ਖੰਨਾ (ਇਕਬਾਲ)-ਪੁਲਸ ਨੇ 10 ਕਿਲੋ ਭੁੱਕੀ ਸਮੇਤ ਇਕ ਵਿਅਕਤੀ ਨੂੰ ਗ੍ਰਿਫਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਮਲੌਦ ਸਬ-ਇੰਸਪੈਕਟਰ ਨਛੱਤਰ ਸਿੰਘ ਨੇ ਦੱਸਿਆ ਕਿ ਜ਼ਿਲਾ ਪੁਲਸ ਮੁੱਖੀ ਖੰਨਾ ਧਰੁਵ ਦਾਹੀਆ ਤੇ ਡੀ. ਐੱਸ. ਪੀ. ਪਾਇਲ ਰਛਪਾਲ ਸਿੰਘ ਢੀਂਡਸਾ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਮਾਜ ਵਿਰੋਧੀ ਅਨਸਰਾਂ ਖਿਲਾਫ ਚੱਲ ਰਹੀ ਮੁਹਿੰਮ ਤਹਿਤ ਏ. ਐੱਸ. ਆਈ. ਗੁਰਜੰਟ ਸਿੰਘ ਸਮੇਤ ਪੁਲਸ ਪਾਰਟੀ ਨੇ ਟੀ ਪੁਆਇੰਟ ਬੱਸ ਅੱਡਾ ਟਿੰਬਰਵਾਲ ਵਿਖੇ ਨਾਕਾਬੰਦੀ ਕੀਤੀ ਹੋਈ ਸੀ ।ਇਸ ਦੌਰਾਨ ਕੁੱਪ ਕਲਾਂ ਵਲੋਂ ਆਈ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਲੈਣ ’ਤੇ 10 ਕਿਲੋ ਭੱਕੀ ਈ। ਕਥਿਤ ਦੋਸੀ ਨੇ ਆਪਣਾ ਨਾਂ ਮਨਜੀਤ ਸਿੰਘ ਪੁੱਤਰ ਅਮਰਜੀਤ ਸਿੰਘ ਦੱਸਿਆ। ਕਥਿਤ ਦੋਸੀ ਖਿਲਾਫ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨਵਦੀਪ ਸ਼ਰਮਾ ਨੇ ਕੀਤੀ ਖਿਡਾਰੀਆਂ ਦੀ ਹੌਸਲਾ ਅਫਜ਼ਾਈ
NEXT STORY