ਲੁਧਿਆਣਾ (ਬਿਊਰੋ) : ਨੇਵਾ ਗਾਰਮੈਂਟਸ ਵੱਲੋਂ ਆਪਣੀਆਂ ਸਮਾਜਿਕ ਜ਼ਿੰਮੇਵਾਰੀਆਂ ਨੂੰ ਸਮਝਦੇ ਹੋਏ ਖੂਨਦਾਨ ਕੈਂਪ ਲਗਾਇਆ ਗਿਆ। ਇਸ ਕੈਂਪ ’ਚ ਐੱਚ. ਡੀ. ਐੱਫ. ਸੀ. ਬੈਂਕ ਅਤੇ ਰਹਿਰਾਸ ਐੱਨ. ਜੀ. ਓ. ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ। ਇਸ ਦੌਰਾਨ ਦੀਪ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਨੇ ਖੂਨ ਇਕੱਤਰ ਕੀਤਾ। ਇਸ ਦੌਰਾਨ ਕੰਪਨੀ ਦੇ ਸੈਂਕੜੇ ਵਰਕਰਾਂ ਅਤੇ ਸਟਾਫ ਨੇ ਖੂਨ ਦਾਨ ਕਰਕੇ ਨਵੀਂ ਮਿਸਾਲ ਕਾਇਮ ਕੀਤੀ। ਇਸ ਮੌਕੇ ਮਾਹਿਰਾਂ ਦੀ ਟੀਮ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਕੈਂਪ ਸਮੇਂ-ਸਮੇਂ 'ਤੇ ਲਗਾਏ ਜਾਣੇ ਚਾਹੀਦੇ ਹਨ।

ਉਨ੍ਹਾਂ ਕਿਹਾ ਕਿ ਖੂਨਦਾਨ ਇਕ ਮਹਾਦਾਨ ਹੈ, ਇਸ ਲਈ ਸਾਰਿਆਂ ਨੂੰ ਸਮੇਂ-ਸਮੇਂ ’ਤੇ ਖੂਨ ਦਾਨ ਕਰਨਾ ਚਾਹੀਦਾ ਹੈ। ਦਾਨ ਕੀਤਾ ਖੂਨ ਬਹੁਤ ਸਾਰੀਆਂ ਜਾਨਾਂ ਬਚਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਖੂਨ ਦਾਨ ਕਰਨ ਨਾਲ ਕੋਈ ਕਮਜ਼ੋਰੀ ਨਹੀਂ ਹੁੰਦੀ, ਇਸ ਲਈ ਬਿਨਾਂ ਕਿਸੇ ਝਿਜਕ ਦੇ ਖੂਨ ਦਾਨ ਕਰਕੇ ਕੀਮਤੀ ਜਾਨਾਂ ਬਚਾਉਣ ’ਚ ਸਹਿਯੋਗ ਕਰਨਾ ਚਾਹੀਦਾ ਹੈ। ਇਸ ਮੌਕੇ ਨੇਵਾ ਗਾਰਮੈਂਟਸ ਦੀ ਡਾਇਰੈਕਟਰ ਨੀਤੀ ਜੈਨ ਅਤੇ ਪ੍ਰਬੰਧਕਾਂ ਨੇ ਇਸ ਕੈਂਪ ਦੀ ਸ਼ਲਾਘਾ ਕੀਤੀ।
‘ਆਪ’ ਆਗੂ ਡਾ. ਕੰਗ ਨੇ ਕੀਤਾ ਸਟਿੰਗ ਆਪ੍ਰੇਸ਼ਨ, ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
NEXT STORY