ਖੰਨਾ (ਬਿਪਨ): ਖੰਨਾ ਦੇ ਰੇਲਵੇ ਸਟੇਸ਼ਨ ਨੇੜੇ ਪਏ ਬੇਆਬਾਦ ਖੰਡਰਾਂ ਅਤੇ ਖਾਲੀ ਇਮਾਰਤਾਂ 'ਤੇ ਪ੍ਰਸ਼ਾਸਨ ਵੱਲੋਂ ਪੀਲਾ ਪੰਜਾ ਚਲਾਇਆ ਗਿਆ। ਇਨ੍ਹਾਂ ਥਾਵਾਂ ਦੇ ਨਸ਼ੇੜੀਆਂ ਦੇ ਅੱਡਾ ਬਣਨ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਮਗਰੋਂ ਇਹ ਕਾਰਵਾਈ ਕੀਤੀ ਗਈ ਹੈ। ਐੱਸਐੱਸਪੀ ਡਾ. ਦਰਪਨ ਆਹਲੂਵਾਲੀਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪੁਲਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੇਆਬਾਦ ਇਮਾਰਤਾਂ, ਖੰਡਰਾਂ ਅਤੇ ਹੋਰ ਸੰਵੇਦਨਸ਼ੀਲ ਥਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਸਾਫ਼ ਕੀਤਾ ਜਾ ਰਿਹਾ ਹੈ, ਜਿੱਥੇ ਨਸ਼ੇੜੀਆਂ ਦੇ ਇਕੱਠੇ ਹੋਣ ਦੀਆਂ ਸ਼ਿਕਾਇਤਾਂ ਮਿਲਦੀਆਂ ਸਨ।
ਡੀਐੱਸਪੀ ਵਿਨੋਦ ਕੁਮਾਰ ਨੇ ਦੱਸਿਆ ਕਿ ਰੇਲਵੇ ਸਟੇਸ਼ਨ ਨੇੜੇ ਅਤੇ ਹੋਰ ਇਲਾਕਿਆਂ ਵਿਚ ਖਾਲੀ ਇਮਾਰਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਮੁਹਿੰਮ ਵਿਚ ਪੁਲਸ, ਸਿਵਲ ਪ੍ਰਸ਼ਾਸਨ, ਨਗਰ ਕੌਂਸਲ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਸਾਂਝੇ ਤੌਰ 'ਤੇ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਵੇਚਣ ਵਾਲਿਆਂ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਚ ਸ਼ਾਮਲ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ, ਜਦਕਿ ਨਸ਼ੇ ਦੇ ਆਦੀ ਵਿਅਕਤੀਆਂ ਨੂੰ ਇਲਾਜ ਲਈ ਪ੍ਰੇਰਿਤ ਵੀ ਕੀਤਾ ਜਾ ਰਿਹਾ ਹੈ।
ਪੰਜਾਬ 'ਚ ਭਗਵੰਤ ਮਾਨ ਸਰਕਾਰ ਦੀ ਪੁੱਠੀ ਗਿਣਤੀ ਸ਼ੁਰੂ: ਨਿਤਿਨ ਨਬੀਨ
NEXT STORY