Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    9:35:16 PM

  • icc  s special rule for vaibhav suryavanshi

    ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ...

  • ravneet bittu arrives to inquire about the condition of manoranjan kalia

    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ...

  • new on jammu srinagar national highway

    ਜੰਮੂ-ਕਸ਼ਮੀਰ ਵੱਲ ਜਾਣ ਵਾਲੇ ਸਾਵਧਾਨ! ਜਾਰੀ ਹੋ ਗਈ...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Ludhiana-Khanna News
  • Ludhiana-Khanna
  • ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਰ ਮਜ਼ਬੂਤ ਹੋਵੇਗਾ ਭਾਜਪਾ ਦਾ ਸੰਗਠਨ: ਇੰਦਰ ਇਕਬਾਲ ਸਿੰਘ ਅਟਵਾਲ

LUDHIANA-KHANNA News Punjabi(ਲੁਧਿਆਣਾ-ਖੰਨਾ)

ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਹੋਰ ਮਜ਼ਬੂਤ ਹੋਵੇਗਾ ਭਾਜਪਾ ਦਾ ਸੰਗਠਨ: ਇੰਦਰ ਇਕਬਾਲ ਸਿੰਘ ਅਟਵਾਲ

  • Edited By Anmol Tagra,
  • Updated: 28 May, 2026 04:01 PM
Ludhiana-Khanna
inder ikbal atwal on kewal dhillon
  • Share
    • Facebook
    • Tumblr
    • Linkedin
    • Twitter
  • Comment

ਦੋਰਾਹਾ (ਵਿਨਾਇਕ): ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਦੇਸ਼ ਉਪ ਪ੍ਰਧਾਨ ਇੰਦਰ ਇਕਬਾਲ ਸਿੰਘ ਅਟਵਾਲ ਨੇ ਪੰਜਾਬ ਭਾਜਪਾ ਦੇ ਨਵੇਂ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਨਿਯੁਕਤੀ ਦਾ ਜ਼ੋਰਦਾਰ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਪੰਜਾਬ ਭਾਜਪਾ ਸੰਗਠਨ ਨਵੀਂ ਊਰਜਾ, ਨਵੀਂ ਸੋਚ ਅਤੇ ਨਵੀਂ ਰਣਨੀਤੀ ਨਾਲ ਅੱਗੇ ਵਧੇਗਾ। ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਇੱਕ ਤਜਰਬੇਕਾਰ, ਮਿਹਨਤੀ, ਸੰਘਰਸ਼ਸ਼ੀਲ ਅਤੇ ਪੰਜਾਬ ਦੀ ਜ਼ਮੀਨੀ ਰਾਜਨੀਤੀ ਨੂੰ ਡੂੰਘਾਈ ਨਾਲ ਸਮਝਣ ਵਾਲੇ ਆਗੂ ਹਨ, ਜਿਨ੍ਹਾਂ ਦੀ ਸਾਫ-ਸੁਥਰੀ ਛਵੀ ਅਤੇ ਲੋਕਾਂ ਨਾਲ ਜੁੜਨ ਦੀ ਸਮਰੱਥਾ ਪਾਰਟੀ ਨੂੰ ਸੂਬੇ ਵਿਚ ਨਵੀਂ ਮਜ਼ਬੂਤੀ ਦੇਵੇਗੀ।

