ਡੇਂਗੂ ਅਤੇ ਚਿਕਨਗੁਨੀਆਂ ਆਦਿ ਬੀਮਾਰੀਆਂ ਤੋਂ ਬਚਣ ਲਈ ਸਰੀਰ ਦੀ ਇਮਿਊਨਿਟੀ ਠੀਕ ਹੋਣਾ ਬਹੁਤ ਹੀ ਜ਼ਰੂਰੀ ਹੈ। ਇਨ੍ਹਾਂ ਬੀਮਾਰੀਆਂ ਨਾਲ ਪਲੇਟਲੇਟਸ ਘੱਟ ਹੋਣ ਲੱਗਦੇ ਹਨ। ਇਨ੍ਹਾਂ ਫੂਡਸ ਦੀ ਵਰਤੋਂ ਕਰਕੇ ਤੁਸੀਂ ਇਨ੍ਹਾਂ ਬੀਮਾਰੀਆਂ ਤੋਂ ਬਚ ਸਕਦੇ ਹੋ। ਆਓ ਜਾਣਦੇ ਹਾਂ ਇਹ ਫੂਡਸ।
1. ਪਪੀਤਾ— ਇਸ 'ਚ ਵਿਟਾਮਿਨ 'ਸੀ' ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਸ ਨਾਲ ਖੂਨ 'ਚ ਪਲੇਟੇਲੇਟਸ ਦੀ ਮਾਤਰਾ ਵੱਧਦੀ ਹੈ। ਇਸ ਨਾਲ ਡੇਂਗੂ ਅਤੇ ਚਿਕਨਗੁਨੀਆਂ ਦਾ ਅਸਰ ਘੱਟ ਜਾਂਦਾ ਹੈ।
2. ਨਾਰੀਅਲ ਪਾਣੀ— ਇਸ 'ਚ ਪੋਟਾਸ਼ੀਅਮ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਇਹ ਇੰਫੈਕਸ਼ਨ ਤੋਂ ਬਚਾਉਂਦਾ ਹੈ।
3. ਪਾਲਕ— ਇਹ ਸਰੀਰ ਦੀ ਇਮਿਊਨਿਟੀ ਵਧਾਉਂਦਾ ਹੈ। ਅਤੇ ਇਨ੍ਹਾਂ ਬੀਮਾਰੀਆਂ ਤੋਂ ਛੁਟਕਾਰਾ ਦਿਵਾਉਂਦਾ ਹੈ।
4. ਹਲਦੀ— ਇਸ 'ਚ ਕਰਕਊਮਿਨ ਹੁੰਦਾ ਹੈ ਜੋ ਪਲੇਟੇਲੇਟਸ ਵਧਾਉਣ 'ਚ ਮਦਦ ਕਰਦਾ ਹੈ।
5. ਟਮਾਟਰ— ਇਸ 'ਚ ਵਿਟਾਮਿਨ 'ਸੀ' ਹੁੰਦਾ ਹੈ। ਇਸ ਨਾਲ ਸਰੀਰ ਦੀ ਇਮਿਊਨਿਟੀ ਵੱਧਦੀ ਹੈ ਅਤੇ ਕਮਜ਼ੋਰੀ ਦੂਰ ਹੁੰਦੀ ਹੈ।
6. ਸੇਬ— ਇਸ 'ਚ ਕਵਸਰਟਿਨ ਹੁੰਦਾ ਹੈ ਜੋ ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਉਣ 'ਚ ਮਦਦ ਕਰਦਾ ਹੈ।
7. ਕੇਲਾ— ਇਸ 'ਚ ਪੋਟਾਸ਼ੀਅਮ ਹੰਦਾ ਹੈ। ਇਹ ਇਨ੍ਹਾਂ ਬੀਮਾਰੀਆਂ ਤੋਂ ਬਚਾਉਣ ਲਈ ਫਾਇਦੇਮੰਦ ਹੈ।
8. ਤੁਲਸੀ— ਇਸ 'ਚ ਐਂਟੀਬੈਕਟੀਰੀਅਲ ਗੁਣ ਹੁੰਦੇ ਹਨ ਜੋ ਸਰੀਰ ਦੀ ਇਮਿਊਨਿਟੀ ਵਧਾਉਂਦੇ ਹਨ ਅਤੇ ਇਨ੍ਹਾਂ ਬੀਮਾਰੀਆਂ ਤੋਂ ਬਚਾਉਂਦੇ ਹਨ।
9. ਨਿੰਬੂ— ਇਸ 'ਚ ਸਾਇਟ੍ਰਿਕ ਐਸਿਡ ਦੀ ਮਾਤਰਾ ਜ਼ਿਆਦਾ ਹੁੰਦੀ ਹੈ ਜੋ ਇੰਫੈਕਸ਼ਨ ਹੋਣ ਤੋਂ ਰੋਕਦਾ ਹੈ।
10. ਫਿਸ਼— ਇਸ 'ਚ ਅੋਮੇਗਾ 3 ਫੈਟੀ ਐਸਿਡ ਹੁੰਦਾ ਹੈ। ਇਸ ਨਾਲ ਸਰੀਰ ਦੀ ਇਮਿਊਨਿਟੀ ਵੱਧਦੀ ਹੈ ਅਤੇ ਇੰਫੈਕਸ਼ਨ ਤੋਂ ਛੁਟਕਾਰਾ ਮਿਲਦਾ ਹੈ।
ਮੱਥੇ 'ਤੇ 45 ਸੈਂਕੇਡ ਮਸਾਜ਼ ਕਰਨ ਨਾਲ ਮਿਲ ਸਕਦੇ ਹਨ ਇਹ ਫਾਇਦੇ
NEXT STORY