ਲੁਧਿਆਣਾ (ਅਨਿਲ)- ਥਾਣਾ ਪੀ. ਏ. ਯੂ. ਦੀ ਪੁਲਸ ਨੇ ਇਕ ਮੁਲਜ਼ਮ ਵਿਰੁੱਧ ਆਪਣੇ ਛੋਟੇ ਭਰਾ ਦੀ ਪਤਨੀ ਨਾਲ ਛੇੜਛਾੜ ਕਰਨ, ਅਸ਼ਲੀਲ ਹਰਕਤਾਂ ਕਰਨ, ਜਬਰ-ਜ਼ਨਾਹ ਦੀ ਕੋਸ਼ਿਸ਼ ਕਰਨ ਅਤੇ ਧੋਖਾਦੇਹੀ ਕਰਨ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਇੰਚਾਰਜ ਇੰਸਪੈਕਟਰ ਵਿਜੇ ਕੁਮਾਰ ਅਤੇ ਜਾਂਚ ਅਧਿਕਾਰੀ (ਐੱਸ. ਐੱਚ. ਓ.) ਕਵਲਜੀਤ ਸਿੰਘ ਨੇ ਦੱਸਿਆ ਕਿ ਪੀੜਤਾ ਨੇ 15 ਅਪ੍ਰੈਲ, 2025 ਨੂੰ ਪੁਲਸ ਕਮਿਸ਼ਨਰ ਕੋਲ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ’ਚ ਦੋਸ਼ ਲਾਇਆ ਗਿਆ ਸੀ ਕਿ 6 ਮਈ, 2022 ਨੂੰ ਉਸ ਦੇ ਪਤੀ ਦੇ ਵੱਡੇ ਭਰਾ ਰਚਿਤ ਤੁਲੀ ਨੇ ਉਸ ਨੂੰ ਆਪਣੇ ਘਰ ’ਚ ਇਕੱਲਾ ਪਾਇਆ, ਉਸ ’ਤੇ ਹਮਲਾ ਕੀਤਾ, ਉਸ ਦੇ ਕੱਪੜੇ ਪਾੜ ਦਿੱਤੇ ਅਤੇ ਉਸ ਨੂੰ ਅਸ਼ਲੀਲ ਢੰਗ ਨਾਲ ਪ੍ਰੇਸ਼ਾਨ ਕੀਤਾ, ਜਿਸ ਤੋਂ ਬਾਅਦ ਸੁਮਿਤ ਤੁਲੀ ਨੇ ਉਸ ਨਾਲ ਜਬਰ-ਜ਼ਿਨਾਹ ਕਰਨ ਦੀ ਕੋਸ਼ਿਸ਼ ਕੀਤੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਦਾ ਵੱਡਾ ਤੋਹਫ਼ਾ! ਦੁੱਗਣਾ ਕੀਤਾ ਕੋਟਾ
ਜਾਂਚ ਅਧਿਕਾਰੀ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਮੁਲਜ਼ਮ ਰਚਿਤ ਤੁਲੀ ’ਤੇ ਆਪਣੇ ਹਿੱਸੇ ਦੀ ਜਾਇਦਾਦ ਦੇ ਬਦਲੇ ਬੈਂਕ ਕਰਜ਼ਾ ਪ੍ਰਾਪਤ ਕਰਨ ਅਤੇ ਪੈਸੇ ਆਪਣੀ ਪਤਨੀ ਨਿਧੀ ਤੁਲੀ ਦੇ ਖਾਤੇ ’ਚ ਟਰਾਂਸਫਰ ਕਰਨ ਦਾ ਦੋਸ਼ ਲਾਇਆ ਹੈ। ਇਹ ਕਰਵਾ ਕੇ ਉਸ ਨਾਲ ਧੋਖਾ ਕੀਤਾ ਸੀ, ਜਿਸ ਤੋਂ ਬਾਅਦ ਉੱਚ ਪੁਲਸ ਅਧਿਕਾਰੀਆਂ ਵੱਲੋਂ ਉਕਤ ਮਾਮਲੇ ਦੀ ਜਾਂਚ ਕੀਤੀ ਗਈ ਅਤੇ ਜਾਂਚ ਤੋਂ ਬਾਅਦ ਪੀ. ਏ. ਯੂ. ਥਾਣੇ ਦੀ ਪੁਲਸ ਨੂੰ ਰਚਿਤ ਤੁਲੀ ਪੁੱਤਰ ਰਜਨੀਸ਼ ਤੁਲੀ ਵਾਸੀ 130 ਐੱਫ. ਰਿਸ਼ੀ ਨਗਰ ਵਿਰੁੱਧ ਧੋਖਾਦੇਹੀ ਅਤੇ ਛੇੜਛਾੜ ਦਾ ਮਾਮਲਾ ਦਰਜ ਕਰਨ ਦੀ ਸਿਫਾਰਿਸ਼ ਕੀਤੀ। ਥਾਣਾ ਇੰਚਾਰਜ ਅਤੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਜਿਸ ਤੋਂ ਬਾਅਦ ਪੁਲਸ ਨੇ ਉਕਤ ਮਾਮਲੇ ’ਤੇ ਤੁਰੰਤ ਕਾਰਵਾਈ ਕੀਤੀ ਅਤੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ, ਜਿਸ ਦੀ ਗ੍ਰਿਫਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਅਤੇ ਅਗਲੇਰੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।
ਨੈਸ਼ਨਲ ਹਾਈਵੇਅ 'ਤੇ ਵਾਪਰਿਆ ਦਰਦਨਾਕ ਹਾਦਸਾ! ਨੌਜਵਾਨ ਦੀ ਗਈ ਜਾਨ
NEXT STORY