ਖੰਨਾ (ਦਿਓਲ)- ਵਿਕਟੋਰੀਆ ਗਰਲਜ਼ ਕਾਲਜ ਦੀ ਮੈਨੇਜਿੰਗ ਕਮੇਟੀ ਵੱਲੋਂ ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਸਮੇਂ-ਸਮੇਂ ’ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ, ਇਸ ਦੇ ਤਹਿਤ ਮਾਣਯੋਗ ਡੀ. ਸੀ. ਸਾਹਿਬ ਵਲੋਂ ਸ਼ੁਰੂ ਕੀਤੇ ਸਵੀਪ ਪ੍ਰੋਗਰਾਮ ਜਿਸ ਦਾ ਮੁੱਖ ਮੰਤਵ ਲੋਕਾਂ ਅਤੇ ਵਿਦਿਆਰਥਣਾਂ ਨੂੰ ਵੋਟਾਂ ਸਬੰਧੀ ਜਾਗਰੂਕ ਕਰਨਾ ਅਤੇ ਵਿਦਿਆਰਥਣਾਂ ਨੂੰ ਵੋਟਾਂ ਬਣਾਉਣ ਅਤੇ ਪਿੰਡ ਵਾਸੀਆਂ ਨੂੰ ਵੋਟਾਂ ਪਾਉਣ ਲਈ ਪ੍ਰੇਰਿਤ ਕਰਨ ਲਈ ਕੁਇੱਜ਼ ਮੁਕਾਬਲੇ ਕਰਵਾਏ ਗਏ। ਇਸ ਦੌਰਾਨ ਪ੍ਰੋ. ਰੁਪਾਲੀ ਸ਼ਰਮਾ, ਪ੍ਰੋ. ਸੁਖਵਿੰਦਰ ਕੌਰ, ਪ੍ਰੋ. ਮਧੂਮਿਤਾ, ਪ੍ਰੋ. ਇੰਦਰਪ੍ਰੀਤ ਕੌਰ ਅਤੇ ਪ੍ਰੋ. ਤਪਿੰਦਰ ਕੌਰ ਦੀ ਯੋਗ ਅਗਵਾਈ ਵਿਚ ਕੁਇਜ਼ ਮੁਕਾਬਲੇ ਵਿਚ ਭਾਗ ਲੈਣ ਵਾਲੀਆ ਵਿਦਿਆਰਥਣਾਂ ਨੂੰ ਤਿੰਨ ਟੀਮਾਂ ਏ, ਬੀ, ਸੀ ਵਿਚ ਵੰਡਿਆ ਗਿਆ। ਇਸ ਸਮੇਂ ਪ੍ਰੋਫੈਸਰ ਸਾਹਿਬਾਨ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵਿਦਿਆਰਥਣਾਂ ਨੇ ਬਡ਼ੇ ਹੀ ਉਤਸ਼ਾਹਪੂਰਵਕ ਦਿੱਤੇ। ਇਸ ਕੁਇਜ਼ ਮੁਕਾਬਲੇ ਵਿਚ ਟੀਮ-ਬੀ (ਆਸ਼ਿਮਾ ਐਂਡ ਟੀਮ) ਨੂੰ ਜੇਤੂ ਐਲਾਨ ਕੀਤਾ ਗਿਆ। ਇਸ ਕੁਇਜ਼ ਮੁਕਾਬਲੇ ਦੇ ਅੰਤ ਵਿਚ ਕਾਲਜ ਦੇ ਪ੍ਰਿੰਸੀਪਲ ਸ਼੍ਰੀ ਬਿਪਨ ਸੇਠੀ ਨੇ ਜੇਤੂ ਵਿਦਿਆਰਥਣਾਂ ਨੂੰ ਇਨਾਮ ਦਿੰਦੇ ਹੋਏ ਕਿਹਾ ਕਿ ਸਮੇਂ-ਸਮੇਂ ’ਤੇ ਇਸ ਤਰ੍ਹਾਂ ਦੇ ਮੁਕਾਬਲੇ ਕਰਵਾਉਂਦੇ ਰਹਿਣ ਨਾਲ ਵਿਦਿਆਰਥਣਾਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਪਛਾਣਿਆ ਜਾ ਸਕਦਾ ਹੈ। ਇਸ ਮੌਕੇ ਕਾਲਜ ਦੇ ਚੇਅਰਮੈਨ ਸੰਜੇ ਢੰਡ, ਪ੍ਰਧਾਨ ਯੋਧਾ ਕੁਮਾਰ, ਮੀਤ ਪ੍ਰਧਾਨ ਮੁਕੇਸ਼ ਢੰਡ ਅਤੇ ਸੈਕਟਰੀ ਅਮਨ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਦਵਾਈਆਂ ਨੂੰ ਜੀ. ਐੱਸ. ਟੀ. ਤੋਂ ਬਾਹਰ ਕੀਤਾ ਜਾਵੇ : ਪਵਨ ਸ਼ਰਮਾ
NEXT STORY