ਖੰਨਾ (ਵਿਪਨ): ਖੰਨਾ ਦੇ ਸਮਰਾਲਾ ਰੋਡ 'ਤੇ ਸਥਿਤ ਮਾਡਲ ਟਾਊਨ ਵਿਚ ਸ਼ਨੀਵਾਰ ਦੇਰ ਰਾਤ ਦੋ ਧਿਰਾਂ ਵਿਚ ਝੜਪ ਹੋ ਗਈ, ਜਿਸ ਕਾਰਨ ਇਲਾਕੇ ਵਿਚ ਤਣਾਅ ਪੈਦਾ ਹੋ ਗਿਆ। ਜਾਣਕਾਰੀ ਮੁਤਾਬਕ ਦੋ ਪਰਿਵਾਰਾਂ ਵਿਚਕਾਰ ਝਗੜਾ ਹਿੰਸਕ ਝਗੜੇ ਵਿਚ ਬਦਲ ਗਿਆ। ਦੋਵਾਂ ਧਿਰਾਂ ਵਿਚ ਰੱਜ ਕੇ ਕੁੱਟਮਾਰ ਹੋਈ ਤੇ ਇਕ-ਦੂਜੇ 'ਤੇ ਇੱਟਾਂ-ਰੋੜੇ ਵਰ੍ਹਾਏ ਗਏ।
ਝਗੜੇ ਦੌਰਾਨ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਦੀ ਗੱਲ ਵੀ ਸਾਹਮਣੇ ਆਈ ਹੈ। ਇਸ ਦੌਰਾਨ ਦੋਹਾਂ ਧਿਰਾਂ ਦੇ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਖੰਨਾ ਵਿਚ ਦਾਖ਼ਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝਗੜੇ ਦੀ ਘਟਨਾ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆਈ ਹੈ, ਜਿਸ ਵਿਚ ਦੋਹਾਂ ਧਿਰਾਂ ਦੇ ਲੋਕ ਆਪਸ ਵਿਚ ਭਿੜਦੇ ਨਜ਼ਰ ਆ ਰਹੇ ਹਨ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਮੌਕੇ 'ਤੇ ਪਹੁੰਚੀ ਤੇ ਹਾਲਾਤ ਨੂੰ ਕਾਬੂ ਕੀਤਾ। ਪੁਲਸ ਅਧਿਕਾਰੀ ਸਰਾਜਦੀਨ ਨੇ ਦੱਸਿਆ ਕਿ ਦੋਹਾਂ ਧਿਰਾਂ ਵਿਚਾਲੇ ਆਪਸੀ ਵਿਵਾਦ ਹੋਇਆ ਹੈ। ਦੋਵੇਂ ਪਾਸੇ ਲੋਕ ਜ਼ਖ਼ਮੀ ਹੋਏ ਹਨ ਤੇ ਹਸਪਤਾਲ ਵਿਚ ਦਾਖ਼ਲ ਹਨ। ਪੁਲਸ ਦੋਹਾਂ ਧਿਰਾਂ ਦੇ ਬਿਆਨ ਦਰਜ ਕਰ ਰਹੀ ਹੈ। ਸੀ. ਸੀ. ਟੀ. ਵੀ. ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ਮਗਰੋਂ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਨੌਜਵਾਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ! ਬਚਾਉਣ ਗਏ ਚਾਚੇ ਦੀ ਵੀ ਕੀਤੀ ਕੁੱਟਮਾਰ
NEXT STORY