ਲੁਧਿਆਣਾ (ਅਨਿਲ) ਥਾਣਾ ਮੇਹਰਬਾਨ ਦੀ ਪੁਲਸ ਨੇ ਪੁਰਾਣੀ ਰੰਜਿਸ਼ ਕਾਰਨ ਘਰ ਵਿਚ ਜ਼ਬਰਦਸਤੀ ਦਾਖ਼ਲ ਹੋ ਕੇ ਕੁੱਟਮਾਰ ਕਰਨ ਵਾਲੇ ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਅਵਤਾਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਕਰਤਾ ਗੁਰਿੰਦਰ ਸਿੰਘ (ਵਾਸੀ ਪਿੰਡ ਗੌਸਗੜ੍ਹ) ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ 2 ਮਾਰਚ ਦੀ ਸਵੇਰ ਕਰੀਬ 10 ਵਜੇ ਉਹ ਆਪਣੇ ਘਰ ਵਿਚ ਮੌਜੂਦ ਸੀ।
ਇਸੇ ਦੌਰਾਨ ਇਸੇ ਪਿੰਡ ਦੇ ਰਹਿਣ ਵਾਲੇ ਜਸਵਿੰਦਰ ਸਿੰਘ, ਮਨਪ੍ਰੀਤ ਸਿੰਘ ਅਤੇ ਬਲਵੰਤ ਕੌਰ ਉਸ ਦੇ ਘਰ ਜ਼ਬਰਦਸਤੀ ਦਾਖ਼ਲ ਹੋ ਗਏ ਅਤੇ ਉਸ ਦੀ ਕੁੱਟਮਾਰ ਕਰਨ ਲੱਗੇ। ਜਦੋਂ ਉਸ ਨੇ ਸ਼ੋਰ ਮਚਾਇਆ ਤਾਂ ਸਾਰੇ ਮੁਲਜ਼ਮ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਦੋ ਭਰਾਵਾਂ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਤਿੰਨ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ
NEXT STORY