ਲੁਧਿਆਣਾ (ਅਨਿਲ)- ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਵੱਲੋਂ 19 ਜੂਨ ਨੂੰ ਲੁਧਿਆਣਾ ਗਰੁੱਪ ਆਫ ਕਾਲਜ, ਚੌਕੀਮਾਨ, ਫਿਰੋਜਪੁਰ ਰੋਡ, ਲੁਧਿਆਣਾ ਵਿਖੇ ਮੈਗਾ ਰੋਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਰੋਜ਼ਗਾਰ ਮੇਲੇ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 4 ਵਜੇ ਤੱਕ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਮੈਗਾ ਰੋਜ਼ਗਾਰ ਮੇਲੇ ਵਿਚ ਵੱਖ-ਵੱਖ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਲੁਧਿਆਣਾ ਦੇ ਡਿਪਟੀ ਡਾਇਰੈਕਟਰ ਰੁਪਿੰਦਰ ਕੌਰ ਵੱਲੋਂ ਦੱਸਿਆ ਗਿਆ ਕਿ ਇਸ ਰੋਜ਼ਗਾਰ ਮੇਲੇ ਵਿਚ ਉਹ ਸਾਰੇ ਪ੍ਰਾਰਥੀ ਭਾਗ ਲੈ ਸਕਦੇ ਹਨ ਜਿਨ੍ਹਾਂ ਦੀ ਯੋਗਤਾ 10ਵੀਂ, 12ਵੀਂ, ਡਿਪਲੋਮਾ, ਆਈ.ਟੀ.ਆਈ. ਗ੍ਰੇਜੂਏਟ, ਪੋਸਟ ਗ੍ਰੇਜੂਏਟ, ਬੀ.ਟੈਕ ਅਤੇ ਐਮ.ਬੀ.ਏ ਪਾਸ ਹੋਵੇ। ਚਾਹਵਾਨ ਪ੍ਰਾਰਥੀਆਂ ਲਈ ਆਪਣੀ ਅਕਾਦਮਿਕ ਯੋਗਤਾਵਾਂ ਦੇ ਅਸਲ ਸਰਟੀਫਿਕੇਟਾਂ ਸਮੇਤ ਰੀਜ਼ਿਉਮੇ ਦੀਆਂ ਫੋਟੋ ਸਟੇਟ ਕਾਪੀਆਂ ਲੈ ਕੇ ਆਉਣੀਆਂ ਲਾਜ਼ਮੀ ਹਨ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਵਧੇਰੇ ਜਾਣਕਾਰੀ ਲਈ dbeeludhiana@gmail.com ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਲੁਧਿਆਣਾ 'ਚ ਸੂਆ ਟੁੱਟਣ ਨਾਲ ਖੇਤਾਂ 'ਚ ਵੜਿਆ ਪਾਣੀ! ਸੈਂਕੜੇ ਏਕੜ ਫ਼ਸਲ ਹੋਈ ਤਬਾਹ
NEXT STORY