ਤਰਨਤਾਰਨ(ਰਮਨ ਚਾਵਲਾ, ਰਾਜੂ)- ਥਾਣਾ ਵਲਟੋਹਾ ਅਤੇ ਬੀ. ਐੱਸ. ਐੱਫ. ਵੱਲੋਂ ਸਾਂਝੇ ਆਪਰੇਸ਼ਨ ਦੌਰਾਨ ਖੇਤਾਂ ’ਚ ਡਿੱਗੇ ਹੋਏ ਇਕ ਪੈਕਟ ਨੂੰ ਬਰਾਮਦ ਕਰਨ ਦੌਰਾਨ ਉਸ ’ਚੋਂ 1 ਕਿਲੋ 75 ਗ੍ਰਾਮ ਹੈਰੋਇਨ ਬਰਾਮਦ ਕਰਨ ’ਚ ਵੱਡੀ ਸਫਲਤਾ ਪ੍ਰਾਪਤ ਕੀਤੀ ਗਈ ਹੈ। ਇਸ ਸਬੰਧੀ ਥਾਣਾ ਵਲਟੋਹਾ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਵਲਟੋਹਾ ਦੇ ਇਹ ਐਸੇ ਹੀ ਅਮਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀ.ਐੱਸ.ਐੱਫ. ਅਤੇ ਪੁਲਸ ਕਰਮਚਾਰੀਆਂ ਵੱਲੋਂ ਸਾਂਝੇ ਤੌਰ ’ਤੇ ਡਰੋਨ ਦੀ ਭਾਲ ਸਬੰਧੀ ਆਪਰੇਸ਼ਨ ਚਲਾਇਆ ਗਿਆ ਸੀ। ਜਿਸ ਦੇ ਚਲਦਿਆਂ ਜਗੀਰ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਸਕੱਤਰਾ ਦੇ ਖੇਤਾਂ ’ਚ ਡਿੱਗੇ ਹੋਏ ਪੀਲੇ ਰੰਗ ਦੇ ਪੈਕਟ ਨੂੰ ਬਰਾਮਦ ਕੀਤਾ ਗਿਆ ਜਿਸ ਦੀ ਤਲਾਸ਼ੀ ਲੈਣ ’ਤੇ ਉਸ ’ਚੋਂ 1 ਕਿਲੋ 75 ਗ੍ਰਾਮ ਹੈਰੋਇਨ ਸਣੇ 97 ਗ੍ਰਾਮ ਪੈਕਿੰਗ ਮਟੀਰੀਅਲ ਬਰਾਮਦ ਕੀਤਾ ਗਿਆ।
ਏ.ਐੱਸ.ਆਈ. ਨੇ ਦੱਸਿਆ ਕਿ ਇਸ ਸਬੰਧੀ ਅਣਪਛਾਤੇ ਤਸਕਰ ਦੇ ਖਿਲਾਫ ਪਰਚਾ ਦਰਜ ਕਰਦੇ ਹੋਏ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਹ ਹੈਰੋਇਨ ਦਾ ਪੈਕਟ ਡਰੋਨ ਦੀ ਮਦਦ ਨਾਲ ਪਾਕਿਸਤਾਨ ਵੱਲੋਂ ਭਾਰਤੀ ਖੇਤਰ ’ਚ ਪੁੱਜਾ ਹੋਵੇਗਾ।
ਪੰਜਾਬ 'ਚ ਮੀਂਹ ਤੇ ਧੁੰਦ ਨੂੰ ਲੈ ਕੇ ਨਵੀਂ ਅਪਡੇਟ! 8 ਜ਼ਿਲ੍ਹਿਆਂ ਲਈ Alert ਜਾਰੀ
NEXT STORY