ਅਟਵਾਲ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਲੰਬੇ ਸਮੇਂ ਤੋਂ ਪੰਜਾਬ ਦੀ ਰਾਜਨੀਤੀ ਵਿਚ ਸਰਗਰਮ ਰਹੇ ਹਨ ਅਤੇ ਉਨ੍ਹਾਂ ਨੇ ਹਮੇਸ਼ਾਂ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦਿੱਤੀ ਹੈ। ਮਾਲਵਾ ਖੇਤਰ ਨਾਲ ਸਬੰਧ ਰੱਖਣ ਵਾਲੇ ਢਿੱਲੋਂ ਦਾ ਕਿਸਾਨਾਂ, ਵਪਾਰੀਆਂ, ਨੌਜਵਾਨਾਂ ਅਤੇ ਆਮ ਵਰਗ ਵਿਚ ਮਜ਼ਬੂਤ ਆਧਾਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਮਾਜਿਕ ਅਤੇ ਰਾਜਨੀਤਿਕ ਢਾਂਚੇ ’ਤੇ ਕੇਵਲ ਸਿੰਘ ਢਿੱਲੋਂ ਦੀ ਚੰਗੀ ਪਕੜ ਹੈ ਅਤੇ ਉਹ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਸਮਰੱਥਾ ਰੱਖਦੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਕੇਵਲ ਸਿੰਘ ਢਿੱਲੋਂ ਨੂੰ ਪ੍ਰਦੇਸ਼ ਪ੍ਰਧਾਨ ਦੀ ਜ਼ਿੰਮੇਵਾਰੀ ਸੌਂਪਣਾ ਪੰਜਾਬ ਦੀ ਜਨਤਾ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਨ ਵਾਲਾ ਇਤਿਹਾਸਕ ਫੈਸਲਾ ਹੈ। ਉਨ੍ਹਾਂ ਦੀ ਸ਼ਖਸੀਅਤ ਪੰਜਾਬ ਦੀ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਭਾਵਨਾ ਨਾਲ ਜੁੜੀ ਹੋਈ ਹੈ ਅਤੇ ਉਨ੍ਹਾਂ ਦਾ ਸਧਾਰਨ ਸੁਭਾਅ ਲੋਕਾਂ ਨੂੰ ਪਾਰਟੀ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਏਗਾ। ਇੰਦਰ ਇਕਬਾਲ ਸਿੰਘ ਅਟਵਾਲ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਨੇ ਆਪਣੇ ਰਾਜਨੀਤਿਕ ਜੀਵਨ ਵਿੱਚ ਹਮੇਸ਼ਾਂ ਸੰਗਠਨ ਨੂੰ ਪਹਿਲ ਦਿੱਤੀ ਹੈ। ਉਹ ਅਜਿਹੇ ਆਗੂ ਹਨ ਜੋ ਵਰਕਰਾਂ ਵਿਚ ਰਹਿ ਕੇ ਕੰਮ ਕਰਨਾ ਪਸੰਦ ਕਰਦੇ ਹਨ ਅਤੇ ਪਾਰਟੀ ਦੇ ਹਰ ਵਰਕਰ ਨੂੰ ਸਤਿਕਾਰ ਦੇਣ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਕਿਹਾ ਕਿ ਢਿੱਲੋਂ ਦੀ ਨਿਯੁਕਤੀ ਨਾਲ ਭਾਜਪਾ ਵਰਕਰਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਪਾਰਟੀ ਨੂੰ ਪਿੰਡ-ਪਿੰਡ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਲਈ ਨਵੀਂ ਰਫ਼ਤਾਰ ਮਿਲੇਗੀ।

ਅਟਵਾਲ ਨੇ ਕਿਹਾ ਕਿ ਕੇਵਲ ਸਿੰਘ ਢਿੱਲੋਂ ਦਾ ਵਿਸ਼ਾਲ ਰਾਜਨੀਤਿਕ ਤਜਰਬਾ, ਸੰਗਠਨਾਤਮਕ ਸਮਰੱਥਾ ਅਤੇ ਪ੍ਰਸ਼ਾਸਨਿਕ ਸਮਝ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਲਈ ਬਹੁਤ ਫਾਇਦੇਮੰਦ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜ਼ਮੀਨੀ ਰਾਜਨੀਤੀ ਅਤੇ ਸਮਾਜਿਕ ਸਮੀਕਰਨਾਂ ’ਤੇ ਢਿੱਲੋਂ ਦੀ ਮਜ਼ਬੂਤ ਪਕੜ ਹੈ, ਜਿਸ ਦਾ ਸਿੱਧਾ ਲਾਭ ਪਾਰਟੀ ਸੰਗਠਨ ਨੂੰ ਮਿਲੇਗਾ। ਅਟਵਾਲ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਲਗਾਤਾਰ ਪੰਜਾਬ ਵਿੱਚ ਆਪਣੇ ਜਨ ਆਧਾਰ ਦਾ ਵਿਸਥਾਰ ਕਰ ਰਹੀ ਹੈ ਅਤੇ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਪਾਰਟੀ ਖ਼ਾਸ ਤੌਰ ’ਤੇ ਪਿੰਡਾਂ, ਕਿਸਾਨ ਵਰਗ, ਨੌਜਵਾਨ ਸ਼ਕਤੀ ਅਤੇ ਸਮੂਹ ਪੰਜਾਬੀ ਭਾਈਚਾਰੇ ਵਿਚ ਹੋਰ ਮਜ਼ਬੂਤ ਹੋ ਕੇ ਉਭਰੇਗੀ। ਉਨ੍ਹਾਂ ਕਿਹਾ ਕਿ ਢਿੱਲੋਂ ਦੀ ਮਿਲਣਸਾਰ ਕਾਰਜਸ਼ੈਲੀ ਅਤੇ ਹਰ ਵਰਗ ਨੂੰ ਨਾਲ ਲੈ ਕੇ ਚੱਲਣ ਦੀ ਸੋਚ ਭਾਜਪਾ ਨੂੰ ਸੂਬੇ ਵਿਚ ਨਵੀਂ ਮਜ਼ਬੂਤੀ ਦੇਵੇਗੀ।

