ਖੰਨਾ (ਸੁਖਵਿੰਦਰ ਕੌਰ)-ਪਿੰਡ ਦਾਊਮਾਜਰਾ ਵਿਖੇ ਯੂਥ ਸਪੋਰਟਸ ਐਂਡ ਵੈੱਲਫੇਅਰ ਕਲੱਬ ਵਲੋਂ ਜੂਨੀਅਰ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ , ਜਿਸ ’ਚ ਜ਼ਿਲਾ ਲੁਧਿਆਣਾ ਨਾਲ ਸਬੰਧਤ ਵੱਖ-ਵੱਖ ਟੀਮਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਹੋਏ ਮੁਕਾਬਲਿਆਂ ਦੌਰਾਨ ਫਾਈਨਲ ਮੁਕਾਬਲਾ ਝਾਂਬੇਵਾਲ ਅਤੇ ਦਾਊਮਾਜਰਾ ਦੀ ਟੀਮ ਦਰਮਿਆਨ ਹੋਇਆ, ਜਿਸ ’ਚ ਝਾਬੇਵਾਲ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਟਰਾਫ਼ੀ ’ਤੇ ਕਬਜ਼ਾ ਕਰ ਲਿਆ। ਇਸ ਮੌਕੇ ਪਿੰਡ ਦਾਊਮਾਜਰਾ ਦੇ ਸਰਕਾਰੀ ਮਿਡਲ ਸਕੂਲ ਦੇ ਇੰਚਾਰਜ ਸ਼ਿੰਗਾਰਾ ਸਿੰਘ ਰਸੂਲਡ਼ਾ ਨੇ ਜੇਤੂ ਟੀਮ ਨੂੰ ਵਧਾਈ ਦਿੰਦਿਆਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਪ੍ਰੇਰਣਾ ਦਿੱਤੀ ਅਤੇ ਟੂਰਨਾਮੈਂਟ ਦਾ ਆਯੋਜਨ ਕਰਨ ਲਈ ਯੂਥ ਕਲੱਬ ਦੀ ਸ਼ਲਾਘਾ ਕੀਤੀ। ਇਸ ਮੌਕੇ ਯੂਥ ਆਗ ਗੁਰਦੀਪ ਸਿੰਘ ਗੋਪੀ ਨੇ ਫੁੱਟਬਾਲ ਖੇਡ ਨੂੰ ਜਿਊਂਦਾ ਰੱਖਣ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੇ ਖੇਡ ਮੁਕਾਬਲਿਆਂ ਨਾਲ ਨੌਜਵਾਨ ਪੀਡ਼੍ਹੀ ’ਚ ਖੇਡ ਦੀ ਭਾਵਨਾ ਜਾਗ੍ਰਿਤ ਹੁੰਦੀ ਹੈ। ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਜੱਸੀ ਦਾਊਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਖੇਡਾਂ ਨੂੰ ਉਤਸ਼ਾਹਿਤ ਕੀਤਾ ਜਾ ਰਿਹਾ ਹੈ ਅਤੇ ਖਿਡਾਰੀਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਦੀਵਾਲੀ ’ਤੇ ਪਟਾਕਿਆਂ ਦੇ ਪ੍ਰਦੂਸ਼ਣ ਨਾਲ ਹੁੰਦੀਆਂ ਨੇ ਹਜ਼ਾਰਾਂ ਮੌਤਾਂ : ਸੰਤ ਕਰਨੈਲ ਸਿੰਘ
NEXT STORY