ਲੁਧਿਆਣਾ (ਤਰੁਣ): ਸਥਾਨਕ ਬੱਸ ਸਟੈਂਡ ਦੇ ਨਜ਼ਦੀਕ ਸ਼ਾਮ ਨਗਰ ਇਲਾਕੇ ਵਿੱਚ ਇੱਕ ਘਰ ਵਿੱਚੋਂ ਚੋਰ ਵੱਲੋਂ ਦੋ ਭਰਾਵਾਂ ਦੇ 5 ਮੋਬਾਈਲ ਫ਼ੋਨ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪੀੜਤ ਪਰਿਵਾਰ ਨੇ ਥਾਣਾ ਡਵੀਜ਼ਨ ਨੰਬਰ 5 ਦੀ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ। ਇਹ ਵਾਰਦਾਤ ਸੋਮਵਾਰ ਦੇਰ ਰਾਤ ਕਰੀਬ 3 ਵਜੇ ਵਾਪਰੀ ਦੱਸੀ ਜਾ ਰਹੀ ਹੈ।
ਪੀੜਤ ਅਨਿਲ ਕੁਮਾਰ, ਜੋ ਕਿ ਪ੍ਰਿੰਟਿੰਗ ਪ੍ਰੈੱਸ ਦਾ ਕੰਮ ਕਰਦਾ ਹੈ, ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੇ ਦੋ ਪੁੱਤਰਾਂ ਅਤੇ ਭਰਾ ਨਾਲ ਘਰ ਵਿੱਚ ਸੌ ਰਿਹਾ ਸੀ। ਅੱਧੀ ਰਾਤ ਨੂੰ ਜਦੋਂ ਉਸ ਦੇ ਪੁੱਤਰ ਦੀ ਅੱਖ ਖੁੱਲ੍ਹੀ ਅਤੇ ਉਸ ਨੇ ਮੋਬਾਈਲ ਲੱਭਿਆ ਤਾਂ ਉਹ ਨਹੀਂ ਮਿਲਿਆ, ਜਿਸ ਤੋਂ ਬਾਅਦ ਬਾਕੀ ਮੈਂਬਰਾਂ ਦੇ ਮੋਬਾਈਲ ਵੀ ਗਾਇਬ ਪਾਏ ਗਏ।
ਪੀੜਤ ਅਨੁਸਾਰ ਘਰ ਦਾ ਮੁੱਖ ਗੇਟ ਅੰਦਰੋਂ ਬੰਦ ਸੀ ਅਤੇ ਘਰ ਵਿੱਚ ਇੱਕ ਪਾਲਤੂ ਕੁੱਤਾ ਵੀ ਹੈ। ਇਸ ਤੋਂ ਜ਼ਾਹਰ ਹੁੰਦਾ ਹੈ ਕਿ ਚੋਰ ਕੰਧ ਟੱਪ ਕੇ ਅੰਦਰ ਦਾਖਲ ਹੋਇਆ ਅਤੇ 5 ਮੋਬਾਈਲ ਚੋਰੀ ਕਰਕੇ ਫ਼ਰਾਰ ਹੋ ਗਿਆ। ਇਲਾਕਾ ਪੁਲਸ ਨੇ ਕੇਸ ਦਰਜ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਅਤੇ ਚੋਰਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਅਸੀਂ ਆਪਣੀ ਜ਼ਿੰਦਗੀ ਤੋਂ ਦੁਖੀ ਹੋ ਕੇ ਇਹ ਕਦਮ ਚੱਕ ਰਹੇ ਹਾਂ, 'ਬੱਚਿਓ ਸਾਨੂੰ ਮਾਫ ਕਰ ਦਿਓ...'
NEXT STORY