ਖੰਨਾ (ਮਾਲਵਾ)-ਗੁਰੂ ਹਰਗੋਬਿੰਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਿੱਧਵਾਂ ਖੁਰਦ ਵਿਖੇ ਨਸ਼ਿਆਂ ਖਿਲਾਫ ਸੈਮੀਨਾਰ ਕਰਵਾਇਆ ਗਿਆ। ਇਸ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹੀਆਂ ਦੇ ਪ੍ਰਿੰਸੀਪਲ ਰਜਿੰਦਰ ਸਿੰਘ ਆਪਣੀ ਟੀਮ ਸਮੇਤ ਪਹੁੰਚ ਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਨੂੰ ਵੱਖ-ਵੱਖ ਪਹਿਲੂਆਂ ਤੋਂ ਵਿਚਾਰਿਆ। ਉਨ੍ਹਾਂ ਵਿਦਿਆਰਥੀਆਂ ਨੂੰ ਦੱਸਿਆ ਕਿ ਕਿਵੇਂ ਚਡ਼੍ਹਦੀ ਬਾਲ ਉਮਰ ਨਸ਼ਿਆਂ ਦੇ ਪੱਖ ਤੋਂ ਬਹੁਤ ਹੀ ਸੰਵੇਦਨਸ਼ੀਲ ਹੁੰਦੀ ਹੈ ਅਤੇ ਉਮਰ ਦੇ ਇਸ ਪਡ਼ਾਅ ’ਤੇ ਸਾਨੂੰ ਸਭ ਤੋਂ ਵੱਧ ਸਾਵਧਾਨ ਰਹਿਣ ਦੀ ਲੋਡ਼ ਹੈ। ਉਨ੍ਹਾਂ ਬੱਚਿਆਂ ਨੂੰ ਇਹ ਵੀ ਸਮਝਾਇਆ ਕਿ ਜੇਕਰ ਗਲਤੀ ਨਾਲ ਉਨ੍ਹਾਂ ਦੇ ਕਿਸੇ ਸਾਥੀ ਨੂੰ ਇਹ ਨਾਮੁਰਾਦ ਆਦਤ ਲਗ ਵੀ ਜਾਂਦੀ ਹੈ ਤਾਂ ਉਸ ਦੀ ਮਦਦ ਕਿਵੇਂ ਕਰਨੀ ਹੈ। ਸਕੂਲ ’ਚ ਆਪਣੇ ਅਧਿਆਪਕਾਂ ਦੀ ਮਦਦ ਲੈ ਕੇ ਉਸ ਦੀ ਬਕਾਇਦਾ ਕਾਊਂਸਲਿੰਗ ਕਰਵਾਈ ਜਾ ਸਕਦੀ ਹੈ। ਲੈਕਚਰ ’ਚ ਉਨ੍ਹਾਂ ਵਿਦਿਆਰਥੀਆਂ ਨੂੰ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਪ੍ਰੋਗਰਾਮਾਂ ’ਤੇ ਵੀ ਚਾਨਣਾ ਪਾਇਆ ਅਤੇ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਲਾਮਬੰਧ ਹੋਣ ਦਾ ਸੱਦਾ ਦਿੱਤਾ ਗਿਆ। ਇਸ ਸਮੇਂ ਮੁਕੰਦ ਸਿੰਘ ਮਾਨ ਅਤੇ ਕੁਲਵਿੰਦਰ ਸਿੰਘ ਵੀ ਉਚੇਚੇ ਤੌਰ ’ਤੇ ਹਾਜ਼ਰ ਸਨ। ਸਕੂਲ ਦੇ ਪ੍ਰਿੰ. ਸਤਿੰਦਰਜੀਤ ਕੌਰ ਨੇ ਸਮਾਜਿਕ ਕੁਰੀਤੀਆਂ ਖਿਲਾਫ ਆਪਣੇ ਸਕੂਲ ਵਲੋਂ ਪਾਏ ਜਾਣ ਵਾਲੇ ਯੋਗਦਾਨ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਪੰਜਾਬ ਸਰਕਾਰ ਦੇ ਇਸ ਉਦਮ ਦੀ ਸ਼ਲਾਘਾ ਕੀਤੀ ਅਤੇ ਸਕੂਲ ਪਹੁੰਚੀਆਂ ਸਖਸ਼ੀਅਤਾਂ ਦਾ ਧੰਨਵਾਦ ਕੀਤਾ ਗਿਆ।
43 ਗ੍ਰਾਮ ਹੈਰੋਇਨ ਸਮੇਤ 3 ਗ੍ਰਿਫ਼ਤਾਰ
NEXT STORY