ਮਜੀਠਾ, (ਜ. ਬ., ਸਰਬਜੀਤ)- ਥਾਣਾ ਮਜੀਠਾ ਦੀ ਪੁਲਸ ਵੱਲੋਂ ਨਾਕੇ ਦੌਰਾਨ ਇਕ ਵਿਅਕਤੀ ਨੂੰ ਭਾਰੀ ਮਾਤਰਾ ’ਚ ਹੈਰੋਇਨ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ। ਐੱਸ. ਐੱਚ. ਓ. ਇੰਸਪੈਕਟਰ ਕਪਿਲ ਕੌਸ਼ਲ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਵਿਕਰਮਜੀਤ ਦੁੱਗਲ ਦੀਆਂ ਹਦਾਇਤਾਂ ਦਾ ਪਾਲਣ ਕਰਦਿਆਂ ਸਬ-ਇੰਸਪੈਕਟਰ ਜੰਗ ਬਹਾਦਰ ਸਿੰਘ ਨੇ ਪੁਲਸ ਪਾਰਟੀ ਸਮੇਤ ਮਜੀਠਾ-ਅੰਮ੍ਰਿਤਸਰ ਰੋਡ ’ਤੇ ਪਿੰਡ ਨੰਗਲ ਪੰਨੂੰਆਂ ਵਿਖੇ ਕਰਫਿਊ ਦੇ ਹੁਕਮਾਂ ਤਹਿਤ ਵਿਸ਼ੇਸ਼ ਨਾਕਾ ਲਾਇਆ ਹੋਇਆ ਸੀ। ਮੋਟਰਸਾਈਕਲ ’ਤੇ ਆਉਂਦੇ 3 ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਹ ਪਿੱਛੇ ਮੁਡ਼ਨ ਲੱਗੇ ਪਰ ਪੁਲਸ ਨੇ ਇਕਦਮ ਇਨ੍ਹਾਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਅਤੇ ਪਿੱਛੇ ਬੈਠਾ ਵਿਅਕਤੀ ਕਾਬੂ ਆ ਗਿਆ, ਜਦਕਿ ਮੋਟਰਸਾਈਕਲ ਚਾਲਕ ਅਤੇ ਉਸ ਦਾ ਦੂਸਰਾ ਸਾਥੀ ਮੌਕੇ ਤੋਂ ਫਰਾਰ ਹੋ ਗਏ। ਤਲਾਸ਼ੀ ਲੈਣ ’ਤੇ ਉਸ ਕੋਲੋਂ 135 ਗ੍ਰਾਮ ਹੈਰੋਇਨ ਬਰਾਮਦ ਹੋਈ। ਕਾਬੂ ਮੁਲਜ਼ਮ ਨੇ ਆਪਣਾ ਨਾਂ ਸਤਨਾਮ ਸਿੰਘ ਉਰਫ ਸੱਤਾ ਪੁੱਤਰ ਦਿਲਬਾਗ ਸਿੰਘ ਵਾਸੀ ਪਿੰਡ ਜਗਤਪੁਰਾ ਥਾਣਾ ਝਬਾਲ ਦੱਸਿਆ। ਭਗੌਡ਼ੇ ਵਿਅਕਤੀਆਂ ’ਚ ਰਵਿੰਦਰ ਸਿੰਘ ਉਰਫ ਸ਼ੇਰਾ ਪੁੱਤਰ ਸੁਖਦੇਵ ਸਿੰਘ ਅਤੇ ਲਵਪ੍ਰੀਤ ਸਿੰਘ ਉਰਫ ਲੱਭਾ ਵਾਸੀ ਪਿੰਡ ਤਰਗਡ਼੍ਹ ਥਾਣਾ ਮਜੀਠਾ ਸ਼ਾਮਲ ਹਨ। ਪੁਲਸ ਨੇ ਕਾਬੂ ਕੀਤੇ ਵਿਅਕਤੀ ਨੂੰ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਐੱਸ. ਐੱਚ. ਓ. ਮਜੀਠਾ ਨੇ ਦੱਸਿਆ ਕਿ ਭਗੌਡ਼ੇ ਵੀ ਜਲਦੀ ਪੁਲਸ ਦੀ ਹਿਰਾਸਤ ’ਚ ਹੋਣਗੇ।
ਆਪਦਾ ਦੀ ਘੜੀ 'ਚ ਲੋਕਾਂ ਦੀ ਜਾਨ ਬਚਾਉਣ ਲਈ ਕੋਰੋਨਾ ਸਾਹਮਣੇ ਖੜ੍ਹੇ ਸਿਹਤ ਵਿਭਾਗ ਦੇ ਜੋਧੇ
NEXT STORY