ਝਬਾਲ, (ਨਰਿੰਦਰ,ਰਾਜੂ)- ਥਾਣਾ ਸਰਾਏ ਅਮਾਨਤ ਖਾਂ ਵਿਖੇ ਇਕ ਵਿਅਕਤੀ ਵਿਰੁੱਧ 50 ਗ੍ਰਾਮ ਹੈਰੋਇਨ ਦਾ ਕੇਸ ਦਰਜ ਕਰਕੇ ਸਬੰਧਤ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਦਵਿੰਦਰ ਕੁਮਾਰ ਨੇ ਦੱਸਿਆ ਕਿ ਸੀ ਆਏ ਸਟਾਫ ਦੇ ਥਾਣੇਦਾਰ ਅਨੋਖ ਸਿੰਘ ਨੇ ਭੁਸੇ ਰੱਖ ’ਚ ਨਾਕਾ ਲਗਾਇਆ ਸੀ ਕਿ ਇਕ ਨੌਜਵਾਨ ਪੈਦਲ ਤੁਰਿਆ ਆ ਰਿਹਾ ਸੀ ਨੂੰ ਸ਼ੱਕ ਦੇ ਅਧਾਰ ’ਤੇ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਉਸ ਦੇ ਕਬਜ਼ੇ ’ਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ। ਫਡ਼ੇ ਗਏ ਸ਼ੱਕੀ ਵਿਅਕਤੀ ਦੀ ਪਛਾਣ ਸੁਰਮੇਲ ਸਿੰਘ ਪੁੱਤਰ ਨੱਥਾ ਸਿੰਘ ਵਾਸੀ ਜਠੋਲ ਵਜੋਂ ਹੋਈ, ਜਿਸ ਦੇ ਖਿਲਾਫ ਥਾਣਾ ਸਰਾਏ ਅਮਾਨਤ ਖਾਂ ਵਿਖੇ ਕੇਸ ਦਰਜ ਕਰ ਲਿਆ ਹੈ।
ਲੁਟੇਰਿਆਂ ਵੱਲੋਂ ਸੈਂਟਰਲ ਬੈਂਕ ਆਫ ਇੰਡੀਆ ਨੂੰ ਲੁੱਟਣ ਦੀ ਕੋਸ਼ਿਸ਼
NEXT STORY