ਫ਼ਤਿਹਗੜ੍ਹ ਸਾਹਿਬ (ਵਿਪਨ): 24 ਅਪ੍ਰੈਲ ਨੂੰ ਰਾਤ 8 ਵਜੇ ਮਾਡਰਨ ਵੈਲੀ, ਫ਼ਤਹਿਗੜ੍ਹ ਸਾਹਿਬ ਵਿਖੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੋਕ ਐਕਸਰਸਾਈਜ਼ ਕਰਵਾਈ ਜਾ ਰਹੀ ਹੈ। ਇਹ ਮੋਕ ਐਕਸਰਸਾਈਜ਼ ਰਾਜ ਦੇ ਸਾਰੇ ਜ਼ਿਲ੍ਹਿਆਂ ਵਿਚ ਸਿਵਲ ਡਿਫੈਂਸ ਦੀ ਤਿਆਰੀ ਦੀ ਜਾਂਚ ਕਰਨ ਲਈ ਕੀਤੀ ਜਾ ਰਹੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ.ਸੋਨਾ ਥਿੰਦ ਨੇ ਦੱਸਿਆ ਕਿ ਇਹ ਮੋਕ ਐਕਸਰਸਾਈਜ਼ ਏਅਰ ਰੇਡ ਚੇਤਾਵਨੀ ਸਿਗਨਲ ਨਾਲ ਸ਼ੁਰੂ ਹੋਵੇਗੀ, ਜੋ ਸਾਇਰਨਾਂ ਰਾਹੀਂ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੌਕੇ ਬਿਜਲੀ ਵਿਭਾਗ ਵੱਲੋਂ ਕੇਵਲ ਇਸੇ ਹੀ ਇਲਾਕੇ ਦੀਆਂ ਲਾਈਟਾਂ ਨੂੰ ਕੁਝ ਸਮੇਂ ਲਈ ਬੰਦ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਿਰਧਾਰਤ ਜਗ੍ਹਾ 'ਤੇ ਬਲੈਕਆਊਟ ਦੌਰਾਨ ਨਿਰਧਾਰਤ ਖੇਤਰਾਂ ਵਿਚ ਆਮ ਜਨਤਾ ਵੱਲੋਂ ਸਾਰੀਆਂ ਗੈਰ-ਜ਼ਰੂਰੀ ਬੱਤੀਆਂ ਬੰਦ ਕੀਤੀਆਂ ਜਾਣ। ਹਾਲਾਂਕਿ, ਜ਼ਰੂਰੀ ਸੇਵਾਵਾਂ ਇਸ ਦੌਰਾਨ ਚੱਲਦੀਆਂ ਰਹਿਣਗੀਆਂ।
ਉਨ੍ਹਾਂ ਦੱਸਿਆ ਕਿ ਮੋਕ ਐਕਸਰਸਾਈਜ਼ ਦੇ ਸ਼ੁਰੂ ਵਿਚ ਸਾਇਰਨ ਉੱਚੀ ਆਵਾਜ ਤੋਂ ਘੱਟ ਹੁੰਦਾ ਹੋਇਆ 2 ਮਿੰਟ ਲਈ ਰੁਕ ਰੁਕ ਕੇ ਵੱਜੇਗਾ (High Pitch to Low Pitch) ਅਤੇ ਸਮਾਪਤ ਹੋਣ ਉਪਰੰਤ “ਆਲ ਕਲੀਅਰ” ਸਿਗਨਲ (2 ਮਿੰਟ ਲਈ ਲਗਾਤਾਰ ਉੱਚ ਧੁਨੀ ਵਾਲਾ ਸਾਇਰਨ) ਦਿੱਤਾ ਜਾਵੇਗਾ, ਜੋ ਇਸ ਐਕਸਰਸਾਈਜ਼ ਦੇ ਖ਼ਤਮ ਹੋਣ ਦਾ ਸੰਕੇਤ ਹੋਵੇਗਾ। ਇਸ ਮੋਕ ਐਕਸਰਸਾਈਜ਼ ਦੌਰਾਨ ਅੱਗ ਬੁਝਾਉ ਕਾਰਵਾਈ, ਖੋਜ ਅਤੇ ਰਾਹਤ ਕਾਰਜ, ਫਸਟ ਏਡ ਅਤੇ ਮੈਡੀਕਲ ਸਹਾਇਤਾ, ਜਖ਼ਮੀਆਂ ਦੀ ਢੁਆਈ, ਟ੍ਰੈਫਿਕ ਅਤੇ ਭੀੜ ਨਿਯੰਤਰਣ ਦੇ ਉਪਾਵਾਂ ਦੀ ਪ੍ਰਤੀਕਾਤਮਕ ਰਿਹਰਸਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੋਕ ਡਰਿੱਲ ਦੌਰਾਨ ਐੱਨ.ਸੀ.ਸੀ. ਦੇ ਵਿਦਿਆਰਥੀ, ਸਿਵਲ ਡਿਫੈਂਸ ਦੇ ਕਰਮਚਾਰੀ, ਸਿਹਤ ਵਿਭਾਗ ਦੇ ਕਰਮਚਾਰੀਆਂ ਤੋਂ ਇਲਾਵਾ ਟ੍ਰੈਫਿਕ ਨੂੰ ਕੰਟਰੋਲ ਕਰਨ ਲਈ ਪੁਲਸ ਅਧਿਕਾਰੀ ਵੀ ਹਾਜ਼ਰ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਮੋਕ ਡਰਿੱਲ ਦੌਰਾਨ ਕਿਸੇ ਵੀ ਤਰ੍ਹਾਂ ਘਟਨਾ ਹੋਣ ਤੇ ਕਿਸ ਤਰ੍ਹਾਂ ਬਚਾਓ ਕਰਨਾ ਹੈ ਬਾਰੇ ਵੀ ਰਿਹਰਸਲ ਕੀਤੀ ਜਾਵੇਗੀ।
BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ
NEXT STORY