ਖੰਨਾ (ਸੁਖਵਿੰਦਰ ਕੌਰ) :ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ’ਚ ਆਲ ਇੰਡੀਆ ਕਾਂਗਰਸ ਦੇ ਸਕੱਤਰ ਤੇ ਵਿਧਾਇਕ ਗੁਰਕੀਰਤ ਸਿੰਘ ਤੇ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ, ਉਥੇ ਹੀ ਕਿਸਾਨਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਗਈਆਂ। ਇਸ ਮੌਕੇ ਗੱਲਬਾਤ ਕਰਦੇ ਹੋਏ ਵਿਧਾਇਕ ਗੁਰਕੀਰਤ ਨੇ ਕਿਹਾ ਕਿ ਪੰਜਾਬ ’ਚ ਜਦੋਂ ਤੋਂ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਤੋਂ ਕਿਸੇ ਵੀ ਫਸਲ ਦੌਰਾਨ ਕਿਸਾਨਾਂ ਨੂੰ ਇਕ ਦਿਨ ਵੀ ਮੰਡੀਆਂ ’ਚ ਰੁਲਣ ਨਹੀਂ ਦਿੱਤਾ ਗਿਆ। ਕਿਸਾਨਾਂ ਦੀ ਫਸਲ ਮੰਡੀ ’ਚ ਪਹੁੰਚਦੇ ਸਾਰ ਹੀ ਖਰੀਦੀ ਜਾ ਰਹੀ ਹੈ ਤੇ ਸਰਕਾਰ ਵਲੋਂ ਅਦਾਇਗੀ ਵੀ ਸ਼ੁਰੂ ਕਰ ਦਿੱਤੀ ਗਈ ਹੈ।
ਵਿਧਾਇਕ ਗੁਰਕੀਰਤ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਮੰਡੀਆਂ ’ਚ ਉਨ੍ਹਾਂ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਨਹੀਂ ਦਿੱਤੀ ਜਾਵੇਗੀ। ਇਸ ਮੌਕੇ ਬਲਾਕ ਕਾਂਗਰਸ ਪ੍ਰਧਾਨ ਗੁਰਦੀਪ ਸਿੰਘ ਰਸੂਲਡ਼ਾ, ਆਡ਼੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੰਜੇ ਘਈ, ਸੀਨੀਅਰ ਕਾਂਗਰਸੀ ਆਗੂ ਤਰਸੇਮ ਗਰਗ, ਯਾਦਵਿੰਦਰ ਸਿੰਘ ਜੰਡਾਲੀ, ਦਰਸ਼ਨ ਸਿੰਘ ਗਿੱਲ, ਭਲਿੰਦਰ ਸਿੰਘ ਭੰਡਾਲ, ਹਮੀਰ ਸਿੰਘ ਸਮੇਤ ਵੱਡੀ ਗਿਣਤੀ ’ਚ ਆਡ਼੍ਹਤੀ ਤੇ ਕਿਸਾਨ ਮੌਜੂਦ ਸਨ।
ਅੰਮ੍ਰਿਤਸਰ ਰੇਲ ਹਾਦਸੇ ’ਚ ਮਾਰੇ ਗਏ ਲੋਕਾਂ ਨੂੰ ਕੈਂਡਲ ਮਾਰਚ ਕੱਢ ਕੇ ਦਿੱਤੀ ਸ਼ਰਧਾਜਲੀ
NEXT STORY