ਝਬਾਲ/ਤਰਨਤਾਰਨ (ਨਰਿੰਦਰ, ਰਮਨ)- ਐੱਸ. ਐੱਸ. ਪੀ. ਤਰਨਤਾਰਨ ਦੇ ਆਦੇਸ਼ਾਂ ਅਤੇ ਡੀ.ਐੱਸ.ਪੀ. ਕਮਲਮੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਥਾਣਾ ਝਬਾਲ ਪੁਲਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ, ਜਦੋਂ ਝਬਾਲ ਪੁਲਸ ਨੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਨੇੜੇ ਇਕ ਕਾਰ ’ਚੋਂ ਵੱਡੀ ਗਿਣਤੀ ’ਚ ਨਸ਼ੀਲੀਆਂ ਗੋਲੀਆਂ ਤੇ ਡਰੱਗ ਮਨੀ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਨੌਜਵਾਨ ਦਾ ਵੱਢਿਆ ਗੁੱਟ
ਥਾਣਾ ਮੁਖੀ ਇੰਸਪੈਕਟਰ ਪਰਮਜੀਤ ਸਿੰਘ ਵਿਰਦੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਬ ਇੰਸਪੈਕਟਰ ਚਰਨਜੀਤ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿਚ ਪਿੰਡ ਮੀਆਂਪੁਰ ਆਦਿ ਨੂੰ ਜਾ ਰਹੇ ਸੀ ਕਿ ਜਦ ਪੁਲਸ ਪਾਰਟੀ ਬੈਕ ਸਾਈਡ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਪਿੰਡ ਠੱਠਾ ਪੁੱਜੀ ਤਾਂ ਇਕ ਕਾਰ, ਜੋ ਪੁਲਸ ਪਾਰਟੀ ਨੂੰ ਦੇਖ ਕੇ ਪਿੱਛੇ ਮੁੜਨ ਲੱਗੀ।
ਇਹ ਵੀ ਪੜ੍ਹੋ- ਭਿਆਨਕ ਹਾਦਸੇ ਨੇ ਵਿਛਾਏ ਸਥੱਰ, ਬੱਸ ਨੇ ਵਿਅਕਤੀ ਨੂੰ ਦਿੱਤੀ ਬੇਰਹਿਮ ਮੌਤ
ਤਫਤੀਸ਼ੀ ਅਫਸਰ ਨੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਉਕਤ ਕਾਰ ਸਵਾਰ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਤਾਂ ਉਸਦੀ ਪਛਾਣ ਅੰਗਰੇਜ ਸਿੰਘ ਪੁੱਤਰ ਜਰਮੇਜ ਸਿੰਘ ਵਾਸੀ ਕਲਸ ਥਾਣਾ ਸਰਾਏ ਅਮਾਨਤ ਖਾਂ ਵਜੋਂ ਹੋਈ। ਜਿਸਦੀ ਕਾਰ ਦੀ ਅੱਗੇ ਵਾਲੀ ਸੀਟ ’ਤੇ ਕੁਝ ਲਿਫਾਫੇ ਪਏ ਦਿਖਾਈ ਦਿੱਤੇ, ਜਿਨ੍ਹਾਂ ’ਚ ਪਏ ਤਿੰਨ ਡੱਬਿਆਂ ’ਚੋਂ ਵੱਡੀ ਗਿਣਤੀ ’ਚ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਕਾਰ ’ਚੋਂ 2 ਮੋਬਾਈਲ ਅਤੇ 15200 ਰੁਪਏ ਭਾਰਤੀ ਕਰੰਸੀ ਡਰੰਗ ਮਨੀ ਬਰਾਮਦ ਹੋਈ। ਉਕਤ ਵਿਅਕਤੀ ਖ਼ਿਲਾਫ਼ ਥਾਣਾ ਝਬਾਲ ਵਿਖੇ ਮੁਕੱਦਮਾ ਦਰਜ ਕਰਕੇ ਅਗਲੀ ਤਫਤੀਸ਼ ਅਮਲ ’ਚ ਲਿਆਂਦੀ ਗਈ ਹੈ।
ਇਹ ਵੀ ਪੜ੍ਹੋ- ਭੈਣ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਭਰਾ ਦਾ ਕਤਲ, ਚੁੰਨੀ ਨਾਲ ਬੰਨ੍ਹ ਬੋਰੀ 'ਚ ਪਾਈ ਲਾਸ਼, ਖੁਦ ਸੁੱਟ ਕੇ ਆਈ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਰਹੱਦੀ ਇਲਾਕੇ ਦੇ ਲੋਕ, ਸਰਹੱਦਾਂ ਦੀ ਰਾਖੀ ਵਿੱਚ ਅਹਿਮ ਰੋਲ ਅਦਾ ਕਰਦੇ ਹਨ : DC ਉਮਾ ਸ਼ੰਕਰ ਗੁਪਤਾ
NEXT STORY