ਤਰਨਤਾਰਨ, (ਰਾਜੂ)- ਅੰਮ੍ਰਿਤਸਰ-ਬਠਿੰਡਾ ਨੈਸ਼ਨਲ ਹਾਈਵੇ ’ਤੇ ਪਿੰਡ ਨੌਸ਼ਹਿਰਾ ਪੰਨੂੰਆਂ ਵਿਖੇ ਤੇਜ਼ ਰਫਤਾਰ ਕਾਰ ਦੀ ਟੱਕਰ ਵੱਜਣ ਕਾਰਨ ਸਕੂਟਰੀ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਰਹਾਲੀ ਪੁਲਸ ਨੇ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਰਜ ਕਰਵਾਏ ਬਿਆਨਾਂ ’ਚ ਹਰਜਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਬੋਹਡ਼ੂ ਪੁਲ ਅੰਮ੍ਰਿਤਸਰ ਨੇ ਦੱਸਿਆ ਕਿ ਬੀਤੀ ਰਾਤ ਉਹ ਅਤੇ ਉਸ ਦਾ ਪਿਤਾ ਅਮਰੀਕ ਸਿੰਘ ਆਪਣੀਆਂ ਆਪਣੀਆਂ ਸਕੂਟਰੀਆਂ ਉਪਰ ਸਵਾਰ ਹੋ ਕੇ ਪਿੰਡ ਨੌਸ਼ਹਿਰਾ ਪੰਨੂੰਆਂ ਨਿਵਾਸੀ ਆਪਣੀ ਭੂਆ ਕਸ਼ਮੀਰ ਕੌਰ ਨੂੰ ਮਿਲਣ ਜਾ ਰਹੇ ਸੀ।
ਜਦ ਉਹ ਨੌਸ਼ਹਿਰਾ ਮੋਡ਼ ਭੱਠਲ ਪੈਲੇਸ ਦੇ ਨਜ਼ਦੀਕ ਪਹੁੰਚੇ ਤਾਂ ਅਚਾਨਕ ਇਕ ਸਵਿਫਟ ਕਾਰ ਨੰਬਰ ਪੀ.ਬੀ.13.ਏ.ਆਰ.8484 ਦੇ ਡਰਾਈਵਰ ਨੇ ਲਾਪਰਵਾਹੀ ਨਾਲ ਉਸ ਦੇ ਪਿਤਾ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸ ਦਾ ਪਿਤਾ ਸਡ਼ਕ ’ਤੇ ਜਾ ਡਿੱਗਾ ਤੇ ਗੰਭੀਰ ਸੱਟਾਂ ਲੱਗੀਆਂ। ਜਦ ਕਿ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਉਹ ਆਪਣੇ ਪਿਤਾ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਆ ਰਹੇ ਸੀ ਕਿ ਹਾਲਤ ਗੰਭੀਰ ਹੋਣ ਕਾਰਨ ਮੌਤ ਹੋ ਗਈ। ਇਸ ਸਬੰਧੀ ਏ. ਐੱਸ. ਆਈ. ਪ੍ਰਤਾਪ ਸਿੰਘ ਨੇ ਦੱਸਿਆ ਕਿ ਮੁਦਈ ਦੇ ਬਿਆਨਾਂ ’ਤੇ ਅਣਪਛਾਤੇ ਕਾਰ ਚਾਲਕ ਖਿਲਾਫ ਮੁਕੱਦਮਾ ਨੰਬਰ 206 ਧਾਰਾ 304ਏ-ਆਈ. ਪੀ. ਸੀ. ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪਨਬੱਸ ਦੀ ਡਾਇਰੈਕਟਰ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ’ਚ ਸ਼ਾਮਲ ਹੋਈ
NEXT STORY