ਲੁਧਿਆਣਾ (ਸੁਸ਼ੀਲ): ਅੱਜ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਸੂਬਾ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਲੈਂਡ ਪੂਲਿੰਗ ਪਾਲਸੀ ਕਿਸਾਨਾਂ ਦੇ ਭਾਰੀ ਦਬਾਅ ਹੇਠ ਰੱਦ ਕਰਨੀ ਪਈ ਹੈ। ਇਹ ਪੰਜਾਬ ਦੇ ਕਿਸਾਨਾਂ ਤੇ ਲੋਕਾਂ ਦੀ ਵੱਡੀ ਜਿੱਤ ਹੈ, ਕਿਉਂਕਿ ਇਸ ਨੀਤੀ ਨਾਲ ਪੰਜਾਬ ਦੇ ਕਿਸਾਨਾਂ ਦਾ ਉਜਾੜਾ ਤੈਅ ਸੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 14 ਅਗਸਤ ਲਈ ਵੱਡਾ ਐਲਾਨ! ਪੜ੍ਹੋ ਪੂਰੀ ਖ਼ਬਰ
ਕਿਸਾਨਾਂ ਦੀ ਆਰਥਿਕਤਾ ਦੇ ਨਾਲ-ਨਾਲ ਪਿੰਡਾਂ ਦਾ ਸੱਭਿਆਚਾਰ, ਬੋਲੀ ਸਭ ਕੁਝ ਖਤਰੇ ’ਚ ਆ ਗਿਆ ਸੀ। ਇਸ ਪਾਲਿਸੀ ਤੋਂ ਕੋਈ ਵੀ ਵਰਗ ਅਛੂਤਾ ਨਹੀਂ ਸੀ। ਇਸ ਲਈ ਪੰਜਾਬ ਦਾ ਹਰ ਵਰਗ ਚਾਹੇ ਉਹ ਵਪਾਰੀ ਸੀ, ਚਾਹੇ ਦੁਕਾਨਦਾਰ ਸੀ ਅਤੇ ਚਾਹੇ ਮਜ਼ਦੂਰ ਵਰਗ ਸੀ ਸਾਰਿਆਂ ਨੇ ਇਕਜੁੱਟਤਾ ਦਿਖਾਉਂਦੇ ਹੋਏ ਪੰਜਾਬ ਦੇ ਕਿਸਾਨਾਂ ਨਾਲ ਇਕਸੁਰ ਹੋ ਕੇ ਸਰਕਾਰ ਨੂੰ ਪਾਲਿਸੀ ਰੱਦ ਕਰਨ ਲਈ ਮਜਬੂਰ ਕੀਤਾ।
ਸਾਡੀ ਸਰਕਾਰ ਨੂੰ ਬੇਨਤੀ ਹੈ ਕਿ ਜਿਸ ਤਰ੍ਹਾਂ ਇਹ ਨੀਤੀ ਕੈਬਨਿਟ ’ਚ ਲਿਆ ਕੇ ਲਾਗੂ ਕੀਤੀ ਗਈ ਸੀ, ਉਸੇ ਤਰ੍ਹਾਂ ਕੈਬਨਿਟ ਮੀਟਿੰਗ ’ਚ ਇਸ ਨੂੰ ਰੱਦ ਕੀਤਾ ਜਾਵੇ ਤੇ ਅੱਗੇ ਤੋਂ ਕੋਈ ਵੀ ਪਾਲਿਸੀ ਜੇਕਰ ਬਣਾਉਣੀ ਹੈ ਤਾਂ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਚਾਹੇ ਉਹ ਸਿਆਸੀ ਹੋਣ, ਚਾਹੇ ਕਿਸਾਨ ਜਥੇਬੰਦੀਆਂ ਹੋਣ ਜਾਂ ਫਿਰ ਵਪਾਰਕ ਜਥੇਬੰਦੀਆਂ ਹੋਣ ਸਭ ਨਾਲ ਵਿਚਾਰ-ਵਟਾਂਦਰਾ ਕਰਨਾ ਚਾਹੀਦਾ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਖਬੀਰ ਦੇ ‘ਸੱਜਰੇ ਸਿਆਸੀ ਸਰੀਕ’ ਬਣੇ ਗਿਆਨੀ ਹਰਪ੍ਰੀਤ! ਅਕਾਲੀ ਹੋਏ ਦੋਫਾੜ
NEXT STORY