ਲੁਧਿਆਣਾ (ਵਿੱਕੀ) : ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਇਕ ਸਰਕਾਰੀ ਸਕੂਲ ਦੇ ਅਧਿਆਪਕ ਨੂੰ ਵਿਦਿਆਰਥਣਾਂ ਨੂੰ ਦੇਰ ਰਾਤ ਮੈਸੇਜ ਕਰਨ ਅਤੇ ਫੋਨ ਚੁੱਕਣ ਲਈ ਕਹਿਣ ਦੇ ਮਾਮਲੇ 'ਚ ਸਸਪੈਂਡ ਕਰ ਦਿੱਤਾ ਗਿਆ ਸੀ ਪਰ ਇਸ ਤੋਂ ਬਾਅਦ ਪੰਜਾਬ ਚਾਈਲਡ ਰਾਈਟ ਕਮਿਸ਼ਨ ਵਲੋਂ ਇਸ ਮਾਮਲੇ ’ਤੇ ਸਖ਼ਤ ਨੋਟਿਸ ਲੈਂਦੇ ਹੋਏ ਕਾਨੂੰਨੀ ਕਾਰਵਾਈ ਨਾ ਕਰਨ ਕਰ ਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ ਸਿੱਖਿਆ) ਨੂੰ ਪੱਤਰ ਲਿਖਿਆ ਗਿਆ ਸੀ, ਜਿਸ ਤੋਂ ਬਾਅਦ ਹੁਣ ਸਿੱਖਿਆ ਵਿਭਾਗ ਵਲੋਂ ਉਕਤ ਮੁਲਾਜ਼ਮ ਵਿਰੁੱਧ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 47 ਫੋਨ ਨੰਬਰਾਂ ਜ਼ਰੀਏ ਮੂਸੇਵਾਲਾ ਦੇ ਕਾਤਲਾਂ ਤੱਕ ਪੁਹੰਚੀ ਐੱਸ.ਆਈ.ਟੀ. , ਵੱਡੇ ਖੁਲਾਸੇ ਹੋਣ ਦੀ ਉਮੀਦ
ਜਾਣਕਾਰੀ ਦਿੰਦੇ ਹੋਏ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਚਰਨਜੀਤ ਸਿੰਘ ਜਲਾਜਨ ਨੇ ਦੱਸਿਆ ਕਿ ਸਬੰਧਤ ਅਧਿਆਪਕ ਵਿਰੁੱਧ ਐੱਫ. ਆਈ. ਆਰ. ਦਰਜ ਕਰਵਾਉਣ ਲਈ ਸਕੂਲ ਮੁਖੀ ਨੂੰ ਹੁਕਮ ਜਾਰੀ ਕਰ ਦਿੱਤੇ ਗਏ ਹਨ। ਜੇਕਰ ਐੱਫ. ਆਈ. ਆਰ. ਦਰਜ ਨਹੀਂ ਹੁੰਦੀ ਤਾਂ ਇਸ ਸਬੰਧੀ ਵਿਭਾਗ ਵਲੋਂ ਅਗਲੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਧਰਮਸੌਤ ਖ਼ਿਲਾਫ਼ ਵਿਜੀਲੈਂਸ ਨੂੰ ਮਿਲੇ ਅਹਿਮ ਸੁਰਾਗ, 'ਸਿੰਗਲਾ' ਵੀ ਰਾਡਾਰ 'ਤੇ
ਕੀ ਹੈ ਪੂਰਾ ਮਾਮਲਾ?
