ਜਲੰਧਰ — ਮਾਂ ਬਨਣਾ ਕਿਸੇ ਵੀ ਔਰਤ ਲਈ ਇਕ ਬਹੁਤ ਹੀ ਵਧੀਆ ਸਮਾਂ ਹੁੰਦਾ ਹੈ। ਗਰਭ- ਅਵਸਥਾ ਦੌਰਾਨ ਔਰਤਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਹਾਮਣਾ ਕਰਨਾ ਪੈਂਦਾ ਹੈ। ਇਸ ਸਮੇਂ ਔਰਤਾਂ ਆਪਣਾ ਧਿਆਨ ਵੀ ਬਹੁਤ ਰੱਖਦੀਆਂ ਹਨ, ਤਾਂ ਜੋ ਬੱਚਾ ਤੰਦਰੁਸਤ ਰਹੇ।
ਗਰਭ-ਅਵਸਥਾ 'ਚ ਔਰਤਾਂ ਨੂੰ ਕਈ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ ਜਿਵੇਂ ਕਿ ਪਿੱਠ ਦਰਦ, ਕਬਜ਼, ਸਰੀਰ ਦੇ ਕੁਝ ਹਿੱਸਿਆਂ 'ਚ ਸੋਜ ਆਦਿ। ਇਨ੍ਹਾਂ ਸਾਰੀਆਂ ਤਕਲੀਫਾਂ ਤੋਂ ਛੁਟਕਾਰਾ ਪਾਉਣ ਲਈ ਔਰਤਾਂ ਦਵਾਈਆਂ ਦਾ ਸਹਾਰਾ ਲੈਂਦੀਆਂ ਹਨ ਪਰ ਕਿ ਸੁਰੱਖਿਅਤ ਹੁੰਦੀਆਂ ਹਨ?
ਐਂਟੀ-ਬਾਇਓਟਿਕ ਇਸ ਤਰ੍ਹਾਂ ਦੀਆਂ ਦਵਾਈਆਂ ਹੁੰਦੀਆਂ ਹਨ ਜਿਨ੍ਹਾਂ ਦਾ ਇਸਤੇਮਾਲ ਇੰਫੈਕਸ਼ਨ, ਬੈਕਟੀਰੀਆ ਅਤੇ ਵਾਇਰਸ ਦੇ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੇ ਇਲਾਜ ਲਈ ਕੀਤਾ ਜਾਂਦਾ ਹੈ। ਗਰਭ-ਅਵਸਥਾ ਦੇ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਛੁਟਕਾਰਾ ਪਾਉਣ ਲਈ ਇਹ ਦਵਾਈਆਂ ਜ਼ਰੂਰੀ ਹੁੰਦੀਆਂ ਹਨ।
ਹੁਣੇ ਜਿਹੇ ਹੋਈਆਂ ਖੋਜਾਂ ਤੋਂ ਇਹ ਗੱਲ ਸਾਹਮਣੇ ਆਈ ਹੈ ਕਿ ਇਨ੍ਹਾਂ ਦਵਾਈਆਂ ਦੇ ਇਸਤੇਮਾਲ ਕਰਨ ਨਾਲ ਬੱਚੇ ਨੂੰ ਜਨਮ ਤੋਂ ਬਾਅਦ ਅਸਥਮਾ ਦੀ ਸ਼ਿਕਾਇਤ ਹੋ ਸਕਦੀ ਹੈ। ਇਸ ਲਈ ਇਸ ਤਰ੍ਹਾਂ ਦੀਆਂ ਦਵਾਈਆਂ ਲੈਣ ਤੋਂ ਪਹਿਲਾਂ ਡਾਕਟਰ ਨੂੰ ਜ਼ਰੂਰ ਪੁੱਛੋ।
ਭੋਜਨ 'ਚ ਸ਼ਾਮਲ ਕਰੋ ਇਹ ਚੀਜ਼ਾਂ, ਐਲਰਜੀ ਤੋਂ ਰਹੋਗੇ ਦੂਰ
NEXT STORY