ਅੰਮ੍ਰਿਤਸਰ- ਅੰਮ੍ਰਿਤਸਰ ਦੇ ਥਾਣਾ ਘਰਿੰਡਾ ਦੇ ਸਰਹੱਦੀ ਖੇਤਰ 'ਚ ਬੀਓਪੀ ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ ਕੀਤੀ। ਹੈਰੋਇਨ ਜ਼ਬਤ ਕਰਨ ਤੋਂ ਬਾਅਦ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਐਨਡੀਪੀਐਸ ਐਕਟ ਦੀ ਧਾਰਾ 21-ਸੀ ਅਤੇ 61-85 ਦੇ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਹੁਣ ਜਾਂਚ ਕਰ ਰਹੀ ਹੈ ਕਿ ਹੈਰੋਇਨ ਕਿਸਦੀ ਸੀ ਅਤੇ ਇਸਨੂੰ ਸਰਹੱਦੀ ਖੇਤਰ ਵਿੱਚ ਕਿਸਨੇ ਛੱਡਿਆ ਸੀ।
ਇਹ ਵੀ ਪੜ੍ਹੋ- ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ ਤੇ ਛੱਡੀਆਂ ਪਾਣੀ ਦੀਆਂ ਬੁਛਾੜਾਂ
ਪੁਲਸ ਅਨੁਸਾਰ ਇਹ ਮਾਮਲਾ ਬੀਐਸਐਫ ਦੀ 'ਏ' ਕੰਪਨੀ, 181 ਬਟਾਲੀਅਨ ਦੇ ਕੰਪਨੀ ਕਮਾਂਡਰ ਰਾਕੇਸ਼ ਨੇਗੀ ਦੀ ਸ਼ਿਕਾਇਤ ਦੇ ਆਧਾਰ 'ਤੇ ਦਰਜ ਕੀਤਾ ਗਿਆ ਸੀ। ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਬੀਓਪੀ ਭਰੋਭਾਲ ਖੇਤਰ ਤੋਂ ਹੈਰੋਇਨ ਦੇ ਦੋ ਪੈਕੇਟ ਬਰਾਮਦ ਕੀਤੇ ਗਏ ਹਨ। ਜਿਸ ਵਿਚ ਹੈਰੋਇਨ ਦਾ ਕੁੱਲ ਭਾਰ 1 ਕਿਲੋ 990 ਗ੍ਰਾਮ ਹੈ ਅਤੇ 203 ਗ੍ਰਾਮ ਪੈਕਿੰਗ ਸਮੱਗਰੀ ਵੀ ਬਰਾਮਦ ਕੀਤੀ ਗਈ। ਇਸ ਤੋਂ ਬਾਅਦ ਜਾਂਚ ਅਧਿਕਾਰੀ ਏਐਸਆਈ ਸਾਹਿਬ ਸਿੰਘ ਨੇ ਇੱਕ ਅਣਪਛਾਤੇ ਵਿਅਕਤੀ ਵਿਰੁੱਧ ਕੇਸ ਦਰਜ ਕੀਤਾ ਅਤੇ ਜਾਂਚ ਸ਼ੁਰੂ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਧੀ ਰਾਤ ਵੱਡੀ ਵਾਰਦਾਤ, ਘਰ 'ਚ ਮੌਜੂਦ ਔਰਤ 'ਤੇ ਚਲੀਆਂ ਤਾਬੜਤੋੜ ਗੋਲੀਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
NEXT STORY