ਜਲੰਧਰ — ਹਰੀ ਮਿਰਚ ਭੋਜਨ ਦਾ ਸੁਆਦ ਵਧਾਉਣ ਲਈ ਇਸਤੇਮਾਲ ਕੀਤੀ ਜਾਂਦੀ ਹੈ। ਇਸ 'ਚ ਬਹੁਤ ਸਾਰੇ ਪੌਸ਼ਕ ਤੱਤ ਹੁੰਦੇ ਹਨ ਜੋ ਕਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਕਾਮਯਾਬ ਹੁੰਦੀ ਹੈ। ਆਓ ਜਾਣਦੇ ਹਾਂ ਕਿਸ ਤਰ੍ਹਾਂ ਹਰੀ ਮਿਰਚ ਤੁਹਾਡੀ ਸਿਹਤ ਲਈ ਲਾਭਦਾਇਕ ਹੈ।
- ਇਸ ਨਾਲ ਰੋਗਾਂ ਨਾਲ ਲੜਣ ਦੀ ਸ਼ਕਤੀ ਵੱਧ ਜਾਂਦੀ ਹੈ।
- ਮਰਦਾਂ 'ਚ ਪ੍ਰੋਸਟੇਟ ਕੈਂਸਰ ਦਾ ਖਤਰਾ ਹੁੰਦਾ ਹੈ। ਇਹ ਸਾਬਤ ਹੋ ਚੁੱਕਾ ਹੈ ਕਿ ਇਸ ਨੂੰ ਖਾਣ ਨਾਲ ਪ੍ਰੋਸਟੇਟ ਦੀ ਸਮੱਸਿਆਂ ਤੋਂ ਛੁਟਕਾਰਾ ਮਿਲ ਸਕਦਾ ਹੈ।
- ਹਰੀ ਮਿਰਚ ਕੈਲੋਰੀ ਮੁਕਤ ਹੁੰਦੀ ਹੈ। ਜੇਕਰ ਤੁਸੀਂ ਡਾਈਟਿੰਗ 'ਤੇ ਹੋ ਤਾਂ ਇਸਨੂੰ ਖਾ ਸਕਦੇ ਹੋ।
- ਰਾਤ ਵੇਲੇ ਦੋ ਮਿਰਚਾਂ ਪਾਣੀ 'ਚ ਭਿਓਂ ਕੇ ਰੱਖੋ ਅਤੇ ਸਵੇਰੇ ਮਿਰਚਾਂ ਕੱਢ ਕੇ ਇਸ ਦਾ ਪਾਣੀ ਪੀ ਲਓ। ਇਸ ਨਾਲ ਸ਼ੂਗਰ ਦੇ ਰੋਗ 'ਚ ਅਰਾਮ ੱਮਿਲਦਾ ਹੈ।
- ਹਰੀ ਮਿਰਚ ਅੱਖਾਂ ਲਈ ਫਾਇਦੇਮੰਦ ਹੁੰਦੀ ਹੈ।
- ਇਸ ਨੂੰ ਖਾਣ ਨਾਲ ਕਬਜ਼ ਦੀ ਸਮੱਸਿਆ ਨਹੀਂ ਹੁੰਦੀ।
- ਹਰੀ ਮਿਰਚ ਖਾਣ ਨਾਲ ਸਰੀਰ 'ਚ ਆਇਰਨ ਦੀ ਕਮੀ ਨਹੀਂ ਰਹਿੰਦੀ।
ਮਰਜ਼ੀ ਨਾਲ ਡਾਈਟਿੰਗ ਕਰ ਰਹੇ ਹੋ ਤਾਂ ਸੰਭਲ ਕੇ, ਦਿਮਾਗ 'ਤੇ ਪੈ ਸਕਦਾ ਹੈ ਅਸਰ
NEXT STORY