ਉਨ੍ਹਾਂ ਕਿਹਾ ਕਿ ਕੇਵਲ ਸਿੰਘ ਢਿੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਿਕਾਸਵਾਦੀ ਸੋਚ ਅਤੇ ਰਾਸ਼ਟਰ ਹਿੱਤ ਵਾਲੀਆਂ ਨੀਤੀਆਂ ਨੂੰ ਪੰਜਾਬ ਦੇ ਹਰ ਘਰ ਤੱਕ ਪਹੁੰਚਾਉਣ ਦਾ ਕੰਮ ਕਰਨਗੇ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਨੇ ਅੱਜ ਵਿਸ਼ਵ ਪੱਧਰ ’ਤੇ ਆਪਣੀ ਵੱਖਰੀ ਪਹਿਚਾਣ ਬਣਾਈ ਹੈ। ਭਾਰਤ ਆਰਥਿਕ, ਰਣਨੀਤਿਕ ਅਤੇ ਗਲੋਬਲ ਪੱਧਰ ’ਤੇ ਤੇਜ਼ੀ ਨਾਲ ਅੱਗੇ ਵੱਧ ਰਿਹਾ ਹੈ ਅਤੇ ਮੋਦੀ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਸਮਾਜ ਦੇ ਆਖਰੀ ਵਿਅਕਤੀ ਤੱਕ ਪਹੁੰਚ ਰਿਹਾ ਹੈ।

ਅਟਵਾਲ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਿਚ ਪਾਰਦਰਸ਼ੀ ਸ਼ਾਸਨ, ਮਜ਼ਬੂਤ ਸੁਰੱਖਿਆ ਪ੍ਰਬੰਧ ਅਤੇ ਵਿਕਾਸ ਅਧਾਰਿਤ ਰਾਜਨੀਤੀ ਨੂੰ ਸਥਾਪਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੀ ਅਗਵਾਈ ਹੇਠ ਭਾਰਤ ਦੀ ਅੰਤਰਰਾਸ਼ਟਰੀ ਸਾਖ ਲਗਾਤਾਰ ਵਧੀ ਹੈ ਅਤੇ ਅੱਜ ਦੁਨੀਆ ਭਾਰਤ ਵੱਲ ਸਤਿਕਾਰ ਅਤੇ ਵਿਸ਼ਵਾਸ ਨਾਲ ਵੇਖ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਵੀ ਹੁਣ ਵਿਕਾਸ, ਚੰਗੇ ਪ੍ਰਸ਼ਾਸਨ ਅਤੇ ਸਥਿਰ ਅਗਵਾਈ ਚਾਹੁੰਦੀ ਹੈ ਅਤੇ ਭਾਜਪਾ ਹੀ ਸੂਬੇ ਨੂੰ ਨਵੀਂ ਦਿਸ਼ਾ ਦੇ ਸਕਦੀ ਹੈ।

ਅਟਵਾਲ ਨੇ ਸਾਬਕਾ ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਦੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਵੀ ਸੰਗਠਨ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਇੱਕ ਅਨੁਸ਼ਾਸਿਤ ਅਤੇ ਵਿਚਾਰਧਾਰਾ ਅਧਾਰਿਤ ਪਾਰਟੀ ਹੈ, ਜਿੱਥੇ ਸਾਰੇ ਆਗੂ ਅਤੇ ਵਰਕਰ ਮਿਲ ਕੇ ਰਾਸ਼ਟਰ ਅਤੇ ਸਮਾਜ ਸੇਵਾ ਦੇ ਮਕਸਦ ਨਾਲ ਕੰਮ ਕਰਦੇ ਹਨ। ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਨਵੇਂ ਪ੍ਰਦੇਸ਼ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਇਕਜੁੱਟ ਹੋ ਕੇ ਪਾਰਟੀ ਦੀਆਂ ਨੀਤੀਆਂ ਅਤੇ ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ। ਅਟਵਾਲ ਨੇ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਅਤੇ ਪੰਜਾਬ ਭਾਜਪਾ ਦੀ ਅਗਵਾਈ ਹੇਠ ਸਾਲ 2027 ਵਿੱਚ ਪੰਜਾਬ ਵਿੱਚ ਭਾਜਪਾ ਦਾ ਕਮਲ ਪੂਰੀ ਮਜ਼ਬੂਤੀ ਨਾਲ ਖਿੜੇਗਾ।

