ਲੁਧਿਆਣਾ (ਅਨਿਲ): ਥਾਣਾ ਜੋਧੇਵਾਲ ਦੀ ਪੁਲਸ ਨੇ ਇਕ ਕੁੜੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਇੰਸਪੈਕਟਰ ਜਸਵੀਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਸ਼ਿਕਾਇਤਕਰਤਾ ਮਹਿਲਾ ਨੇ ਦੱਸਿਆ ਕਿ ਉਸ ਦੀ ਧੀ ਨੇ ਕੁਝ ਦਿਨ ਪਹਿਲਾਂ ਉਸ ਨੂੰ ਦੱਸਿਆ ਕਿ ਹਰਵਿੰਦਰ ਨਗਰ ਦਾ ਰਹਿਣ ਵਾਲਾ ਮੋਤੀਬੁਰ ਰਹਿਮਾਨ ਉਸ ਨੂੰ 21 ਮਾਰਚ ਨੂੰ ਆਪਣੇ ਘਰ ਵਿਚ ਜ਼ਬਰਦਸਤੀ ਲੈ ਗਿਆ, ਜਿਸ ਮਗਰੋਂ ਉੱਥੇ ਉਸ ਦੀ ਮਰਜ਼ੀ ਦੇ ਬਗੈਰ ਜਬਰ-ਜ਼ਿਨਾਹ ਕੀਤਾ ਗਿਆ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਵੱਲੋਂ ਉਕਤ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਮੁਲਜ਼ਮ ਮੋਤੀਬੁਲ ਰਹਿਮਾਨ ਦੇ ਖ਼ਿਲਾਫ਼ ਜਬਰ-ਜ਼ਿਨਾਹ ਕਰਨ ਦਾ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨਗਰ ਨਿਗਮ ਨੇ 'ਤੇ 3 ਗੈਰ-ਕਾਨੂੰਨੀ ਦੁਕਾਨਾਂ ਅਤੇ ਹਾਈ ਟੈਂਸ਼ਨ ਤਾਰਾਂ ਹੇਠ ਗੈਰ-ਕਾਨੂੰਨੀ ਉਸਾਰੀ ਨੂੰ ਢਾਹਿਆ
NEXT STORY