ਨਵੀਂ ਦਿੱਲੀ— ਸ਼ਰਾਬ ਸਿਹਤ ਲਈ ਬਹੁਤ ਹਾਨੀਕਾਰਕ ਹੁੰਦੀ ਹੈ ਕਈ ਲੋਕ ਸ਼ਰਾਬ ਪੀ ਕੇ ਗੱਡੀ ਚਲਾਉਂਦੇ ਹਨ ਜਿਸ ਦੇ ਨਾਲ ਉਹ ਦੁਰਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ। ਡ੍ਰਿੰਕ ਕਰਕੇ ਗੱਡੀ ਚਲਾਉਣ ਵਾਲੇ ਲੋਕਾਂ ਨੂੰ ਜੁਰਮਾਨਾ ਵੀ ਭੁਗਤਨਾ ਪੈ ਸਕਦਾ ਹੈ। ਅੱਜ ਅਸੀਂ ਤੁਹਾਨੂੰ ਅਜਿਹੇ ਹੀ ਦੇਸ਼ਾਂ ਬਾਰੇ ਦੱਸਣ ਜਾ ਰਹੇ ਹਾਂ ਜਿੱਥੇ ਸ਼ਰਾਬ ਪੀ ਕੇ ਗੱਡੀ ਚਲਾਉਣ 'ਤੇ ਸਖਤ ਕਾਨੂੰਨ ਬਣਿਆ ਹੋਇਆ ਹੈ।
1. ਇਟਲੀ
ਇਟਲੀ 'ਚ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਖਿਲਾਫ ਸਖਤ ਕਾਨੂੰਨ ਬਣਾਏ ਗਏ ਹਨ। ਜੇ ਕੋਈ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ ਤਾਂ ਉਸ ਤੋਂ 500 ਯੂਰੋ ਦੀ ਰਾਸ਼ੀ ਵਸੂਲੀ ਜਾਂਦੀ ਹੈ।
2. ਡੇਨਮਾਰਕ
ਡੇਨਮਾਰਕ 'ਚ ਜੇ ਕੋਈ ਵਿਅਕਤੀ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ ਤਾਂ ਫੜੇ ਜਾਣ 'ਤੇ ਇਕ ਮਹੀਨੇ ਦੀ ਸੈਲਰੀ ਜਿੰਨਾਂ ਜੁਰਮਾਨਾ ਭੁਗਤਣਾ ਪੈਂਦਾ ਹੈ।
3. ਜਰਮਨੀ
ਜਰਮਨੀ 'ਚ ਲੋਕਾਂ ਦੀ ਸੁਰੱਖਿਆ ਦੇ ਲਈ ਕਈ ਕਾਨੂੰਨ ਬਣਾਏ ਗਏ ਹਨ। ਇੱਥੇ ਸ਼ਰਾਬ ਪੀ ਕੇ ਗੱਡੀ ਚਲਾਉਣ ਨਾਲ 500 ਯੁਰੋ ਦਾ ਜੁਰਮਾਨਾ ਲਗਾਇਆ ਜਾਂਦਾ ਹੈ। ਇਨ੍ਹਾਂ ਹੀ ਨਹੀਂ ਡਰਾਈਵਿੰਗ ਲਾਇਸੰਸ ਵੀ ਰੱਦ ਕਰ ਦਿੱਤਾ ਜਾਂਦਾ ਹੈ।
4. ਯੂਕੇ
ਯੂਕੇ 'ਚ ਜੇ ਕੋਈ ਵਿਅਕਤੀ ਸ਼ਰਾਬ ਪੀ ਕੇ ਗੱਡੀ ਚਲਾਉਂਦਾ ਹੈ ਤਾਂ ਉਸ ਨੂੰ 3 ਤੋਂ 6 ਮਹੀਨੇ ਦੀ ਜੇਲ ਹੁੰਦੀ ਹੈ। ਇਸ ਤੋਂ ਇਲਾਵਾ ਜੁਰਮਾਨਾ ਵੀ ਲਗਦਾ ਹੈ।
5. ਸਪੇਨ
ਸਪੇਨ 'ਚ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਨੂੰ 500 ਯੂਰੋ ਦਾ ਜੁਰਮਾਨਾ ਲਗਦਾ ਹੈ। ਕਈਂ ਵਾਰੀ ਡਰਾਈਵਿੰਗ ਲਾਇਸੰਸ ਵੀ ਰੱਦ ਕਰ ਦਿੱਤਾ ਜਾਂਦਾ ਹੈ।
ਚਿਹਰੇ ਨੂੰ ਚਮਕਦਾਰ ਬਣਾਉਣ ਲਈ ਇਸਤੇਮਾਲ ਕਰੋ ਇਹ ਤਰੀਕੇ
NEXT STORY