ਲੁਧਿਆਣਾ (ਰਿਸ਼ੀ) : ਵਿਦੇਸ਼ ਭੇਜਣ ਦੇ ਨਾਂ ''ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਥਾਣਾ ਮਾਡਲ ਟਾਊਨ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਪੁਲਸ ਨੇ ਅਬਦੁੱਲਾਪੁਰ ਬਸਤੀ ਦੇ ਰਹਿਣ ਵਾਲੇ ਸਾਹਿਜ਼ਾਦ ਸ਼ਾਹ ਦੇ ਬਿਆਨਾਂ ''ਤੇ ਸੰਦੀਪ ਸਿੰਘ ਅਤੇ ਉਸ ਦੀ ਪਤਨੀ ਮਨਜੀਤ ਕੌਰ ਵਾਸੀ ਸਤਜੋਤ ਨਗਰ ਖ਼ਿਲਾਫ਼ ਕਾਰਵਾਈ ਕੀਤੀ ਹੈ।
ਪੁਲਸ ਨੂੰ ਦਿੱਤੇ ਬਿਆਨ ਵਿਚ ਸਾਹਿਜ਼ਾਦ ਸ਼ਾਹ ਨੇ ਦੱਸਿਆ ਕਿ ਉਕਤ ਜੋੜੇ ਨੇ ਆਪਸੀ ਸਲਾਹ ਮਸ਼ਵਰੇ ਨਾਲ ਉਸ ਦੇ ਬੇਟੇ ਨੂੰ ਵਿਦੇਸ਼ ਭੇਜਣ ਲਈ 9 ਲੱਖ 30 ਹਜ਼ਾਰ ਰੁਪਏ ਲੈ ਲਏ। ਇਹ ਰਾਸ਼ੀ ਉਸ ਨੇ ਵੱਖ-ਵੱਖ ਕਿਸ਼ਤਾਂ ਵਿਚ ਅਦਾ ਕੀਤੀ ਸੀ ਪਰ ਮੁਲਜ਼ਮਾਂ ਨੇ ਨਾ ਤਾਂ ਉਸ ਦੇ ਬੇਟੇ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮਾਮਲੇ ਨੂੰ ਲੈ ਕੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਬੱਚੇ ਹੱਥੋਂ ਗਈ ਦੂਜੇ ਬੱਚੇ ਦੀ ਜਾਨ! ਟਰਾਲੀ ਹੇਠਾਂ ਆ ਕੇ ਦਮ ਤੋੜ ਗਿਆ ਮਾਪਿਆਂ ਦਾ ਇਕਲੌਤਾ ਪੁੱਤ
NEXT STORY