ਖੰਨਾ (ਇਕਬਾਲ)– 30 ਦਸੰਬਰ ਨੂੰ ਹੋ ਰਹੀਆਂ ਪੰਚਾਇਤੀ ਚੋਣਾਂ ਦੇ ਮੱਦੇਨਜ਼ਰ ਥਾਣਾ ਮਲੌਦ ਪੁਲਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਲੌਦ ਸਬ-ਇੰਸਪੈਕਟਰ ਨਛੱਤਰ ਸਿੰਘ ਨੇ ਕਿਹਾ ਕਿ ਐੱਸ. ਐੱਸ. ਪੀ. ਖੰਨਾ ਧਰੁਵ ਦਹੀਆ ਅਤੇ ਡੀ. ਐੱਸ. ਪੀ. ਪਾਇਲ ਰਛਪਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਉਨ੍ਹਾਂ ਦੱਸਿਆ ਕਿ ਹਰ ਬੂਥ ’ਤੇ ਸੁਰੱਖਿਆ ਦੇ ਇੰਤਜ਼ਾਮ ਹੋਣਗੇ ਅਤੇ ਸੰਵੇਦਨਸ਼ੀਲ ਬੂਥਾਂ ’ਤੇ ਖਾਸ ਨਿਗਰਾਨੀ ਕੀਤੀ ਜਾਵੇਗੀ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਉਨ੍ਹਾਂ ਕਿਹਾ ਕਿ ਅਸਲਾ ਧਾਰਕਾਂ ਨੂੰ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਉਹ ਆਪਣਾ ਅਸਲਾ ਥਾਣੇ ਜਮ੍ਹਾ ਕਰਵਾਉਣ। ਜਿਹਡ਼ੇ ਅਸਲਾ ਧਾਰਕ ਆਪਣਾ ਅਸਲਾ ਜਮ੍ਹਾ ਨਹੀਂ ਕਰਵਾਉਣਗੇ, ਉਨ੍ਹਾਂ ਖਿਲਾਫ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਏ. ਐੱਸ. ਆਈ. ਤਰਸੇਮ ਕੁਮਾਰ, ਏ. ਐੱਸ. ਆਈ. ਚਰਨਜੀਤ ਸਿੰਘ, ਏ. ਐੱਸ. ਆਈ. ਹਰਬੰਸ ਸਿੰਘ, ਏ. ਐੱਸ. ਆਈ. ਸੁਖਵਿੰਦਰ ਸਿੰਘ, ਹੌਲਦਾਰ ਸੁਰਜੀਤ ਸਿੰਘ, ਹੌਲਦਾਰ ਗੁਰਮੀਤ ਸਿੰਘ, ਹੌਲਦਾਰ ਸੁਖਦੇਵ ਸਿੰਘ ਤੇ ਹੋਰ ਕਰਮਚਾਰੀ ਹਾਜ਼ਰ ਸਨ।
ਸ਼ਹੀਦਾਂ ਦੀ ਯਾਦ ਨੂੰ ਸਮਰਪਤ ਲੰਗਰ ਲਾਇਆ
NEXT STORY