  • Punjab
  • Punjab BJP
  • Inder Iqbal Atwal
  • Kewal Singh Dhillon

ਕਹਿਰ ਓ ਰੱਬਾ! ਨਵੇਂ ਮੋਟਰਸਾਈਕਲ ਦਾ ਸ਼ੁਕਰਾਨਾ ਕਰਨ ਗੁਰੂਘਰ ਗਏ ਪਰਿਵਾਰ ਨਾਲ ਵਾਪਰ ਗਈ ਅਣਹੋਣੀ

NEXT STORY

Stories You May Like

  • punjab received more than 4 13 lakh crore pm modi  s
    PM ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ 4.13 ਲੱਖ ਕਰੋੜ ਤੋਂ ਵੱਧ ਵਿੱਤੀ ਸਹਾਇਤਾ ਮਿਲੀ : ਕੇਵਲ ਸਿੰਘ ਢਿੱਲੋਂ
  • yadvinder singh buttar meets kewal singh dhillon
    ਪੰਜਾਬ ਭਾਜਪਾ ਦੇ ਬੁਲਾਰੇ ਯਾਦਵਿੰਦਰ ਸਿੰਘ ਬੁੱਟਰ ਨੇ ਕੇਵਲ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਾਤ
  • kewal singh dhillon  s big statement about captain amarinder singh
    ਕੈਪਟਨ ਅਮਰਿੰਦਰ ਸਿੰਘ ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ, 2027 ਦੀਆਂ ਚੋਣਾਂ 'ਚ ਭਾਜਪਾ...
  • bjp president kewal singh dhillon and mp tarun chugh at sri darbar sahib
    ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਰਾਜ ਸਭਾ ਮੈਂਬਰ ਤਰੁਣ ਚੁੱਘ ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
  • those who bowed to akal takht sahib are no longer in favor  kewal singh dhillon
    ਅਕਾਲ ਤਖ਼ਤ ਸਾਹਿਬ ਨਾਲ ਜਿਨ੍ਹਾਂ ਨੇ ਮੱਥਾ ਲਾਇਆ ਉਨ੍ਹਾਂ ਦਾ ਕੱਖ ਨਹੀਂ ਰਿਹਾ : ਕੇਵਲ ਸਿੰਘ ਢਿੱਲੋਂ
  • bjp has launched the panch tirath yatra scheme
    ਭਾਜਪਾ ਨੇ ਸ਼ੁਰੂ ਕੀਤੀ 'ਪੰਚ ਤੀਰਥ ਯਾਤਰਾ' ਯੋਜਨਾ, ਕੇਵਲ ਸਿੰਘ ਢਿੱਲੋਂ ਨੇ ਬੱਸਾਂ ਨੂੰ ਦਿੱਤੀ ਹਰੀ ਝੰਡੀ
  • kewal singh 12 years of modi government
    ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ’ਤੇ ਕੇਵਲ ਸਿੰਘ ਢਿੱਲੋਂ ਵੱਲੋਂ ਸ਼ੁਕਰਾਨੇ ਦੀ ਅਰਦਾਸ
  • kewal singh dhillon statement
    ਪੰਜਾਬ ਦੇ ਨੌਜਵਾਨਾਂ ਦੀ ਆਰਥਿਕ ਅਸੁਰੱਖਿਆ ਵੱਲ ਤੁਰੰਤ ਧਿਆਨ ਦੇਣ ਦੀ ਲੋੜ : ਕੇਵਲ ਸਿੰਘ ਢਿੱਲੋਂ
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ...
  • snatching incident a woman in jalandhar
