ਤਰਨਤਾਰਨ (ਰਮਨ ਚਾਵਲਾ)-ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ ਬੀ.ਐੱਸ.ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ 1 ਚੀਨੀ ਡਰੋਨ ਅਤੇ 527 ਗ੍ਰਾਮ ਹੈਰੋਇਨ ਬਰਾਮਦ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੇ ਸਬੰਧ ’ਚ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ
ਪ੍ਰਾਪਤ ਕੀਤੀ ਜਾਣਕਾਰੀ ਦੇ ਅਨੁਸਾਰ ਬੀਤੇ ਕੱਲ ਬੀ. ਐੱਸ. ਐੱਫ ਵੱਲੋਂ ਬੀ. ਓ. ਪੀ. ਡੱਲ ਅਧੀਨ ਆਉਂਦੇ ਜਗਦੀਸ਼ ਸਿੰਘ ਪੁੱਤਰ ਹੰਸ ਰਾਜ ਸਿੰਘ ਵਾਸੀ ਖਾਲੜਾ ਦੇ ਠੇਕੇ ਲਈ ਜ਼ਮੀਨ ’ਚੋਂ ਇਕ ਛੋਟਾ ਡਰੋਨ ਬਰਾਮਦ ਕੀਤਾ ਗਿਆ। ਇਸ ਤੋਂ ਇਲਾਵਾ ਸ਼ਨੀਵਾਰ ਸ਼ਾਮ ਬੀ. ਐੱਸ. ਐੱਫ. ਅਤੇ ਥਾਣਾ ਖਾਲੜਾ ਦੀ ਪੁਲਸ ਵੱਲੋਂ ਪਿੰਡ ਨਾਰਲੀ ਦੇ ਨਾਲ ਲੱਗਦੇ ਖੇਤਾਂ ’ਚੋਂ ਡਿੱਗੇ ਹੋਏ ਇਕ ਪੈਕਟ, ਜਿਸ ’ਚ 527 ਗ੍ਰਾਮ ਹੈਰੋਇਨ ਮੌਜੂਦ ਸੀ ਨੂੰ ਬਰਾਮਦ ਕੀਤਾ ਗਿਆ ਹੈ। ਇਸ ਸਬੰਧੀ ਥਾਣਾ ਖਾਲੜਾ ਦੀ ਪੁਲਸ ਨੇ ਅਣਪਛਾਤੇ ਤਸਕਰਾਂ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਕੇਸ਼ੋਪੁਰ ਛੰਭ 'ਚ ਲੱਗਣਗੀਆਂ ਰੌਣਕਾਂ : ਵੱਖ-ਵੱਖ ਦੇਸ਼ਾਂ ਤੋਂ ਪਹੁੰਚੇ ਪ੍ਰਵਾਸੀ ਪੰਛੀ ਮਹਿਮਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਖ਼ਤਰੇ ਦੇ ਮੂੰਹ 'ਚ ਪੰਜਾਬ ਦਾ ਇਹ ਜ਼ਿਲ੍ਹਾ, ਦੇਸ਼ ਦੇ ਸਭ ਤੋਂ ਵੱਧ ਪ੍ਰਦੂਸ਼ਿਤ ਜ਼ਿਲ੍ਹਿਆਂ ਦੀ ਸੂਚੀ 'ਚ ਸ਼ਾਮਲ
NEXT STORY