ਲੁਧਿਆਣਾ (ਗੌਤਮ)- ਸ਼ਰਾਬ ਸਮੱਗਲਿੰਗ ਕਰਨ ਦੇ ਦੋਸ਼ ’ਚ ਥਾਣਾ ਹੈਬੋਵਾਲ ਦੀ ਪੁਲਸ ਨੇ 2 ਸਮੱਗਲਰਾਂ ਨੂੰ ਕਾਬੂ ਕਰ ਲਿਆ। ਪੁਲਸ ਨੇ ਮੁਲਜ਼ਮਾਂ ਤੋਂ ਨਾਜਾਇਜ਼ ਸ਼ਰਾਬ ਦੀਆਂ 26 ਬੋਤਲਾਂ ਬਰਾਮਦ ਕੀਤੀਆਂ ਹਨ। ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਕੇਸ ਦਰਜ ਕੀਤਾ ਹੈ।
ਪੁਲਸ ਨੇ ਮੁਲਜ਼ਮਾਂ ਦੀ ਪਛਾਣ ਛੋਟੀ ਲਾਦੀਆਂ, ਹੈਬੋਵਾਲ ਦੇ ਰਹਿਣ ਵਾਲੇ ਰਾਮ ਕੁਮਾਰ ਪੁੱਤਰ ਰਮੇਸ਼ ਕੁਮਾਰ ਅਤੇ ਗੋਗੀ ਮਾਰਕੀਟ ਦੇ ਰਹਿਣ ਵਾਲੇ ਸੂਰਜ ਦਿਵਾਕਰ ਵਜੋਂ ਕੀਤੀ ਹੈ। ਸਬ-ਇੰਸਪੈਕਟਰ ਕੇਵਲ ਕ੍ਰਿਸ਼ਨ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸੰਗਮ ਚੌਕ ਵਿਖੇ ਮੌਜੂਦ ਸੀ ਤਾਂ ਉਨ੍ਹਾਂ ਨੂੰ ਮੁਖ਼ਬਰ ਨੇ ਸੂਚਨਾ ਦਿੱਤੀ ਕਿ ਉਕਤ ਮੁਲਜ਼ਮ ਸ਼ਰਾਬ ਸਮੱਗਲਿੰਗ ਕਰਦੇ ਹਨ ਅਤੇ ਸੂਚਨਾ ਮਿਲਣ ’ਤੇ ਉਨ੍ਹਾਂ ਦੀ ਟੀਮ ਨੇ ਪਿੰਡ ਜੱਸੀਆਂ ਚੌਕ ਵਿਖੇ ਨਾਕਾਬੰਦੀ ਕਰਕੇ ਉਕਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ। ਮੁਲਜ਼ਮ ਪਲਾਸਟਿਕ ਦੇ ਥੈਲੇ ’ਚ ਸ਼ਰਾਬ ਦੀਆਂ ਬੋਤਲਾਂ ਲੈ ਕੇ ਜਾ ਰਹੇ ਸਨ। ਮੁਲਜ਼ਮਾਂ ਤੋਂ ਪੁੱਛਗਿੱਛ ਕਰ ਕੇ ਪਤਾ ਲਗਾਇਆ ਜਾ ਰਿਹਾ ਹੈ ਕਿ ਮੁਲਜ਼ਮ ਸ਼ਰਾਬ ਕਿਥੋਂ ਲੈ ਕੇ ਆਉਂਦੇ ਸਨ ਅਤੇ ਕਿਨ੍ਹਾਂ ਇਲਾਕਿਆਂ ’ਚ ਵੇਚਦੇ ਸਨ।
ਨਸ਼ੀਲੀਆਂ ਗੋਲੀਆਂ ਸਪਲਾਈ ਕਰਨ ਜਾ ਰਿਹਾ ਤਸਕਰ ਚੜ੍ਹਿਆ ਪੁਲਸ ਅੜਿੱਕੇ
NEXT STORY