ਲੁਧਿਆਣਾ (ਹਿਤੇਸ਼): ਲੁਧਿਆਣਾ ਵਿਚ ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਨੇ ਮੇਅਰ ਇੰਦਰਜੀਤ ਕੌਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾਇਆ ਹੈ। ਇਨ੍ਹਾਂ ਕੌਂਸਲਰਾਂ ਦਾ ਕਹਿਣਾ ਹੈ ਕਿ ਇਹ ਸਾਰੇ ਮੇਅਰ ਦੇ ਜ਼ੋਨ ਡੀ ਸਰਾਭਾ ਨਗਰ ਸਥਿਤ ਦਫ਼ਤਰ ਵਿਚ ਆਪਣੇ ਵਾਰਡਾਂ ਦੀਆਂ ਸਮੱਸਿਆਵਾਂ ਨੂੰ ਲੈ ਕੇ ਮੀਟਿੰਗ ਕਰ ਰਹੇ ਸੀ। ਇਸ ਦੌਰਾਨ ਉੱਥੇ ਤਕਰਾਰਬਾਜ਼ੀ ਹੋ ਗਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ: ਦੁਕਾਨਾਂ ਤੇ ਪਲਾਟਾਂ ਬਾਰੇ ਮਾਨ ਸਰਕਾਰ ਦਾ ਵੱਡਾ ਐਲਾਨ
ਕੌਂਸਲਰ ਮੁਕੇਸ਼ ਖੱਤਰੀ ਦਾ ਦੋਸ਼ ਹੈ ਕਿ ਪੁਲਸ ਵੱਲੋਂ ਉਨ੍ਹਾਂ ਨੂੰ ਧੱਕੇ ਨਾਲ ਦਫ਼ਤਰ ਵਿਚੋਂ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਗਈ। ਇਸ ਗੱਲ ਦਾ ਵਿਰੋਧ ਕਰਨ ਲਈ ਭਾਜਪਾ ਦੇ ਸਾਰੇ ਕੌਂਸਲਰਾਂ ਨੇ ਮੇਅਰ ਦੇ ਦਫ਼ਤਰ ਦੇ ਬਾਹਰ ਧਰਨਾ ਲਗਾ ਦਿੱਤਾ ਹੈ ਤੇ ਨਾਅਰੇਬਾਜ਼ੀ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਵਾਰਡਾਂ ਦੀ ਜੋ ਸਮੱਸਿਆਵਾਂ ਹਨ, ਉਨ੍ਹਾਂ ਬਾਰੇ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ 'ਚ ਮੁਫ਼ਤ ਰਾਸ਼ਨ ਮਿਲਣਾ ਬੰਦ! ਕਾਰਡ ਧਾਰਕਾਂ ਦੇ ਸਿਸਟਮ 'ਚੋਂ ਕੱਟੇ ਗਏ ਨਾਮ
NEXT STORY