ਜਲੰਧਰ: ਡਰਾਈ ਫ਼ਰੂਟਸ ਜਿਵੇਂ ਕਿ ਸੁੱਕੇ ਮੇਵਿਆਂ 'ਚ ਬਹੁਤ ਸਾਰੇ ਔਸ਼ਦੀ ਗੁਣ ਹੁੰਦੇ ਹਨ। ਇਨ੍ਹਾਂ ਦਾ ਰੋਜ਼ਾਨਾ ਵਰਤੋਂ ਕਰਨ ਨਾਲ ਸਰੀਰ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਹੱਡੀਆਂ ਅਤੇ ਮਾਸਪੇਸ਼ੀਆਂ ਮਜ਼ਬੂਤ ਬਣ ਜਾਂਦੀਆਂ ਹਨ, ਸਰੀਰ 'ਚ ਐਨਰਜੀ ਆਉਂਦੀ ਹੈ। ਅਜਿਹੇ 'ਚ ਜੇ ਗੱਲ ਖਜੂਰ ਦੀ ਕਰੀਏ ਤਾਂ ਇਸ 'ਚ ਵਿਟਾਮਿਨ, ਕੈਲਸ਼ੀਅਮ, ਫ਼ਾਈਬਰ ਗੁਣ ਹੁੰਦੇ ਹਨ।
ਰੋਜ਼ਾਨਾ 2 ਖਜੂਰਾਂ ਦੁੱਧ 'ਚ ਮਿਲਾ ਕੇ ਪੀਣੀ ਸਿਹਤ ਲਈ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਦੀ ਵਰਤੋਂ ਨਾਲ ਬਲੱਡ ਪ੍ਰੈੱਸ਼ਰ ਕੰਟਰੋਲ 'ਚ ਰਹਿਣ ਨਾਲ ਇਮਿਊਨਿਟੀ ਵਧਾਉਣ 'ਚ ਸਹਾਇਤਾ ਕਰਦਾ ਹੈ। ਨਾਲ ਹੀ ਸਰੀਰ ਨਾਲ ਸਬੰਧਤ ਕਈ ਬੀਮਾਰੀਆਂ ਹੋਣ ਦਾ ਖ਼ਤਰਾ ਕਈ ਗੁਣਾਂ ਘੱਟ ਜਾਂਦਾ ਹੈ। ਆਓ ਜਾਣਦੇ ਹਾਂ ਖਜੂਰ ਵਾਲਾ ਦੁੱਧ ਪੀਣ ਨਾਲ ਸਰੀਰ ਨੂੰ ਕੀ ਫ਼ਾਇਦੇ ਹੁੰਦੇ ਹਨ:
-ਸ਼ੂਗਰ ਹੋਣ ਦਾ ਮੁੱਖ ਕਾਰਨ ਸਰੀਰ 'ਚ ਬਲੱਡ ਸ਼ੂਗਰ ਲੈਵਲ ਦੀ ਮਾਤਰਾ ਵੱਧਣਾ ਹੈ। ਪਰ ਇਸ ਨੂੰ ਕੰਟਰੋਲ 'ਚ ਰੱਖਣ ਲਈ ਖਜੂਰ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਹਫ਼ਤੇ 'ਚ 2 ਤੋਂ 3 ਵਾਰ ਖਾਣ ਨਾਲ ਸ਼ੂਗਰ ਹੋਣ ਦਾ ਖ਼ਤਰਾ ਘੱਟ ਜਾਂਦਾ ਹੈ। ਇਸ ਨਾਲ ਹੀ ਇਸ ਦੀ ਵਰਤੋਂ ਕਰਨ ਨਾਲ ਦਿਮਾਗ਼ ਵਧੀਆ ਢੰਗ ਨਾਲ ਕੰਮ ਕਰਦਾ ਹੈ। ਮਾਹਿਰਾਂ ਅਨੁਸਾਰ ਹਰ ਰੋਜ਼ ਦੁੱਧ ਨਾਲ 2 ਖਜੂਰਾਂ ਖਾਣ ਨਾਲ ਦਿਮਾਗ਼ 'ਚ ਹੋਣ ਵਾਲੀ ਸੋਜ ਨੂੰ ਘੱਟ ਕਰਨ 'ਚ ਸਹਾਇਤਾ ਮਿਲਦੀ ਹੈ। ਨਾਲ ਹੀ ਦਿਮਾਗ਼ ਦੀਆਂ ਨਾੜਾਂ ਵਧੀਆ ਤਰੀਕੇ ਨਾਲ ਕੰਮ ਕਰਨ ਨਾਲ ਯਾਦ ਸ਼ਕਤੀ ਤੇਜ਼ ਹੋਣ 'ਚ ਮਦਦ ਮਿਲਦੀ ਹੈ।
