ਜਲੰਧਰ— ਸਰੀਰ ਨੂੰ ਸਿਹਤਮੰਦ ਰੱਖਣ ਲਈ ਲੋਕ ਕਈ ਤਰ੍ਹਾਂ ਦੀਆਂ ਸਬਜੀਆਂ ਅਤੇ ਫਲ ਖਾਂਦੇ ਹਨ ਪਰ ਅਕਸਰ ਇਨ੍ਹਾਂ ਸਬਜੀਆਂ ਅਤੇ ਫਲਾਂ ਦੇ ਬੀਜ ਸੁੱਟ ਦਿੱਤ ਜਾਂਦੇ ਹਨ। ਇਨ੍ਹਾਂ ਬੀਜਾਂ 'ਚ ਕਈ ਤਰ੍ਹਾਂ ਦੇ ਪੋਸ਼ਕ ਤੱਤ ਹੁੰਦੇ ਹਨ, ਜੋ ਸਰੀਰ ਨੂੰ ਕਈ ਤਰ੍ਹਾਂ ਦੇ ਫਾਇਦੇ ਦਿੰਦੇ ਹਨ। ਅੱਜ ਅਸੀਂ ਤੁਹਾਨੂੰ ਅਜਿਹੀਆਂ ਸਬਜੀਆਂ ਅਤੇ ਫਲਾਂ ਬਾਰੇ ਦਸਾਂਗੇ, ਜਿੰਨ੍ਹਾਂ ਦੇ ਬੀਜਾਂ ਨੂੰ ਕਈ ਤਰ੍ਹਾਂ ਦੀਆਂ ਮਿਠਾਈਆਂ ਬਣਾਉਣ 'ਚ ਵਰਤਿਆ ਜਾਂਦਾ ਹੋ।
1.ਅਨਾਰ ਦੇ ਬੀਜ
ਅਨਾਰ ਇਕ ਅਜਿਹਾ ਫਲ ਹੈ, ਜਿਸ ਨੂੰ ਖਾਣ ਨਾਲ ਸਰੀਰ 'ਚ ਖੂਨ ਦੀ ਕਮੀ ਦੂਰ ਹੁੰਦੀ ਹੈ। ਅਨਾਰ ਦੇ ਦਾਨਿਆਂ ਨੂੰ ਸੁੱਕਾ ਕੇ ਬੀਜ ਬਣਾਏ ਜਾਂਦੇ ਹਨ, ਜਿੰਨ੍ਹਾਂ ਨੂੰ ਅਨਾਰਦਾਨਾ ਵੀ ਕਹਿੰਦੇ ਹਨ। ਇਨ੍ਹਾਂ ਬੀਜਾਂ 'ਚ ਵਿਟਾਮਿਨ ਸੀ, ਫਾਈਬਰ ਅਤੇ ਪੋਟਾਸ਼ੀਅਮ ਹੁੰਦਾ ਹੈ, ਜੋ ਅੱਖਾਂ ਦੀ ਰੋਸ਼ਨੀ ਵਧਾਉਂਦਾ ਹੈ। ਇਸ ਦੇ ਨਾਲ ਹੀ ਸਰੀਰ ਦਾ ਭਾਰ ਘਟਾਉਣ 'ਚ ਮਦਦ ਕਰਦਾ ਹੈ। ਇਹ ਸਰੀਰ 'ਚ ਹੀਮੋਗਲੋਬਿਨ ਦੀ ਮਾਤਰਾ ਵਧਾਉਂਦਾ ਹੈ।
2. ਅਲਸੀ ਦੇ ਬੀਜ
ਅਲਸੀ ਦੇ ਬੀਜਾਂ ਦੀ ਵਰਤੋਂ ਮਿਠਾਈ ਬਨਾਉਣ 'ਚ ਕੀਤੀ ਜਾਂਦੀ ਹੈ। ਇਹ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਨ੍ਹਾਂ ਬੀਜਾਂ ਨੂੰ ਖਾਣ ਨਾਲ ਸਰੀਰ ਦਾ ਸ਼ੂਗਰ ਲੈਵਲ ਸੰਤੁਲਿਤ ਰਹਿੰਦਾ ਹੈ। ਜਿੰਨ੍ਹਾਂ ਲੋਕਾਂ ਨੂੰ ਮਾਸਪੇਸ਼ੀਆਂ ਦੀ ਪਰੇਸ਼ਾਨੀ ਹੁੰਦੀ ਹੈ ਉਨ੍ਹਾਂ ਨੂੰ ਅਲਸੀ ਦੇ ਬੀਜ ਖਾਣੇ ਚਾਹੀਦੇ ਹਨ।
3. ਸੂਰਜਮੁਖੀ ਦੇ ਬੀਜ
ਸੂਰਜਮੁਖੀ ਦੇ ਬੀਜ ਵੀ ਸਿਹਤ ਨੂੰ ਬਹੁਤ ਫਾਇਦਾ ਦਿੰਦੇ ਹਨ। ਇਨ੍ਹਾਂ ਬੀਜਾਂ 'ਚ ਮੈਗਨੀਸ਼ੀਅਮ, ਕਾਪਰ ਅਤੇ ਵਿਟਾਮਿਨ ਈ ਹੁੰਦਾ ਹੈ, ਜੋ ਦਿਲ ਦੇ ਰੋਗੀਆਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ। ਇਸ ਦੇ ਇਲਾਵਾ ਇਹ ਭਾਰ ਘਟਾਉਣ 'ਚ ਮਦਦ ਕਰਦੇ ਹਨ।
4. ਕੱਦੂ ਦੇ ਬੀਜ
ਕੱਦੂ ਦੇ ਬੀਜ ਵੀ ਸਰੀਰ ਨੂੰ ਬਹੁਤ ਫਾਇਦਾ ਦਿੰਦੇ ਹਨ। ਕੱਦੂ ਦੇ ਬੀਜ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦੇ ਹਨ। ਇਨ੍ਹਾਂ 'ਚ ਪਾਇਆ ਜਾਣ ਵਾਲਾ ਵਿਟਾਮਿਨ ਕੇ ਸਰੀਰ ਨੂੰ ਡਾਇਬੀਟੀਜ਼ ਤੋਂ ਬਚਾਉਂਦਾ ਹੈ।
5. ਜੀਰਾ
ਜੀਰਾ ਖਾਣ ਨਾਲ ਵੀ ਸਰੀਰ ਦੀਆਂ ਕਈ ਬੀਮਾਰੀਆਂ ਦੂਰ ਹੁੰਦੀਆਂ ਹਨ। ਬਵਾਸੀਰ ਦੋ ਰੋਗੀਆਂ ਲਈ ਜੀਰਾ ਖਾਣਾ ਠੀਕ ਹੁੰਦਾ ਹੈ। ਇਸ ਦੇ ਇਲਾਵਾ ਇਹ ਕੈਂਸਰ ਵਰਗੀ ਬੀਮਾਰੀ ਨਾਲ ਲੜਨ 'ਚ ਮਦਦ ਕਰਦਾ ਹੈ।
ਬੱਚਿਆਂ ਲਈ ਖਤਰਨਾਕ ਹੋ ਸਕਦੇ ਹਨ ਇਹ ਖਿਡੌਣੇ
NEXT STORY