ਜਾਣਕਾਰੀ ਮੁਤਾਬਕ ਸਬੰਧਤ ਸਕੂਲ ਦੀਆਂ ਕੁਝ ਵਿਦਿਆਰਥਣਾਂ ਵਲੋਂ ਲਿਖਤੀ ਤੌਰ ’ਤੇ ਸ਼ਿਕਾਇਤ ਕੀਤੀ ਗਈ ਸੀ ਕਿ ਉਕਤ ਪੀ. ਟੀ. ਆਈ. ਅਧਿਆਪਕ ਦੇਰ ਰਾਤ 9 ਤੋਂ 10 ਵਜੇ ਉਨ੍ਹਾਂ ਨੂੰ ਮੈਸੇਜ ਅਤੇ ਫੋਨ ਕਰ ਕੇ ਤੰਗ-ਪ੍ਰੇਸ਼ਾਨ ਕਰ ਰਿਹਾ ਹੈ। ਸ਼ਿਕਾਇਤ ਵਿਚ ਇਕ ਵਿਦਿਆਰਥਣ ਨੇ ਇਲਜ਼ਾਮ ਲਾਇਆ ਕਿ ਉਕਤ ਅਧਿਆਪਕ ਦਾ ਨਜ਼ਰੀਆ ਉਨ੍ਹਾਂ ਸਬੰਧੀ ਠੀਕ ਨਹੀਂ ਹੈ। ਉਹ ਦੇਰ ਰਾਤ ਮੈਸੇਜ ਕਰ ਕੇ ਉਨ੍ਹਾਂ ਨੂੰ ਪ੍ਰੇਸ਼ਾਨ ਕਰਦਾ ਸੀ।
ਇਹ ਵੀ ਪੜ੍ਹੋ- ਜਨਮ ਦਿਨ 'ਤੇ ਵਿਸ਼ੇਸ਼ : ਪੰਜਾਬ ਦੀ ਜ਼ਰਖੇਜ਼ ਮਿੱਟੀ ਦਾ ਜਣਿਆ 'ਟਿੱਬਿਆਂ ਦਾ ਪੁੱਤ ਸਿੱਧੂ ਮੂਸੇਵਾਲਾ'
ਇਥੇ ਹੀ ਬਸ ਨਹੀਂ, ਕਈਆਂ ਨੇ ਇਹ ਵੀ ਇਲਜ਼ਾਮ ਲਾਇਆ ਕਿ ਉਕਤ ਪੀ. ਟੀ. ਆਈ. ਉਨ੍ਹਾਂ ਨੂੰ ਗ਼ਲਤ ਢੰਗ ਨਾਲ ਛੂੰਹਦਾ ਵੀ ਹੈ। ਇਕ ਵਿਦਿਆਰਥਣ ਨੇ ਇਹ ਵੀ ਦੱਸਿਆ ਕਿ ਉਕਤ ਅਧਿਆਪਕ ਉਸ ਦੀ ਮਾਂ ਨੂੰ ਫੋਨ ਕਰ ਕੇ ਉਸ ਨਾਲ ਗੱਲ ਕਰਵਾਉਣ ਲਈ ਕਹਿੰਦਾ ਸੀ। ਵਿਦਿਆਰਥਣਾਂ ਵਲੋਂ ਆਪਣੀ ਲਿਖਤੀ ਸ਼ਿਕਾਇਤ ਦੇ ਨਾਲ ਉਕਤ ਅਧਿਆਪਕ ਵਲੋਂ ਕੀਤੇ ਗਏ ਮੈਸੇਜ ਦੇ ਸਕ੍ਰੀਨਸ਼ਾਰਟ ਵੀ ਦਿੱਤੇ ਗਏ ਸਨ।
ਵਿਭਾਗੀ ਜਾਂਚ ਵਿਚ ਸਬੰਧਤ ਅਧਿਆਪਕ ਨੇ ਖ਼ੁਦ ਵੀ ਮੰਨਿਆ ਹੈ ਕਿ ਉੁਹ ਦੇਰ ਰਾਤ ਵਿਦਿਆਰਥਣਾਂ ਨੂੰ ਮੈਸੇਜ ਕਰਦਾ ਰਿਹਾ ਹੈ, ਜਿਸ ਤੋਂ ਬਾਅਦ ਵਿਭਾਗ ਵਲੋਂ ਉਕਤ ਅਧਿਆਪਕ ਨੂੰ ਸਸਪੈਂਡ ਕਰ ਦਿੱਤਾ ਗਿਆ ਸੀ, ਜਿਸ ਦੇ ਵਿਰੁੱਧ ਹੁਣ ਕਮਿਸ਼ਨ ਨੇ ਨੋਟਿਸ ਲੈਂਦੇ ਹੋਏ ਸਕੂਲ ਵਲੋਂ ਐੱਫ. ਆਈ. ਆਰ. ਦਰਜ ਨਾ ਕਰਵਾਉਣ ਸਬੰਧੀ ਡੀ. ਈ. ਓ. ਤੋਂ ਜਵਾਬ ਮੰਗਿਆ ਹੈ।
ਇਹ ਵੀ ਪੜ੍ਹੋ- ਪੰਜਾਬ ’ਚ 'ਗੈਂਗਸਟਰਵਾਦ' ਕਾਰਨ ਵਧੀ ਪੰਜਾਬ ਪੁਲਸ ਦੀ ਚਿੰਤਾ, ਕਾਨੂੰਨ ਵਿਵਸਥਾ 'ਤੇ ਉੱਠ ਰਹੇ ਸਵਾਲ
ਨੋਟ : ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦੱਸੋ
ਸੰਗਰੂਰ ਜ਼ਿਮਨੀ ਚੋਣ : ਰਾਜੋਆਣਾ ਦੀ ਭੈਣ ਖ਼ਿਲਾਫ਼ ਪ੍ਰਚਾਰ ਕਰਨ ਨਹੀਂ ਪੁੱਜੇ 'ਰਵਨੀਤ ਬਿੱਟੂ'
NEXT STORY