ਇਹ ਵੀ ਪੜੋ:ਬੱਚਿਆਂ ਲਈ ਮਿੰਟਾਂ 'ਚ ਤਿਆਰ ਕਰੋ ਇਟਾਲੀਅਨ ਰੈੱਡ ਸਾਸ ਪਾਸਤਾ
-ਇਸ 'ਚ ਵਿਟਾਮਿਨ, ਮੈਗਨੀਸ਼ੀਅਮ ਅਤੇ ਪੋਟਾਸ਼ੀਅਮ ਦੀ ਜ਼ਿਆਦਾ ਮਾਤਰਾ ਬਲੱਡ ਪ੍ਰੈੱਸ਼ਰ ਨੂੰ ਕੰਟਰੋਲ ਕਰਨ 'ਚ ਮਦਦ ਕਰਦੀ ਹੈ। ਇਸੇ ਤਰ੍ਹਾਂ ਜੋ ਲੋਕ ਰੋਜ਼ਾਨਾ ਸੌਣ ਤੋਂ ਪਹਿਲਾਂ ਦੁੱਧ ਨਾਲ 2 ਖਜੂਰ ਖਾਂਦੇ ਹਨ, ਉਨ੍ਹਾਂ ਨੂੰ ਬਲੱਡ ਪ੍ਰੈੱਸ਼ਰ ਵਧਣ ਦਾ ਖ਼ਤਰਾ ਘੱਟ ਰਹਿੰਦਾ ਹੈ। ਰੋਜ਼ਾਨਾ ਖਜੂਰ ਵਾਲੇ ਦੁੱਧ ਦੀ ਵਰਤੋਂ ਕਰਨ ਨਾਲ ਬਲੱਡ ਪ੍ਰੈੱਸ਼ਰ ਕੰਟਰੋਲ 'ਚ ਰਹਿੰਦਾ ਹੈ।
-ਅੱਜ ਦੁਨੀਆਂ ਭਰ ਦੇ ਬਹੁਤ ਸਾਰੇ ਲੋਕ ਦਿਲ ਨਾਲ ਸਬੰਧਤ ਬੀਮਾਰੀਆਂ ਦਾ ਸ਼ਿਕਾਰ ਹਨ। ਹਰ ਸਾਲ ਲੱਖਾਂ ਲੋਕਾਂ ਦੀ ਇਸ ਦੀ ਲਪੇਟ 'ਚ ਆਉਣ ਕਾਰਨ ਮੌਤ ਹੋ ਜਾਂਦੀ ਹੈ। ਪਰ ਖਜੂਰ 'ਚ
ਮੌਜੂਦ ਪੌਸ਼ਟਿਕ ਤੱਤ ਦਿਲ ਨੂੰ ਸਿਹਤਮੰਦ ਰੱਖਦੇ ਹਨ ਅਤੇ ਇਸ ਨਾਲ ਜੁੜੀਆਂ ਬੀਮਾਰੀਆਂ ਦੇ ਖ਼ਤਰੇ ਨੂੰ ਕਈ ਗੁਣਾਂ ਘੱਟ ਕਰਦੇ ਹਨ। ਇਸ 'ਚ ਮੌਜੂਦ ਕੈਰੋਟਿਨੋਇਡਜ਼ ਅਤੇ ਫ਼ੀਨੋਲੈਕਸ ਐਸਿਡ ਦਿਲ ਨੂੰ ਸਿਹਤਮੰਦ ਰੱਖਣ 'ਚ ਮਦਦ ਕਰਦੇ ਹਨ। ਅਜਿਹੇ 'ਚ ਇਸ ਨਾਲ ਸਬੰਧਤ ਬੀਮਾਰੀਆਂ ਹੋਣ ਤੋਂ ਬਚਾਅ ਰਹਿੰਦਾ ਹੈ।
ਇਹ ਵੀ ਪੜੋ:karvachauth 2020: ਸਾਰਾ ਦਿਨ ਨਹੀਂ ਲੱਗੇਗੀ ਪਿਆਸ, ਸਰਗੀ 'ਚ ਖਾਓ ਇਹ ਚੀਜ਼ਾਂ
