ਗੁਰਦਾਸਪੁਰ (ਹਰਮਨ, ਵਿਨੋਦ, ਹੇਮੰਤ)-ਥਾਣਾ ਤਿੱਬੜ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਇਨੋਵਾ ’ਚੋਂ 1.80 ਲੱਖ ਐੱਮ. ਐੱਲ. ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ 2 ਵਿਅਕਤੀ ਫਰਾਰ ਹੋ ਗਏ। ਇਸ ਸਬੰਧੀ ਪੁਲਸ ਅਧਿਕਾਰੀ ਨੇ ਦੱਸਿਆ ਕਿ ਏ. ਐੱਸ. ਆਈ. ਮਹਿੰਦਰਪਾਲ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਉਨ੍ਹਾਂ ਨੇ ਗੁਪਤ ਸੂਚਨਾ ’ਤੇ ਮੁੜ ਕਾਲੋਨੀ ਬੱਬਰੀ ਨੰਗਲ ਵਿਖੇ ਨਾਕਾਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ। ਇਸ ਦੌਰਾਨ ਪਿੰਡ ਬੱਬਰੀ ਵੱਲੋਂ ਇਨੋਵਾ ਗੱਡੀ ਆਉਂਦੀ ਦਿਖਾਈ ਦਿੱਤੀ, ਜਿਸ ਨੂੰ ਬੈਟਰੀ ਦੀ ਰੌਸ਼ਨੀ ਨਾਲ ਰੁਕਣ ਦਾ ਇਸ਼ਾਰਾ ਕੀਤਾ ਤਾਂ ਗੱਡਰੀ ਸਵਾਰ ਵਿਅਕਤੀ ਗੱਡੀ ਨੂੰ ਚਲਦੀ ਹਾਲਤ ’ਚ ਖੜ੍ਹੀ ਕਰ ਕੇ ਹਨੇਰ ਦਾ ਫਾਇਦਾ ਚੁੱਕ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ
ਗੱਡੀ ਦੀ ਤਲਾਸ਼ੀ ਕਰਨ ’ਤੇ 6 ਪਲਾਸਟਿਕ ਦੇ ਕੈਨ ਬਰਾਮਦ ਹੋਏ, ਜਿਨ੍ਹਾਂ ’ਚੋਂ 1 ਲੱਖ 80 ਹਜ਼ਾਰ ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਮਾਮਲੇ ਵਿਚ ਪੁਲਸ ਨੇ ਗੁਰਪ੍ਰੀਤ ਸਿੰਘ ਉਰਫ ਗੋਪੀ ਨੂੰ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਕੁਲਦੀਪ ਕੁਮਾਰ ਅਤੇ ਸੰਦੀਪ ਕੁਮਾਰ ਦੀ ਭਾਲ ਜਾਰੀ ਹੈ।
ਇਹ ਵੀ ਪੜ੍ਹੋ- ਦੋ ਧੀਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ 'ਚ ਦੱਸੀ ਹੈਰਾਨ ਕਰ ਦੇਣ ਵਾਲੀ ਗੱਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਡੇਰਾ ਬਾਬਾ ਨਾਨਕ ਦੇ ਫੌਜੀ ਜਵਾਨ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਅੰਤਿਮ ਸੰਸਕਾਰ, ਡਿਊਟੀ ਦੌਰਾਨ ਹੋਈ ਸੀ ਮੌਤ
NEXT STORY