ਸਮਰਾਲਾ (ਗਰਗ, ਬੰਗੜ) : ਪੰਜਾਬ ਦੀਆਂ ਜੇਲ੍ਹਾਂ ਵਿੱਚੋਂ ਨਸ਼ਿਆਂ ਦੇ ਚੱਲ ਰਹੇ ਕਾਰੋਬਾਰ ਨੂੰ ਸਖ਼ਤੀ ਨਾਲ ਠੱਲ੍ਹਣ ਲਈ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਜੇਲ੍ਹ ’ਚ ਬੰਦ ਇੱਕ ਵੱਡੇ ਨਸ਼ਾ ਤਸਕਰ ਨੂੰ ਜੇਲ੍ਹ ਵਿੱਚੋਂ ਹੀ ਨਸ਼ਿਆਂ ਦਾ ਕਾਰੋਬਾਰ ਚਲਾਉਣ ਦੇ ਦੋਸ਼ ਵਿੱਚ ਨਾਮਜ਼ਦ ਕੀਤਾ ਹੈ। ਇਸ ਨਸ਼ਾ ਤਸਕਰ ਦੇ ਇੱਕ ਸਾਥੀ ਨੂੰ ਪੁਲਸ ਇੱਕ ਹਫ਼ਤਾ ਪਹਿਲਾ ਗ੍ਰਿਫ਼ਤਾਰ ਕਰ ਚੁੱਕੀ ਹੈ ਅਤੇ ਇਸ ਦਾ ਇੱਕ ਹੋਰ ਸਾਥੀ ਅੱਜ 5 ਲੱਖ ਰੁਪਏ ਕੀਮਤ ਦੀ ਹੈਰੋਇਨ ਸਮੇਤ ਪੁਲਸ ਦੇ ਅੜਿੱਕੇ ਚੜ੍ਹਿਆ ਹੈ। ਇਸ ਤੋਂ ਇਲਾਵਾ 3 ਹੋਰ ਤਸਕਰ ਵੀ ਵੱਖ-ਵੱਖ ਥਾਵਾਂ ਤੋਂ ਕਾਬੂ ਕੀਤੇ ਗਏ ਹਨ ਅਤੇ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਹੇ ਇੱਕ ਹੋਰ ਤਸਕਰ ਦੀ ਗ੍ਰਿਫ਼ਤਾਰੀ ਲਈ ਪੁਲਸ ਟੀਮਾਂ ਵੱਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਜਾਣੋ ਕੌਣ ਹੈ ਹਿੰਡਨਬਰਗ ਤੇ ਕੀ ਲਾਏ ਦੋਸ਼, ਜਿਸ ਕਾਰਨ ਟਾਪ 20 ਅਮੀਰਾਂ ਦੀ ਸੂਚੀ 'ਚੋਂ ਵੀ ਬਾਹਰ ਹੋਏ ਅਡਾਨੀ
ਇਸ ਸੰਬੰਧ ਵਿੱਚ ਅੱਜ ਸੱਦੀ ਗਈ ਪ੍ਰੈੱਸ ਕਾਨਫੰਰਸ ’ਚ ਜਾਣਕਾਰੀ ਦਿੰਦਿਆ ਡੀ. ਐੱਸ. ਪੀ. ਸਮਰਾਲਾ ਵਰਿਆਮ ਸਿੰਘ ਅਤੇ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਨੇ ਦੱਸਿਆ ਕਿ ਡੇਢ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਇੱਕ ਨਸ਼ਾ ਤਸਕਰ ਵੱਲੋਂ ਜੇਲ੍ਹ ਵਿੱਚੋਂ ਹੀ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਸ਼ਿਆਂ ਦਾ ਨੈੱਟਵਰਕ ਚਲਾਏ ਜਾਣ ਦੀ ਜਾਣਕਾਰੀ ਸਥਾਨਕ ਪੁਲਸ ਨੂੰ ਪ੍ਰਾਪਤ ਹੋਈ ਸੀ। ਇਸ ’ਤੇ ਕਾਰਵਾਈ ਕਰਦੇ ਹੋਏ ਪੁਲਸ ਟੀਮਾਂ ਵੱਲੋਂ 24 ਦਸੰਬਰ ਨੂੰ ਸਮਰਾਲਾ ਵਿਖੇ ਹੈਰੋਇਨ ਦੀ ਸਪਲਾਈ ਦੇਣ ਆਏ ਤਸਕਰ ਅੰਗਰੇਜ ਸਿੰਘ ਵਾਸੀ ਪਿੰਡ ਲਸ਼ਕਰੀ ਨੰਗਲ (ਅਜਨਾਲਾ) ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਤੋਂ ਬਾਅਦ ਜੇਲ੍ਹ ਵਿੱਚ ਬੰਦ ਨਸ਼ਾ ਤਸਕਰ ਅਮਨਦੀਪ ਸਿੰਘ ਤੋਂ ਸਮਰਾਲਾ ਪੁਲਸ ਨੇ ਸਖ਼ਤੀ ਨਾਲ ਪੁੱਛਗਿਛ ਕੀਤੀ ਅਤੇ ਪਤਾ ਲਗਾਇਆ ਕਿ ਉਸ ਵੱਲੋਂ ਜੇਲ੍ਹ ਵਿੱਚ ਹੀ ਰਹਿ ਕੇ ਕਿਵੇ ਪੂਰਾ ਨੈੱਟਵਰਕ ਚਲਾਇਆ ਜਾ ਰਿਹਾ ਹੈ ਅਤੇ ਕਿਹੜੇ ਵਿਅਕਤੀ ਉਸ ਦੇ ਨੈੱਟਵਰਕ ਨਾਲ ਜੁੜੇ ਹੋਏ ਹਨ।