-ਮਾਹਿਰਾਂ ਅਨੁਸਾਰ ਖਜੂਰ 'ਚ ਜ਼ਿਆਦਾ ਮਾਤਰਾ 'ਚ ਫ਼ਾਈਬਰ ਹੋਣ ਨਾਲ ਪਾਚਨ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ 'ਚ ਸਹਾਇਤਾ ਕਰਦਾ ਹੈ। ਇਸ ਤਰੀਕੇ ਨਾਲ ਪਾਚਨ ਪ੍ਰਣਾਲੀ ਵਧੀਆ ਕੰਮ ਕਰਦੀ ਹੈ, ਇਹ ਪੇਟ ਨਾਲ ਸਬੰਧਤ ਸਮੱਸਿਆਵਾਂ ਨੂੰ ਦੂਰ ਰੱਖਦੀ ਹੈ। ਅਜਿਹੇ 'ਚ ਡਾਈਟ 'ਚ
ਖਜੂਰਾਂ ਨੂੰ ਸ਼ਾਮਲ ਕਰਨ ਨਾਲ ਫ਼ਾਈਬਰ ਸਹੀ ਅਤੇ ਭਰਪੂਰ ਮਾਤਰਾ 'ਚ ਮਿਲਦਾ ਹੈ। ਖਜੂਰ 'ਚ ਵਿਟਾਮਿਨ, ਫ਼ਾਈਬਰ, ਆਇਰਨ, ਐਂਟੀ-ਆਕਸੀਡੈਂਟ ਗੁਣ ਹੁੰਦੇ ਹਨ। ਅਜਿਹੇ 'ਚ ਰੋਜ਼ਾਨਾ ਐਂਟੀ-ਆਕਸੀਡੈਂਟ ਨਾਲ ਭਰੇ ਖਜੂਰ ਦੇ ਦੁੱਧ ਦੀ ਵਰਤੋਂ ਸਰੀਰ ਦੀ ਇਮਿਊਨਿਟੀ ਨੂੰ ਵਧਾਉਂਦਾ ਹੈ। ਇਸ ਤਰ੍ਹਾਂ ਬੀਮਾਰੀਆਂ ਹੋਣ ਦਾ ਖ਼ਤਰਾ ਘੱੱਟ ਹੁੰਦਾ ਹੈ। ਅਜਿਹੇ 'ਚ ਇਸ ਨੂੰ ਆਪਣੀ ਖ਼ੁਰਾਕ 'ਚ ਸ਼ਾਮਲ ਕਰਨਾ ਸਭ ਤੋਂ ਵਧੀਆ ਤਰੀਕਾ ਹੈ।
-ਗਰਭ ਅਵਸਥਾ ਦੌਰਾਨ ਜਨਾਨੀਆਂ ਨੂੰ ਆਪਣੀ ਖੁਰਾਕ ਦਾ ਵਿਸ਼ੇਸ਼ ਧਿਆਨ ਰੱਖਣਾ ਹੁੰਦਾ ਹੈ। ਅਜਿਹੇ 'ਚ ਇਕ ਖੋਜ ਅਨੁਸਾਰ ਇਸ ਸਮੇਂ ਦੌਰਾਨ ਖਜੂਰ ਦੀ ਵਰਤੋਂ ਕਰਨੀ ਬਹੁਤ ਲਾਹੇਵੰਦ ਮੰਨਿਆ ਜਾਂਦਾ ਹੈ। ਇਸ ਦੀ ਨਿਯਮਤ ਵਰਤੋਂ ਨਾਲ ਡਿਲਿਵਰੀ ਦੇ ਸਮੇਂ ਲੇਬਰ ਦਰਦ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਇਹ ਔਰਤਾਂ 'ਚ ਐਨਰਜੀ ਲੈਵਲ ਨੂੰ ਵਧਾਉਂਦਾ ਹੈ।
karvachauth 2020: ਸਾਰਾ ਦਿਨ ਨਹੀਂ ਲੱਗੇਗੀ ਪਿਆਸ, ਸਰਘੀ 'ਚ ਖਾਓ ਇਹ ਚੀਜ਼ਾਂ
NEXT STORY