    ਜਲੰਧਰ 'ਚ ਦਿਨ-ਦਿਹਾੜੇ ਬਜ਼ੁਰਗ ਮਹਿਲਾ ਨਾਲ ਲੁਟੇਰਿਆਂ ਨੇ ਕੀਤੀ ਲੁੱਟਖੋਹ
  • former minister manoranjan kalia s health suddenly deteriorates
    ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੀ ਅਚਾਨਕ ਵਿਗੜੀ ਸਿਹਤ, ਹਸਪਤਾਲ ਦਾਖ਼ਲ
  • ishar bhardwaj  owner of foreign travel consultants immigration
    ਵਿਦੇਸ਼ ਯਾਤਰਾ ਕੰਸਲਟੈਂਟਸ ਇਮੀਗ੍ਰੇਸ਼ਨ ਦੇ ਮਾਲਕ ਈਸ਼ਰ ਭਾਰਦਵਾਜ ਬਾਰੇ ਖੁੱਲ੍ਹਿਆ...
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
Trending
Ek Nazar
builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਲੁਧਿਆਣਾ-ਖੰਨਾ ਦੀਆਂ ਖਬਰਾਂ
    • ludhiana cp office
      ਨਿਹੰਗ ਸਿੰਘ ਤੇ ਸ਼ਿਵ ਸੈਨਾ ਆਗੂ ਫ਼ਿਰ ਹੋਏ ਆਹਮੋ-ਸਾਹਮਣੇ! ਪੁਲਸ ਨੇ ਸ਼ਾਂਤ ਕਰਵਾਇਆ...
    • ludhiana clash fir
      ਸ਼ਿਵ ਸੈਨਾ ਆਗੂ ਦੀ ਗੱਡੀ ਦਾ ਸ਼ੀਸ਼ਾ ਤੋੜਣ ਵਾਲਿਆਂ ਵਿਰੁੱਧ ਮਾਮਲਾ ਦਰਜ
    • big incident in ludhiana
      ਪੰਜਾਬ: ਮਾਂ ਲਈ ਰੋਟੀ ਲੈਣ ਗਏ ਪੁੱਤ ਦਾ ਕਤਲ! ਹੋਸ਼ ਉਡਾ ਦੇਵੇਗਾ ਪੂਰਾ ਮਾਮਲਾ
    • fire in ludhiana
      ਲੁਧਿਆਣਾ 'ਚ ਲੱਗੀ ਭਿਆਨਕ ਅੱਗ, ਫਰਿਸ਼ਤਾ ਬਣ ਕੇ ਬਹੁੜੇ ਮੁੰਡੇ ਨੇ ਬਚਾਈ...
    • ludhiana civil surgeon
      ਲੁਧਿਆਣਾ ਸਿਵਲ ਸਰਜਨ ਨੂੰ ਮਨੁੱਖੀ ਅਧਿਕਾਰ ਕਮਿਸ਼ਨ ਨੇ ਕੀਤਾ ਤਲਬ! ਨਿੱਜੀ ਤੌਰ 'ਤੇ...
    • love marriage theft
      Love Marriage ਮਗਰੋਂ ਸੋਨੇ ਦੇ ਗਹਿਣੇ ਲੈ ਕੇ ਫ਼ਰਾਰ ਹੋਈ ਪਤਨੀ!
    • thieve arrested in ludhiana
      ਪਹਿਲਾਂ ਜੇਲ੍ਹ ਤੇ ਫ਼ਿਰ ਨਸ਼ਾ ਛੁਡਾਊ ਕੇਂਦਰ ਤੋਂ ਨਿਕਲ ਕੇ ਸ਼ੁਰੂ ਕੀਤੀਆਂ ਚੋਰੀਆਂ,...
    • bjp will intensify ground fight for double engine government in punjab
      ਪੰਜਾਬ 'ਚ ‘ਡਬਲ ਇੰਜਣ’ ਸਰਕਾਰ ਲਈ ਭਾਜਪਾ ਤੇਜ਼ ਕਰੇਗੀ ਜ਼ਮੀਨੀ ਲੜਾਈ: ਨਿਤਿਨ ਨਬੀਨ
    • we will restore the industrial glory of punjab  nitin nabin
      ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ
    • nitin nabin meeting
      'AC ਵਾਲੇ ਕਮਰੇ ਛੱਡ ਜਨਤਾ 'ਚ ਜਾਓ', ਪੰਜਾਬ ਭਾਜਪਾ ਦੇ ਲੀਡਰਾਂ ਨੂੰ ਨਿਤਿਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +