ਲੁਧਿਆਣਾ (ਪਾਲੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਿਛਲੇ ਸਾਲ ਵਧੀਆ ਕਾਰਜਕਾਰੀ ਦੌਰਾਨ ਸਰਬਸੰਮਤੀ ਨਾਲ ਬਣੇ ਪ੍ਰਧਾਨ ਜਥੇ. ਗੋਬਿੰਦ ਸਿੰਘ ਲੌਂਗੋਵਾਲ ਨੂੰ ਅੰਮ੍ਰਿਤਸਰ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਅੰਤਰਿੰਗ ਕਮੇਟੀ ਦੇ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬੰਟੀ ਵਲੋਂ ਸਿਰੋਪਾਓ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਥੇ. ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਦੂਜੀ ਵਾਰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨਾ ਧੰਨ ਸ੍ਰੀ ਗੁਰੂ ਰਾਮਦਾਸ ਮਹਾਰਾਜ ਦੀ ਅਪਾਰ ਕਿਰਪਾ ਸਦਕਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਕੁਲਜੀਤ ਸਿੰਘ ਧੰਗਲ, ਗੁਰਪ੍ਰੀਤ ਸਿੰਘ ਮਸੌਣ ਹਾਜ਼ਰ ਸਨ।
ਢੀਂਡਸਾ ਨੇ ਖਾਲਸਾ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ
NEXT STORY