ਖੰਨਾ (ਸੁਖਵਿੰਦਰ ਕੌਰ)-ਅੱਜ ਇੱਥੇ ਭਾਰਤੀ ਜਨਤਾ ਪਾਰਟੀ ਜ਼ਿਲਾ ਲੁਧਿਆਣਾ ਦਿਹਾਤੀ ਦੀ ਵਿਸ਼ੇਸ਼ ਮੀਟਿੰਗ ਜ਼ਿਲਾ ਪ੍ਰਧਾਨ ਅਜੈ ਸੂਦ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੌਰਾਨ ਸੀਨੀਅਰ ਭਾਜਪਾ ਆਗੂ ਅੰਮ੍ਰਿਤ ਲਾਲ ਲੁਟਾਵਾ, ਬਲਜਿੰਦਰ ਸਿੰਗਲਾ, ਰਜਨੀਸ਼ ਬੇਦੀ, ਮੰਡਲ ਪ੍ਰਧਾਨ ਦਿਨੇਸ਼ ਵਿਜ, ਕੌਂਸਲਰ ਸਰਵਦੀਪ ਸਿੰਘ ਕਾਲੀਰਾਓ, ਸਾਬਕਾ ਚੇਅਰਮੈਨ ਰਾਜੇਸ਼ ਡਾਲੀ, ਯੂਵਾ ਮੋਰਚਾ ਆਗੂ ਅਨੁਜ ਛਾਹਡ਼ੀਆ, ਸਾਬਕਾ ਕੌਂਸਲਰ ਡਾ. ਸੋਮੇਸ਼ ਬੱਤਾ, ਕੌਂਸਲਰ ਸੁਧੀਰ ਸੋਨੂੰ, ਕੌਂਸਲਰ ਕਵਿਤਾ ਗੁਪਤਾ, ਰਾਜ ਕੁਮਾਰ ਮੈਨਰੋ, ਸਾਬਕਾ ਮੰਡਲ ਪ੍ਰਧਾਨ ਜਸਪਾਲ ਲੋਟੇ ਆਦਿ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਜ਼ਿਲਾ ਪ੍ਰਧਾਨ ਅਜੈ ਸੂਦ ਵਲੋਂ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਚਾਰ-ਵਟਾਂਦਰਾ ਕੀਤਾ ਗਿਆ। ਇਸੇ ਤਰ੍ਹਾਂ ਨਗਰ ਕੌਂਸਲ ਚੋਣਾਂ ਸਬੰਧੀ ਵੀ ਚਰਚਾ ਕੀਤੀ ਗਈ। ਮੀਟਿੰਗ ’ਚ ਹਾਜ਼ਰ ਆਗੂਆਂ ਨੇ ਆਪੋ-ਆਪਣੇ ਵਿਚਾਰ ਰੱਖੇ। ਮੀਟਿੰਗ ਉਪਰੰਤ ਗੱਲਬਾਤ ਕਰਦਿਆਂ ਜ਼ਿਲਾ ਪ੍ਰਧਾਨ ਸੂਦ ਨੇ ਦੱਸਿਆ ਕਿ ਜ਼ਿਲੇ ਦੇ ਸਾਰੇ ਹੀ ਮੋਰਚੇ ਅਤੇ ਜ਼ਿਲਾ ਸੈੱਲਾਂ ਨੂੰ ਭੰਗ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਕਾਰਨ ਆਉਣ ਵਾਲੇ ਦਿਨਾਂ ਵਿਚ ਜ਼ਿਲਾ ਕਾਰਜਕਾਰਨੀ ਵਿਚ ਵਿਸਥਾਰ ਕੀਤਾ ਜਾਵੇਗਾ। ਪਾਰਟੀ ਦੀ ਮਜ਼ਬੂਤੀ ਲਈ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸਰਗਰਮ ਵਰਕਰਾਂ ਨੂੰ ਜ਼ਿੰਮੇਵਾਰੀਆਂ ਸੌਂਪੀਆਂ ਜਾਣਗੀਆਂ।
ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰਕੇ ਕੰਮ ਕਰਾਂਗਾ : ਸੋਨੀ ਗਾਲਿਬ
NEXT STORY