ਨਵੀਂ ਦਿੱਲੀ— ਚਿਹਰੇ ਦੇ ਦਾਗ-ਧੱਬੇ ਹਟਾਉਣ ਅਤੇ ਅੱਖਾਂ ਦੇ ਡਾਰਕ ਸਰਕਲ ਘੱਟ ਕਰਨ ਲਈ ਆਲੂ ਦੀ ਵਰਤੋਂ ਕਾਫੀ ਸਮੇਂ ਤੋਂ ਕੀਤੀ ਜਾ ਰਹੀ ਹੈ। ਆਲੂ ਦਾ ਰਸ ਅੱਖਾਂ ਦੇ ਆਲੇ-ਦੁਆਲੇ ਲਗਾਉਣ ਨਾਲ ਅੱਖਾਂ ਦੀ ਸੋਜ ਘੱਟ ਹੁੰਦੀ ਹੈ। ਚਿਹਰੇ ਦੀਆਂ ਕਈ ਸਮੱਸਿਆਵਾਂ ਤੋਂ ਛੁਟਕਾਰਾ ਪਾਉਣ ਲਈ ਤੁਸੀਂ Îਇਨ੍ਹਾਂ ਘਰੇਲੂ ਨੁਸਖਿਆਂ ਨਾਲ ਬਣੇ ਫੇਸ ਪੈਕ ਦੀ ਵਰਤੋਂ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ...
1. ਆਲੂ ਅਤੇ ਅੰਡੇ ਦਾ ਫੇਸ ਪੈਕ
ਆਲੂ ਅਤੇ ਅੰਡੇ ਦਾ ਫੇਸ ਪੈਕ ਲਗਾਉਣ ਨਾਲ ਚਿਹਰੇ ਦੇ ਪੋਰਸ ਟਾਈਟ ਹੁੰਦੇ ਹਨ। ਅੱਧੇ ਆਲੂ ਦੇ ਰਸ 'ਚ ਇਕ ਅੰਡੇ ਦਾ ਸਫੈਦ ਹਿੱਸਾ ਮਿਲਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰ ਲਓ। ਇਸ ਨੂੰ ਚਿਹਰੇ ਅਤੇ ਗਰਦਨ 'ਤੇ ਲਗਭਗ 20 ਮਿੰਟ ਲਈ ਛੱਡ ਦਿਓ। ਬਾਅਦ 'ਚ ਸਾਦੇ ਪਾਣੀ ਨਾਲ ਚਿਹਰੇ ਨੂੰ ਧੋ ਲਓ। ਤੁਹਾਨੂੰ ਤੁਰੰਤ ਫਰਕ ਨਜ਼ਰ ਆਵੇਗਾ।
2. ਹਲਦੀ ਅਤੇ ਆਲੂ ਦਾ ਫੇਸ ਪੈਕ
ਆਲੂ ਅਤੇ ਹਲਦੀ ਦੇ ਫੇਸ ਪੈਕ ਦੀ ਨਿਯਮਿਤ ਵਰਤੋਂ ਨਾਲ ਚਮੜੀ ਦਾ ਰੰਗ ਸਾਫ ਹੋਣ ਲੱਗਦਾ ਹੈ। ਅੱਧੇ ਆਲੂ ਨੂੰ ਕੱਦੂਕਸ ਕਰਕੇ ਇਸ 'ਚ ਚੁਟਕੀ ਭਰ ਹਲਦੀ ਮਿਲਾ ਕੇ ਚਿਹਰੇ 'ਤੇ ਲਗਾ ਕੇ ਅੱਧੇ ਘੰਟੇ ਲਈ ਛੱਡ ਦਿਓ। ਬਾਅਦ 'ਚ ਚਿਹਰਾ ਪਾਣੀ ਨਾਲ ਸਾਫ ਕਰ ਲਓ। ਇਸ ਫੇਸ ਪੈਕ ਨੂੰ ਹਫਤੇ 'ਚ ਇਕ ਵਾਰ ਤਾਂ ਜ਼ਰੂਰ ਲਗਾਓ।
3. ਆਲੂ ਅਤੇ ਮੁਲਤਾਨੀ ਮਿੱਟੀ ਦਾ ਫੇਸ ਪੈਕ
ਇਹ ਫੇਸ ਪੈਕ ਤੁਹਾਡੀ ਚਮੜੀ 'ਚ ਨਿਖਾਰ ਲਿਆਉਣ ਦੇ ਨਾਲ ਕਿੱਲਾਂ ਵਾਲੀ ਚਮੜੀ ਦੀ ਸੋਜ ਨੂੰ ਘੱਟ ਕਰਨ 'ਚ ਵੀ ਮਦਦਗਾਰ ਹੈ। ਇਸ ਫੇਸ ਪੈਕ ਨੂੰ ਬਣਾਉਣ ਲਈ ਬਿਨ੍ਹਾਂ ਛਿੱਲੇ ਆਲੂ ਦਾ ਪੇਸਟ ਬਣਾ ਲਓ ਅਤੇ ਉਸ 'ਚ 3 ਤੋਂ 4 ਚਮਚ ਮੁਲਤਾਨੀ ਮਿੱਟੀ ਅਤੇ ਕੁਝ ਬੂੰਦਾਂ ਗੁਲਾਬ ਜਲ ਦੀਆਂ ਮਿਲਾ ਕੇ ਪੇਸਟ ਤਿਆਰ ਕਰੋ।
4. ਆਲੂ ਅਤੇ ਦੁੱਧ ਨਾਲ ਬਣਿਆ ਫੇਸ ਪੈਕ
ਅੱਧੇ ਆਲੂ ਨੂੰ ਛਿੱਲ ਕੇ ਉਸ ਦਾ ਰਸ ਕੱਢ ਲਓ ਅਤੇ ਇਸ 'ਚ ਦੋ ਚੱਮਚ ਕੱਚਾ ਦੁੱਧ ਮਿਲਾ ਕੇ ਚੰਗੀ ਤਰ੍ਹਾਂ ਨਾਲ ਮਿਕਸ ਕਰਕੇ ਰੂੰ ਦੀ ਮਦਦ ਨਾਲ ਚਿਹਰੇ ਅਤੇ ਗਰਦਨ 'ਤੇ ਲਗਾਓ। ਫਿਰ 20 ਮਿੰਟ ਤੋਂ ਬਾਅਦ ਇਸ ਨੂੰ ਧੋ ਲਓ। ਹਫਤੇ 'ਚ ਤਿੰਨ ਵਾਰ ਇਸ ਨੂੰ ਲਗਾਉਣ ਨਾਲ ਚਿਹਰੇ 'ਤੇ ਫਰਕ ਸਾਫ ਨਜ਼ਰ ਆਉਣ ਲੱਗੇਗਾ।
ਸ਼ੂਗਰ ਸਮੇਤ ਕਈ ਬੀਮਾਰੀਆਂ ਨੂੰ ਦੂਰ ਕਰਦਾ ਹੈ ਇਹ ਛੋਟਾ ਜਿਹਾ ਪੱਤਾ
NEXT STORY