ਲੁਧਿਆਣਾ (ਵਿੱਕੀ): ਪੰਜਾਬ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਮਾਨਸਾ ਵਿਚ ਗੋਲੀਆਂ ਮਾਰ ਕੇ ਹੱਤਿਆ ਕੀਤੇ ਜਾਣ ਤੋਂ ਬਾਅਦ ਸੂਬੇ ਦੀ ਸਿਆਸਤ ਗਰਮਾ ਗਈ ਹੈ। ਸਾਬਕਾ ਕੈਬਨਿਟ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਭਾਰਤ ਭੂਸ਼ਣ ਆਸ਼ੂ ਨੇ ਇਸ ਘਟਨਾ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਨੇ ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਚੁੱਕਦਿਆਂ ਸੂਬੇ ਦੇ ਹਾਲਾਤ ਨੂੰ ‘ਜੰਗਲ ਰਾਜ’ ਕਰਾਰ ਦਿੱਤਾ ਹੈ।
ਆਸ਼ੂ ਨੇ ਆਪਣੀ ਪੋਸਟ ਵਿਚ ਲਿਖਿਆ ਕਿ ਮਾਨਸਾ ਵਿਚ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਪਰਵਿੰਦਰ ਝੋਟਾ ਦੀ ਸ਼ਰੇਆਮ ਹੱਤਿਆ ਕਰ ਦਿੱਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਦੂਜੇ ਦਿਨ ਕਤਲ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਗੈਂਗਸਟਰਵਾਦ ਵਧ ਰਿਹਾ ਹੈ ਅਤੇ ਨਸ਼ੇ ਸ਼ਰੇਆਮ ਵਿਕ ਰਹੇ ਹਨ। ਅਜਿਹੇ ਹਾਲਾਤ ਵਿੱਚ ਕਾਨੂੰਨ ਵਿਵਸਥਾ ਸਿਰਫ਼ ਨਾਂ ਦੀ ਹੀ ਰਹਿ ਗਈ ਹੈ।

ਸਾਬਕਾ ਮੰਤਰੀ ਨੇ ਪੰਜਾਬ ਸਰਕਾਰ ਦੇ ਬਦਲਾਅ ਦੇ ਦਾਅਵਿਆਂ ’ਤੇ ਵੀ ਸਵਾਲ ਚੁੱਕੇ। ਉਨ੍ਹਾਂ ਤੰਜ ਕੱਸਦਿਆਂ ਪੁੱਛਿਆ ਕਿ ਬਦਲਾਅ ਲਿਆਉਣ ਦਾ ਦਾਅਵਾ ਕਰਨ ਵਾਲੀ ਸਰਕਾਰ ਦੱਸੇ ਕਿ ਕੀ ਪੰਜਾਬ ਵਿਚ ਇਸੇ ਬਦਲਾਅ ਦਾ ਵਾਅਦਾ ਕੀਤਾ ਗਿਆ ਸੀ?
ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਲੋਕਾਂ ਨੂੰ ਪਈਆਂ ਭਾਜੜਾਂ
NEXT STORY