ਤਰਨਤਾਰਨ (ਰਮਨ)- ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਖ਼ਿਲਾਫ਼ ਸ਼ਿਕੰਜਾ ਕੱਸਦੇ ਹੋਏ 6 ਨਸ਼ਾ ਸਮੱਗਲਰਾਂ ਦੀਆਂ 1 ਕਰੋੜ 50 ਲੱਖ 79 ਹਜ਼ਾਰ ਰੁਪਏ ਦੀ ਕੀਮਤ ਵਾਲੀਆਂ ਜਾਇਦਾਦਾਂ ਫ਼੍ਰੀਜ਼ ਕਰਨ ਸਬੰਧੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਹੁਣ ਤੱਕ ਜ਼ਿਲ੍ਹਾ ਪੁਲਸ ਵੱਲੋਂ 123 ਸਮੱਗਲਰਾਂ ਦੀਆਂ 1 ਅਰਬ 40 ਕਰੋੜ ਰੁਪਏ ਕੀਮਤ ਵਾਲੀਆਂ ਜਾਇਦਾਦਾਂ ਫ਼੍ਰੀਜ਼ ਕੀਤੀਆਂ ਜਾ ਚੁੱਕੀਆਂ ਹਨ।
ਇਹ ਵੀ ਪੜ੍ਹੋ- ਵਿਅਕਤੀ ਨੇ ਪਰਿਵਾਰਕ ਮੈਂਬਰਾਂ 'ਤੇ ਚਲਾਈਆਂ ਗੋਲੀਆਂ, ਪਤਨੀ, ਨੂੰਹ ਤੇ ਪੋਤੀ ਹੋਈਆਂ ਜ਼ਖ਼ਮੀ
ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਅਸ਼ਵਨੀ ਕਪੂਰ ਨੇ ਦੱਸਿਆ ਕਿ 6 ਨਸ਼ਾ ਸਮੱਗਲਰਾਂ ਦੀਆਂ ਜਾਇਦਾਦਾਂ ਨੂੰ ਫ਼੍ਰੀਜ਼ ਕਰਨ ਸਬੰਧੀ ਦਿੱਲੀ ਕੰਮਪੀਟੈਂਟ ਅਥਾਰਟੀ ਨੂੰ ਲਿਖਿਆ ਗਿਆ ਸੀ, ਜਿਸ ਤੋਂ ਬਾਅਦ ਨਸ਼ਾ ਸਮੱਗਲਰਾਂ ਦੀਆਂ ਜਾਇਦਾਦ ਫ਼੍ਰੀਜ਼ ਕਰਨ ਦੇ ਆਰਡਰ ਪ੍ਰਾਪਤ ਹੋ ਗਏ ਹਨ। ਇਸ ਸਬੰਧੀ ਨਸ਼ਾ ਸਮੱਗਲਰ ਹਰਪ੍ਰੀਤ ਸਿੰਘ ਹੈਪੀ ਪੁੱਤਰ ਮੁਖਤਾਰ ਸਿੰਘ ਵਾਸੀ ਨੌਸ਼ਹਿਰਾ ਢਾਲਾ, ਜਿਸ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਹੈ, ਦੀ 30 ਲੱਖ 60 ਹਜ਼ਾਰ ਰੁਪਏ ਦੀ ਜਾਇਦਾਦ, ਮੁਲਜ਼ਮ ਗੁਰਬੀਰ ਸਿੰਘ ਪੁੱਤਰ ਗੁਲਜਾਰ ਸਿੰਘ ਵਾਸੀ ਫਰੰਦੀਪੁਰ ਜਿਸ ਦੇ ਖ਼ਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਹੈ, ਦੀ 7 ਲੱਖ 70 ਹਜ਼ਾਰ ਰੁਪਏ ਦੀ ਜਾਇਦਾਦ, ਮੁਲਜ਼ਮ ਗੁਰ ਮੰਗਤ ਸਿੰਘ ਉਰਫ ਕਾਲਾ ਪੁੱਤਰ ਇੰਦਰ ਸਿੰਘ ਵਾਸੀ ਗੰਡੀਵਿੰਡ ਜਿਸ ਦੇ ਖ਼ਿਲਾਫ਼ ਥਾਣਾ ਸਰਾਏ ਅਮਾਨਤ ਖਾਂ ਵਿਖੇ ਮਾਮਲਾ ਦਰਜ ਹੈ, ਦੀ 13 ਲੱਖ 50 ਹਜ਼ਾਰ ਰੁਪਏ ਦੀ ਜਾਇਦਾਦ ਅਤੇ 13 ਲੱਖ 49 ਹਜ਼ਾਰ ਰੁਪਏ ਡਰੱਗ ਮਨੀ ਨੂੰ ਫ੍ਰੀਜ਼ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, 24 ਸਾਲਾ ਨੌਜਵਾਨ 'ਤੇ ਚੱਲੀਆਂ ਤਾਬੜਤੋੜ ਗੋਲ਼ੀਆਂ
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਵਿਨੇ ਕੁਮਾਰ ਪੁੱਤਰ ਬਿਸ਼ਨ ਲਾਲ ਵਾਸੀ ਖਾਲੜਾ ਰੋਡ ਭਿੱਖੀਵਿੰਡ ਖ਼ਿਲਾਫ਼ ਥਾਣਾ ਝਬਾਲ ਵਿਖੇ ਮਾਮਲਾ ਦਰਜ ਹੈ, ਦੀ 25 ਲੱਖ ਰੁਪਏ ਦੀ ਜਾਇਦਾਦ, ਜਤਿੰਦਰ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸੋਹਲ, ਜਿਸ ਦੇ ਖ਼ਿਲਾਫ਼ ਥਾਣਾ ਝਬਾਲ ਵਿਖੇ ਮਾਮਲਾ ਦਰਜ ਹੈ, ਦੀ 31 ਲੱਖ 40 ਹਜ਼ਾਰ ਰੁਪਏ ਕੀਮਤ ਵਾਲੀ ਜਾਇਦਾਦ ਅਤੇ ਪ੍ਰੇਮ ਸਿੰਘ ਉਰਫ ਕਾਲਾ ਪਹਿਲਵਾਨ ਪੁੱਤਰ ਈਸ਼ਰ ਸਿੰਘ ਵਾਸੀ ਸੰਦਪੁਰ, ਜਿਸ ਦੇ ਖ਼ਿਲਾਫ਼ ਥਾਣਾ ਝਬਾਲ ਵਿਖੇ ਮਾਮਲਾ ਦਰਜ ਹੈ, ਦੀ 29 ਲੱਖ 10 ਹਜ਼ਾਰ ਰੁਪਏ ਕੀਮਤ ਵਾਲੀ ਜਾਇਦਾਦ ਫ੍ਰੀਜ਼ ਕਰ ਲਈ ਗਈ ਹੈ। ਐੱਸ. ਐੱਸ. ਪੀ. ਨੇ ਦੱਸਿਆ ਕਿ ਸਬੰਧਿਤ ਮੁਲਜ਼ਮਾਂ ਦੇ ਘਰ ਬਾਹਰ ਪੁਲਸ ਵੱਲੋਂ ਨੋਟਿਸ ਲਾ ਦਿੱਤੇ ਗਏ ਹਨ।
ਇਹ ਵੀ ਪੜ੍ਹੋ- ਦਿਨ ਦਿਹਾੜੇ ਅਣਪਛਾਤਿਆਂ ਨੇ 21 ਸਾਲਾ ਨੌਜਵਾਨ ਨੂੰ ਮਾਰੀਆਂ ਗੋਲੀਆਂ, ਇਲਾਕੇ 'ਚ ਪਿਆ ਚੀਕ-ਚਿਹਾੜਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਹੈਰੋਇਨ ਅਤੇ 1.29 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਵਿਅਕਤੀ ਗ੍ਰਿਫਤਾਰ
NEXT STORY