ਤਰਨਤਾਰਨ (ਰਮਨ) : ਥਾਣਾ ਵਲਟੋਹਾ ਦੀ ਪੁਲਸ ਨੇ 2 ਮੁਲਜ਼ਮਾਂ ਨੂੰ ਇਕ ਕਿੱਲੋ ਅਫੀਮ, ਇਕ ਆਈ-20 ਕਾਰ ਸਣੇ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਇਸ ਤਹਿਤ ਪੁਲਸ ਨੇ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਵੱਲੋਂ ਤਿੰਨ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ. ਅਸ਼ਵਨੀ ਕਪੂਰ ਵਲੋਂ ਮਿਲੇ ਸਖ਼ਤ ਹੁਕਮਾਂ ਅਤੇ ਐੱਸ. ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਥਾਣਾ ਵਲਟੋਹਾ ਦੇ ਸਬ-ਇੰਸਪੈਕਟਰ ਬਲਵਿੰਦਰ ਸਿੰਘ ਅਤੇ ਪੁਲਸ ਚੌਂਕੀ ਅਲਗੋਂ ਕੋਠੀ ਦੇ ਇੰਚਾਰਜ ਏ. ਐੱਸ. ਆਈ. ਗੱਜਣ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਕਾਰਵਾਈ ਕਰਦੇ ਹੋਏ ਪ੍ਰਭਜੋਤ ਸਿੰਘ ਉਰਫ਼ ਪ੍ਰਭ ਪੁੱਤਰ ਗੁਰਪ੍ਰਕਾਰ ਸਿੰਘ ਅਤੇ ਜਰਨੈਲ ਸਿੰਘ ਉਰਫ਼ ਜੱਜ ਪੁੱਤਰ ਨਿਸ਼ਾਨ ਸਿੰਘ ਦੋਵੇਂ ਵਾਸੀਆਨ ਪਿੰਡ ਵਾੜਾ ਤੇਲੀਆਂ ਨੂੰ 1 ਕਿਲੋ ਅਫੀਮ ਅਤੇ ਆਈ-20 ਕਾਰ ਸਣੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ ਦੇ ਸਮਾਰਟ ਸਿਟੀ ਪ੍ਰਾਜੈਕਟ 'ਚ ਕਰੋੜਾਂ ਦਾ ਘਪਲਾ, ਵੱਡੇ ਅਧਿਕਾਰੀਆਂ ਨੂੰ ਤਲਬ ਕਰ ਸਕਦੀ ਹੈ ਸੂਬਾ ਸਰਕਾਰ
ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਅਗਲੇਰੀ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਤਿੰਨ ਦਿਨਾਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ’ਚ ਕਈ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ। ਇਸ ਮੌਕੇ ਇੰਸਪੈਕਟਰ ਗੁਰਚਰਨ ਸਿੰਘ, ਏ.ਐੱਸ.ਆਈ ਗੱਜਣ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਜ਼ਿਲ੍ਹੇ ’ਚ 'ਸਵੀਪ' ਗਤੀਵਿਧੀਆਂ ’ਚ ਹੋਰ ਤੇਜ਼ੀ ਲਿਆਉਣ ਲਈ ਨੋਡਲ ਅਫਸਰਾਂ ਨੂੰ ਹਦਾਇਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸਿਮਰਨ ਚਲਾਣਾ ਨੇ ਜੱਜ ਬਣ ਕੇ ਪਰਿਵਾਰ ਦਾ ਨਾਂ ਕੀਤਾ ਰੌਸ਼ਨ, ਪੰਜਾਬ ’ਚੋਂ 9ਵਾਂ ਸਥਾਨ ਕੀਤਾ ਹਾਸਲ
NEXT STORY