨੇ ਰਿਕਾਰਡ ਤੋੜ ਜਿੱਤ ਹਾਸਲ ਕੀਤੀ ਹੈ ਉਸੇ ਤਰ੍ਹਾਂ ਲੋਕ ਸਭਾ ਦੀਆਂ ਚੋਣਾਂ 'ਚ ਵੀ ਕਾਂਗਰਸ ਪਾਰਟੀ ਸ਼ਾਨਦਾਰ ਜਿੱਤ ਹਾਸਲ ਕਰੇਗੀ। ਇਸ ਮੌਕੇ ਗੁਰਮੁੱਖ ਸਿੰਘ ਸਰਪੰਚ ਸਾਂਢਪੁਰਾ, ਦੀਪਕ ਆੜ੍ਹਤੀ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।
ਕੇਕ ਕੱਟਣਾ ਵਕਾਰ ਯੂਨਿਸ ਨੂੰ ਪਿਆ ਮਹਿੰਗਾ, ਟਵਿਟਰ 'ਤੇ ਮੰਗੀ ਮੁਆਫੀ
NEXT STORY