ਬਟਾਲਾ, (ਬੇਰੀ)- ਪੁਲਸ ਚੌਕੀ ਸਿੰਬਲ ਵੱਲੋਂ ਨਸ਼ੇ ਵਾਲੀਅਾਂ ਗੋਲੀਆਂ ਸਮੇਤ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਪੁਲਸ ਚੌਕੀ ਸਿੰਬਲ ਦੇ ਇੰਚਾਰਜ ਏ. ਐੱਸ. ਆਈ. ਗੁਰਮਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਐੱਸ. ਐੱਸ. ਪੀ. ਬਟਾਲਾ ਉਪਿੰਦਰਜੀਤ ਸਿੰਘ ਵੱਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਏ. ਐੱਸ. ਆਈ. ਹਰਪਾਲ ਸਿੰਘ ਨੇ ਦੌਰਾਨੇ ਨਾਕਾਬੰਦੀ ਪੁਲਸ ਲਾਈਨ ਰੋਡ ’ਤੇ ਟੀ-ਪੁਆਇੰਟ ਤੋਂ ਇਕ ਨੌਜਵਾਨ ਨੂੰ ਸ਼ੱਕੀ ਹਾਲਤ ਵਿਚ ਆਉਂਦੇ ਦੇਖ ਰੋਕਿਆ, ਜਿਸ ਨੇ ਮੁੱਢਲੀ ਪੁੱਛਗਿੱਛ ਦੌਰਾਨ ਆਪਣਾ ਨਾਂ ਰਮੇਸ਼ ਮਸੀਹ ਪੁੱਤਰ ਬਚਨ ਮਸੀਹ ਵਾਸੀ ਪ੍ਰੇਮ ਨਗਰ ਬੋਹਡ਼ਾਂਵਾਲਾ ਦੱਸਿਆ। ਉਪਰੰਤ ਪੁਲਸ ਮੁਲਾਜ਼ਮਾਂ ਵੱਲੋਂ ਉਕਤ ਨੌਜਵਾਨ ਦੀ ਤਲਾਸ਼ੀ ਲੈਣ ’ਤੇ 75 ਨਸ਼ੇ ਵਾਲੀਅਾਂ ਗੋਲੀਆਂ ਬਰਾਮਦ ਹੋਈਆਂ। ਚੌਕੀ ਇੰਚਾਰਜ ਨੇ ਅੱਗੇ ਦੱਸਿਆ ਕਿ ਉਕਤ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਤੇ ਇਸ ਵਿਰੁੱਧ ਥਾਣਾ ਸਿਵਲ ਲਾਈਨ ਵਿਖੇ ਐੱਨ. ਡੀ. ਪੀ. ਐੱਸ. ਐਕਟ ਤਹਿਤ ਕੇਸ ਦਰਜ ਕਰ ਲਿਅਾ ਹੈ।
ਪ੍ਰਧਾਨ ਮੰਤਰੀ ਮੋਦੀ ਦੇ ਬਿਆਨ 'ਤੇ ਖੁਸ਼ ਹੈ ਚੀਨ, ਕਿਹਾ ਨਾਲ ਕੰਮ ਕਰਨ ਲਈ ਤਿਆਰ
NEXT STORY