ਇਹ ਵੀ ਪੜ੍ਹੋ : ਖ਼ਤਰੇ ਦੀ ਦਹਿਲੀਜ਼ 'ਤੇ ਪੰਜਾਬ, ਹੈਰਾਨ ਕਰਨਗੇ ਕੈਂਸਰ ਦੇ ਮਰੀਜ਼ਾਂ ਦੇ ਅੰਕੜੇ
ਇਸ ਤੋਂ ਬਾਅਦ ਥਾਣਾ ਮੁਖੀ ਭਿੰਦਰ ਸਿੰਘ ਖੰਗੂੜਾ ਦੀ ਅਗਵਾਈ ਵਿੱਚ ਕਾਰਵਾਈ ਕਰਦਿਆਂ ਪੁਲਸ ਨੇ ਸਮਰਾਲਾ ਦੇ ਮਾਛੀਵਾੜਾ ਰੋਡ ਨਿਵਾਸੀ ਕੁਲਵੀਰ ਸਿੰਘ ਪੁੱਤਰ ਰਣਜੀਤ ਸਿੰਘ ਨੂੰ ਲੱਖਾਂ ਰੁਪਏ ਕੀਮਤ ਦੀ ਕਰੀਬ 150 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਦੋਸ਼ੀ ਨੂੰ ਪੁਲਸ ਵੱਲੋਂ ਇਲਾਕੇ ਦਾ ਸਭ ਤੋਂ ਵੱਡਾ ਹੈਰੋਇਨ ਸਪਲਾਇਰ ਦੱਸਿਆ ਜਾ ਰਿਹਾ ਹੈ ਅਤੇ ਉਸ ਵੱਲੋਂ ਕਈ ਹੋਰ ਨਾਂ ਉਜਾਗਰ ਕੀਤੇ ਜਾਣ ਮਗਰੋਂ ਪੁਲਸ ਵੱਲੋਂ ਹਾਲੇ ਹੋਰ ਗ੍ਰਿਫ਼ਤਾਰੀਆਂ ਕੀਤੀਆਂ ਜਾ ਸਕਦੀਆ ਹਨ।
ਇਹ ਵੀ ਪੜ੍ਹੋ : ਅਰਬਪਤੀਆਂ ਦਾ ਭਾਈਚਾਰਾ: ਅਡਾਨੀ ਦੀ ਸਹਾਇਤਾ ਲਈ ਦੇਸ਼ ਤੇ ਵਿਦੇਸ਼ ਤੋਂ ਵਧੇ ਹੱਥ
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਤੋਂ ਇਲਾਵਾ 400 ਗ੍ਰਾਮ ਅਫੀਮ ਸਮੇਤ ਦੋ ਵਿਅਕਤੀ ਪ੍ਰਭਸ਼ਰਨ ਸਿੰਘ ਵਾਸੀ ਚੰਡੀਗੜ੍ਹ ਅਤੇ ਰਾਜਿੰਦਰ ਸਿੰਘ ਵਾਸੀ ਪਿੰਡ ਭੱਦਲਬੂਹਾ ਥਾਣਾ ਅਮਲੋਹ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਦਕਿ ਇਨ੍ਹਾਂ ਦਾ ਇੱਕ ਹੋਰ ਸਾਥੀ ਵਰਿੰਦਰ ਕੁਮਾਰ ਵਾਸੀ ਪਿੰਡ ਲੱਲ ਕਲਾਂ (ਸਮਰਾਲਾ) ਮੌਕੇ ਤੋਂ ਭੱਜਣ ਵਿੱਚ ਕਾਮਯਾਬ ਰਿਹਾ, ਜਿਸ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਸਮੈਕ ਵੇਚਣ ਦੇ ਧੰਦੇ ਨਾਲ ਜੁੜੇ ਇੱਕ ਹੋਰ ਨੌਜਵਾਨ ਨਵਤੇਜ ਸਿੰਘ ਉਰਫ ਰਾਜੂ ਵਾਸੀ ਕਮਲ ਕਲੋਨੀ ਸਮਰਾਲਾ ਨੂੰ ਵੀ 10 ਗ੍ਰਾਮ ਸਮੈਕ ਸਮੇਤ ਗ੍ਰਿਫ਼ਤਾਰ ਕਰਨ ਵਿੱਚ ਸਫ਼ਲ ਰਹੀ ਹੈ।
ਇਹ ਵੀ ਪੜ੍ਹੋ : ਫ਼ੌਜ ਨੇ ਬਦਲੇ ਅਗਨੀਵੀਰ ਭਰਤੀ ਪ੍ਰਕਿਰਿਆ ਦੇ ਨਿਯਮ, ਜਾਣੋ ਹੁਣ ਕਿਵੇਂ ਮਿਲੇਗੀ ਨੌਕਰੀ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਲੁਧਿਆਣਾ ਵਿਖੇ ਕਾਂਗਰਸ ਨੂੰ ਝਟਕਾ, ਕੌਂਸਲਰ ਰਾਜੂ ਥਾਪਰ ਸਾਥੀਆਂ ਸਣੇ 'ਆਪ' 'ਚ ਹੋਏ ਸ਼ਾਮਲ
NEXT STORY